Jewar Airport: ਨੋਇਡਾ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ’ਤੇ ਰੱਖਿਆ ਜਾਵੇਗਾ: ਯੋਗੀ
ਉੱਤਰ ਪ੍ਰਦੇਸ਼ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਹਰੀ ਝੰਡੀ; ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕੀਤਾ ਵੱਡਾ ਐਲਾਨ
Advertisement
ਉੱਤਰ ਪ੍ਰਦੇਸ਼ ਦੇ ਨੋਇਡਾ ਦੇ ਜੇਵਰ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ’ਤੇ ਰੱਖਿਆ ਜਾਵੇਗਾ। ਉੱਤਰ ਪ੍ਰਦੇਸ਼ ਮੰਤਰੀ ਮੰਡਲ (ਕੈਬਨਿਟ) ਦੀ ਹੋਈ ਅਹਿਮ ਬੈਠਕ ਵਿੱਚ ਇਸ ਸਬੰਧੀ ਰਸਮੀ ਫੈਸਲਾ ਲਿਆ ਗਿਆ ਹੈ।
ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਅਗਵਾਈ ਵਾਲੀ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਪੇਸ਼ ਕੀਤੇ ਗਏ ਇਸ ਪ੍ਰਸਤਾਵ ਨੂੰ ਕੈਬਨਿਟ ਨੇ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅੱਜ ਖ਼ੁਦ ਇਸ ਫੈਸਲੇ ਦਾ ਐਲਾਨ ਕੀਤਾ।
Advertisement
ਜ਼ਿਕਰਯੋਗ ਹੈ ਕਿ ਇਸ ਹਵਾਈ ਅੱਡੇ ਦਾ ਉਦਘਾਟਨ 28 ਮਾਰਚ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤਾ ਗਿਆ ਸੀ, ਜਦਕਿ 15 ਜੂਨ ਨੂੰ ਇੱਥੇ ਪਹਿਲੀ ਇੰਡੀਗੋ (IndiGo) ਉਡਾਣ ਲੈਂਡ ਹੋਈ ਸੀ।
Advertisement
Advertisement
×

