DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Modi Netanyahu Call: ਪੀ ਐੱਮ ਮੋਦੀ ਅਤੇ ਨੇਤਨਯਾਹੂ ਦਰਮਿਆਨ ਫੋਨ ’ਤੇ ਗੱਲਬਾਤ; ਪੱਛਮੀ ਏਸ਼ੀਆ ਦੇ ਹਾਲਾਤ ’ਤੇ ਚਰਚਾ

PM Modi: ਭਾਰਤੀ ਪ੍ਰਧਾਨ ਮੰਤਰੀ ਵੱਲੋਂ ਦੁਵੱਲੇ ਸਹਿਯੋਗ ਨੂੰ ਵਧਾਉਣ ’ਤੇ ਜ਼ੋਰ

  • fb
  • twitter
  • whatsapp
  • whatsapp
Advertisement

Modi Netanyahu Talks: ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਅੱਜ ਇਜ਼ਰਾਇਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਫੋਨ ’ਤੇ ਗੱਲਬਾਤ ਕੀਤੀ। ਦੋਵਾਂ ਪ੍ਰਧਾਨ ਮੰਤਰੀਆਂ ਨੇ ਪੱਛਮੀ ਏਸ਼ੀਆ (West Asia) ਵਿੱਚ ਵਾਪਰ ਰਹੀਆਂ ਤਾਜ਼ਾ ਘਟਨਾਵਾਂ ਅਤੇ ਹਾਲੀਆ ਹਾਲਾਤ ਉੱਤੇ ਵੀ ਚਰਚਾ ਕੀਤੀ। ਇਸ ਮੌਕੇ ਮੌਜੂਦਾ ਹਾਲਾਤ ਨੂੰ ਮੱਦੇਨਜ਼ਰ ਰੱਖਦਿਆਂ ਦੋਵਾਂ ਨੇਤਾਵਾਂ ਨੇ ਆਪਸ ਵਿੱਚ ਲਗਾਤਾਰ ਸੰਪਰਕ ਵਿੱਚ ਬਣੇ ਰਹਿਣ ’ਤੇ ਵੀ ਸਹਿਮਤੀ ਜਤਾਈ ਹੈ।

ਇਸ ਦੌਰਾਨ ਦੋਵਾਂ ਆਗੂਆਂ ਨੇ ਭਾਰਤ-ਇਜ਼ਰਾਇਲੀ ਸਪੈਸ਼ਲ ਸਟ੍ਰੈਟਜਿਕ ਪਾਰਟਨਰਸ਼ਿਪ (ਖਾਸ ਰਣਨੀਤਕ ਭਾਈਵਾਲੀ) ਵਿੱਚ ਹੋ ਰਹੀ ਗੱਲਬਾਤ ਦੀ ਸਮੀਖਿਆ ਵੀ ਕੀਤੀ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਅਤੇ ਨੇਤਨਯਾਹੂ ਨੇ ਵੱਖ-ਵੱਖ ਖੇਤਰਾਂ ਵਿੱਚ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਪ੍ਰਤੀ ਆਪਣੀ ਵਚਨਬੱਧਤਾ ਨੂੰ ਮੁੜ ਦੁਹਰਾਇਆ।

Advertisement

ਇਸ ਤੋਂ ਪਹਿਲਾਂ ਦੋ ਮਾਰਚ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ ਟੈਲੀਫ਼ੋਨ ’ਤੇ ਗੱਲਬਾਤ ਕੀਤੀ ਸੀ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਖੇਤਰ ਦੇ ਤਾਜ਼ਾ ਹਾਲਾਤ ’ਤੇ ਭਾਰਤ ਦੀਆਂ ਚਿੰਤਾਵਾਂ ਤੋਂ ਜਾਣੂ ਕਰਵਾਇਆ ਅਤੇ ਮਾਸੂਮ ਨਾਗਰਿਕਾਂ ਦੀ ਸੁਰੱਖਿਆ ਨੂੰ ਸਭ ਤੋਂ ਉੱਪਰ ਰੱਖਣ ਦੀ ਲੋੜ ’ਤੇ ਜ਼ੋਰ ਦਿੱਤਾ ਸੀ।

Advertisement

ਇਸ ਤੋਂ ਬਾਅਦ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਸੀ ਕਿ ਭਾਰਤ ਇਸ ਖੇਤਰ ਵਿੱਚ ਹਿੰਸਾ ਅਤੇ ਜੰਗੀ ਕਾਰਵਾਈਆਂ ਨੂੰ ਤੁਰੰਤ ਰੋਕਣ ਦੇ ਪੱਖ ਵਿੱਚ ਹੈ। ਇਹ ਗੱਲਬਾਤ ਅਮਰੀਕਾ ਅਤੇ ਇਜ਼ਰਾਈਲ ਵੱਲੋਂ ਇਰਾਨ ’ਤੇ ਕੀਤੇ ਗਏ ਹਮਲਿਆਂ ਅਤੇ ਇਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਅਲੀ ਖ਼ਮੇਨੀ ਦੀ ਮੌਤ ਤੋਂ ਬਾਅਦ ਪੈਦਾ ਹੋਏ ਨਾਜ਼ੁਕ ਹਾਲਾਤ ਦੇ ਸੰਦਰਭ ਵਿੱਚ ਹੋਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪੀ.ਐਮ. ਮੋਦੀ ਨੇ ਯੂ.ਏ.ਈ. (UAE) ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜਾਇਦ ਅਲ ਨਾਹਯਾਨ ਨਾਲ ਵੀ ਗੱਲ ਕੀਤੀ ਸੀ ਅਤੇ ਖਾੜੀ ਦੇਸ਼ਾਂ ’ਤੇ ਹੋ ਰਹੇ ਹਮਲਿਆਂ ਦੀ ਸਖ਼ਤ ਨਿਖੇਧੀ ਕਰਦਿਆਂ ਭਾਰਤ ਵੱਲੋਂ ਪੂਰਨ ਸਮਰਥਨ ਦਾ ਭਰੋਸਾ ਦਿੱਤਾ ਸੀ।

ਹਰਮੁਜ਼ ਜਲ ਮਾਰਗ ਅਤੇ ਲੈਬਨਾਨ ਸੰਕਟ: ਪੱਛਮੀ ਏਸ਼ੀਆ ਵਿੱਚ ਤਣਾਅ ਜਾਰੀ

ਦੱਸਣਾ ਬਣਦਾ ਹੈ ਕਿ ਪੱਛਮੀ ਏਸ਼ੀਆ ਵਿੱਚ ਪਿਛਲੇ ਪੰਜ ਮਹੀਨਿਆਂ ਤੋਂ ਸੰਘਰਸ਼ ਜਾਰੀ ਹੈ ਤੇ ਤਣਾਅ ਬਣਿਆ ਹੋਇਆ ਹੈ। ਇਰਾਨ ