DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Ludhiana Strike Ends: ਹਰਜੋਤ ਬੈਂਸ ਦੇ ਭਰੋਸੇ ਤੋਂ ਬਾਅਦ ਲੁਧਿਆਣਾ ’ਚ ਸਫ਼ਾਈ ਸੇਵਕਾਂ ਦੀ ਹੜਤਾਲ ਸਮਾਪਤ

Punjab Safai Strike: ਵਿਧਾਨ ਸਭਾ ਇਜਲਾਸ ’ਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਦਿੱਤਾ ਭਰੋਸਾ; ਪੀੜਤਾਂ ਨੂੰ ਦਿੱਤਾ ਜਾਵੇਗਾ ਮੁਆਵਜ਼ਾ: Harjot Bains

  • fb
  • twitter
  • whatsapp
  • whatsapp
Advertisement

Punjab Safai Strike: ਬਰਨਾਲਾ ਵਿੱਚ ਸਫ਼ਾਈ ਕਰਮਚਾਰੀਆਂ ’ਤੇ ਹੋਏ ਪੁਲੀਸ ਲਾਠੀਚਾਰਜ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀਆਂ ਮੰਗਾਂ ਨੂੰ ਲੈ ਕੇ ਵਾਲਮੀਕਿ ਭਾਈਚਾਰੇ ਵੱਲੋਂ ਲੁਧਿਆਣਾ ਵਿੱਚ ਪਿਛਲੇ 9 ਦਿਨਾਂ ਤੋਂ ਚੱਲ ਰਹੀ ਹੜਤਾਲ ਅੱਜ ਖ਼ਤਮ ਹੋ ਗਈ ਹੈ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਲੁਧਿਆਣਾ ਪਹੁੰਚ ਕੇ ਧਰਨਾਕਾਰੀ ਆਗੂਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੰਤਰੀ ਦੇ ਭਰੋਸੇ ਤੋਂ ਬਾਅਦ ਜਥੇਬੰਦੀਆਂ ਨੇ ਹੜਤਾਲ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ ਜਿਸ ਨਾਲ ਸ਼ਹਿਰ ਵਾਸੀਆਂ ਨੇ ਸੁੱਖ ਦਾ ਸਾਹ ਲਿਆ ਹੈ। ਦੱਸ ਦਈਏ ਕਿ ਸ਼ਹਿਰ ਵਿੱਚ ਪਿਛਲੇ 9 ਦਿਨਾਂ ਤੋਂ ਕੂੜਾ ਨਹੀਂ ਚੁੱਕਿਆ ਗਿਆ ਜਿਸ ਕਰਕੇ ਪੂਰੇ ਸ਼ਹਿਰ ਵਿੱਚ ਕੂੜੇ ਦੇ ਢੇਰ ਲੱਗੇ ਹੋਏ ਹਨ।

Advertisement

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪ੍ਰਦਰਸ਼ਨਕਾਰੀਆਂ ਨੂੰ ਦੱਸਿਆ ਸੀ ਕਿ ਆਉਂਦੇ ਵਿਧਾਨ ਸਭਾ ਇਜਲਾਸ ਦੌਰਾਨ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਸਥਾਈ ਹੱਲ ਕੱਢਿਆ ਜਾਵੇਗਾ, ਉਨ੍ਹਾਂ ਨੂੰ ਪੱਕਾ ਕੀਤਾ ਜਾਵੇਗਾ ਜਾਂ ਫਿਰ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਜਾਵੇਗਾ।

Advertisement

ਬਰਨਾਲਾ ਕਾਂਡ ਦੀ ਨਿੰਦਾ ਕਰਦਿਆਂ ਮੰਤਰੀ ਨੇ ਦੱਸਿਆ ਕਿ ਲਾਠੀਚਾਰਜ ਕਰਨ ਵਾਲੇ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਸਰਕਾਰ ਵੱਲੋਂ ਸਖ਼ਤ ਕਾਰਵਾਈ ਕੀਤੀ ਗਈ ਹੈ। ਵੀਡੀਓਜ਼ ਰਾਹੀਂ ਮੁਲਜ਼ਮਾਂ ਦੀ ਪਛਾਣ ਲਈ ਵਿਸ਼ੇਸ਼ ਜਾਂਚ ਟੀਮ ਗਠਿਤ ਕਰ ਦਿੱਤੀ ਗਈ ਹੈ ਅਤੇ ਪੀੜਤ ਪਰਿਵਾਰਾਂ ਨੂੰ ਢੁਕਵਾਂ ਮੁਆਵਜ਼ਾ ਵੀ ਦਿੱਤਾ ਜਾਵੇਗਾ।

ਡੋਰ-ਟੂ-ਡੋਰ ਕੂੜਾ ਚੁੱਕਣ ਦਾ ਠੇਕਾ ਰੱਦ: ਨਰੇਸ਼ ਧੀਂਗਣ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਾਲਮੀਕਿ ਭਾਈਚਾਰੇ ਦੇ ਆਗੂ ਨਰੇਸ਼ ਧੀਂਗਣ ਨੇ ਦੱਸਿਆ ਕਿ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਵਿਸ਼ਵਾਸ ਦਿਵਾਉਣ ਤੋਂ ਬਾਅਦ ਹੜਤਾਲ ਸਮਾਪਤ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਡੋਰ-ਟੂ-ਡੋਰ ਕੂੜਾ ਚੁੱਕਣ ਵਾਲੀ ਕੰਪਨੀ ਦਾ ਠੇਕਾ ਪਹਿਲਾਂ ਹੀ ਰੱਦ ਕੀਤਾ ਜਾ ਚੁੱਕਾ ਹੈ। ਮੇਅਰ ਇੰਦਰਜੀਤ ਕੌਰ ਅਤੇ ਮੰਤਰੀ ਬੈਂਸ ਨੇ ਉਨ੍ਹਾਂ ਦੀ ਡਿਊਟੀ ਲਗਾਈ ਹੈ ਅਤੇ ਮੰਗਲਵਾਰ ਨੂੰ ਇਸ ਸਬੰਧੀ ਅਹਿਮ ਮੀਟਿੰਗ ਕੀਤੀ ਜਾਵੇਗੀ।

ਉਨ੍ਹਾਂ ਆਖਿਆ ਕਿ ਮੀਂਹ ਦੇ ਮੌਸਮ ਅਤੇ ਸ਼ਹਿਰ ਵਿੱਚ ਕੂੜੇ ਦੇ ਵਧ ਰਹੇ ਢੇਰਾਂ ਕਾਰਨ ਆਮ ਜਨਤਾ ਨੂੰ ਦਰਪੇਸ਼ ਸਮੱਸਿਆਵਾਂ ਨੂੰ ਦੇਖਦਿਆਂ ਇਹ ਹੜਤਾਲ ਵਾਪਸ ਲਈ ਗਈ ਹੈ।

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਸ਼ਹਿਰ ਦੀ ਸਫ਼ਾਈ ਸ਼ੁਰੂ

ਲੁਧਿਆਣਾ ਵਿਚ ਜਿਵੇਂ ਹੀ ਰਸਮੀ ਤੌਰ ’ਤੇ ਹੜਤਾਲ ਵਾਪਸ ਲੈਣ ਦਾ ਐਲਾਨ ਕੀਤਾ ਗਿਆ, ਸ਼ਹਿਰ ਵਿੱਚੋਂ ਕੂੜਾ ਸਾਫ਼ ਕਰਨ ਦਾ ਕੰਮ ਸ਼ਾਮ 7 ਵਜੇ ਹੀ ਸ਼ੁਰੂ ਕਰ ਦਿੱਤਾ ਗਿਆ। ਕਰਮਚਾਰੀਆਂ ਨੇ ਮਸ਼ੀਨਾਂ ਅਤੇ ਜੇ ਸੀ ਬੀ ਆਦਿ ਦੀ ਮਦਦ ਨਾਲ ਕੂੜਾ ਚੁੱਕਣਾ ਅਤੇ ਸ਼ਹਿਰ ਨੂੰ ਸਾਫ਼ ਕਰਨਾ ਸ਼ੁਰੂ ਕਰ ਦਿੱਤਾ ਤਾਂ ਕਿ ਭਲਕ ਸ਼ਹਿਰ ਵਿੱਚ ਮੁੱਖ ਮੰਤਰੀ ਦੇ ਪਹੁੰਚਣ ਤੋਂ ਪਹਿਲਾਂ ਸਾਫ਼-ਸੁਥਰੀ ਦਿੱਖ ਦਿੱਤੀ ਜਾ ਸਕੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ ਲੁਧਿਆਣਾ ਵਿੱਚ 'ਸਕੂਲ ਆਫ਼ ਐਮੀਨੈਂਸ' ਦਾ ਉਦਘਾਟਨ ਕਰਨ ਲਈ ਆ ਰਹੇ ਹਨ। ਨਗਰ ਨਿਗਮ ਕਰਮਚਾਰੀ ਸੰਘ ਲੁਧਿਆਣਾ ਦੇ ਪ੍ਰਧਾਨ ਡੀ ਪੀ ਖੋਸਲਾ ਨੇ ਦੱਸਿਆ ਕਿ ਭਲਕ ਸਵੇਰੇ 11 ਵਜੇ ਯੂਨੀਅਨ ਆਗੂ ਪ੍ਰਦਰਸ਼ਨ ਵਾਲੀ ਥਾਂ 'ਤੇ ਰਸਮੀ ਤੌਰ 'ਤੇ ਹੜਤਾਲ ਖ਼ਤਮ ਕਰਨ ਦਾ ਐਲਾਨ ਕਰਨਗੇ ਅਤੇ ਕਰਮਚਾਰੀ ਤੁਰੰਤ ਬਾਅਦ ਆਪਣੀ ਡਿਊਟੀ 'ਤੇ ਪਰਤ ਆਉਣਗੇ।

ਉਨ੍ਹਾਂ ਕਿਹਾ ਕਿ ਆਪ ਸਰਕਾਰ ਵੱਲੋਂ ਸਫ਼ਾਈ ਸੇਵਕਾਂ ਦੀਆਂ ਸਾਰੀਆਂ ਮੁੱਖ ਮੰਗਾਂ ਮੰਨ ਲਈਆਂ ਗਈਆਂ ਹਨ ਅਤੇ ਜਲਦੀ ਹੀ ਵਿਧਾਨ ਸਭਾ ਵਿੱਚ ਸਹੀ ਤਰੀਕੇ ਨਾਲ ਬਿੱਲ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨਾ ਸ਼ਾਮਲ ਸੀ। ਉਹ ਇਸ ਗੱਲੋਂ ਵੀ ਖੁਸ਼ ਹਨ ਕਿ ਬਰਨਾਲਾ ਵਿੱਚ ਇੱਕ ਡੀ ਐੱਸ ਪੀ, ਐੱਸ ਐੱਚ ਓ ਅਤੇ ਹੋਰ ਪੁਲੀਸ ਮੁਲਾਜ਼ਮਾਂ ਵੱਲੋਂ ਸਫ਼ਾਈ ਸੇਵਕਾਂ ਦੀ ਕੁੱਟਮਾਰ ਦੇ ਦੋਸ਼ਾਂ ਦੀ ਜਾਂਚ ਕਰਨ ਅਤੇ ਰਿਪੋਰਟ ਸੌਂਪਣ ਲਈ ਰਾਜ ਸਰਕਾਰ ਵੱਲੋਂ ਇੱਕ ਐੱਸ ਆਈ ਟੀ ਦਾ ਗਠਨ ਕੀਤਾ ਗਿਆ ਹੈ। ਉਹ ਹੋਰ ਰਸਮੀ ਕਾਰਵਾਈਆਂ ਲਈ ਸੋਮਵਾਰ ਜਾਂ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਸਰਕਾਰੀ ਅਧਿਕਾਰੀਆਂ ਨੂੰ ਮਿਲਣ ਜਾ ਰਹੇ ਹਨ। ਜਦੋਂ ਪੁੱਛਿਆ ਗਿਆ ਕਿ ਕੀ ਪੂਰੇ ਸੂਬੇ ਵਿੱਚ ਸਫ਼ਾਈ ਸੇਵਕਾਂ ਵੱਲੋਂ ਹੜਤਾਲ ਵਾਪਸ ਲੈ ਲਈ ਗਈ ਹੈ ਤਾਂ ਖੋਸਲਾ ਨੇ ਕਿਹਾ ਕਿ ਹੋਰ ਜ਼ਿਲ੍ਹਿਆਂ ਤੋਂ ਵੀ ਪ੍ਰਤੀਨਿਧੀ ਮੰਤਰੀ ਨੂੰ ਮਿਲਣ ਆਏ ਸਨ ਅਤੇ ਉਨ੍ਹਾਂ ਦੀ ਵੱਖਰੀ ਗੱਲਬਾਤ ਹੋਈ ਸੀ ਜਦਕਿ ਸਥਾਨਕ ਕਰਮਚਾਰੀਆਂ ਨੂੰ ਪੰਜਾਬ ਵਿੱਚ ਹੜਤਾਲ ਵਾਪਸ ਲੈਣ ਬਾਰੇ ਕੋਈ ਜਾਣਕਾਰੀ ਨਹੀਂ ਸੀ।

ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕਿਹਾ ਕਿ ਯੂਨੀਅਨ ਆਗੂਆਂ ਨਾਲ ਮਾਮਲੇ ਨੂੰ ਸੁਖਾਵੇਂ ਢੰਗ ਨਾਲ ਹੱਲ ਕਰ ਲਿਆ ਗਿਆ ਹੈ ਅਤੇ ਸਰਕਾਰ ਜ਼ਿਆਦਾਤਰ ਮੰਗਾਂ ਨਾਲ ਸਹਿਮਤ ਹੋ ਗਈ ਹੈ। ਸਫ਼ਾਈ ਕਰਮਚਾਰੀਆਂ ਵੱਲੋਂ ਹੜਤਾਲ ਵਾਪਸ ਲਏ ਜਾਣ 'ਤੇ ਤਸੱਲੀ ਪ੍ਰਗਟ ਕਰਦਿਆਂ ਮਿਉਂਸਪਲ ਕਾਰਪੋਰੇਸ਼ਨ ਦੇ ਕਮਿਸ਼ਨਰ ਓਜਸਵੀ ਅਲੰਕਾਰ ਨੇ ਕਿਹਾ ਕਿ ਸ਼ਹਿਰ ਵਿੱਚ ਕੂੜੇ ਦੇ ਪਹਾੜਾਂ ਕਾਰਨ ਵਾਸੀ ਪ੍ਰੇਸ਼ਾਨ ਸਨ ਅਤੇ ਅਧਿਕਾਰੀ ਇਸ ਮਸਲੇ ਨੂੰ ਖ਼ਤਮ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕਰ ਰਹੇ ਸਨ। ਜ਼ਿਕਰਯੋਗ ਹੈ ਕਿ ਇਨ੍ਹਾਂ ਸਾਰੇ ਦਿਨਾਂ ਵਿੱਚ ਲੁਧਿਆਣਾ ਵਿੱਚੋਂ ਬਦਬੂ ਆ ਰਹੀ ਸੀ। ਪੂਰੇ ਸ਼ਹਿਰ ਵਿੱਚੋਂ ਉੱਠ ਰਹੀ ਬਦਬੂ ਦੇ ਨਾਲ-ਨਾਲ ਹਰ ਗਲੀ ਦੇ ਕੋਨੇ ’ਤੇ ਕੂੜੇ ਦੇ ਢੇਰ ਲੱਗੇ ਹੋਏ ਸਨ। ਸਫ਼ਾਈ ਕਰਮਚਾਰੀ ਛੇ ਦਿਨਾਂ ਤੱਕ ਹੜਤਾਲ 'ਤੇ ਰਹੇ। ਯੂਨੀਅਨ ਆਗੂ ਮੁੱਖ ਮੰਤਰੀ ਭਗਵੰਤ ਮਾਨ ਦੇ ਲੁਧਿਆਣਾ ਦੌਰੇ ਦੀ ਉਡੀਕ ਕਰ ਰਹੇ ਸਨ ਤਾਂ ਕਿ ਹਾਲਤ ਨੂੰ ਸਿੱਧੇ ਤੌਰ 'ਤੇ ਉਨ੍ਹਾਂ ਨੂੰ ਦਿਖਾ ਕੇ ਆਪਣੀਆਂ ਮੰਗਾਂ ਰੱਖੀਆਂ ਜਾ ਸਕਣ।

Advertisement
×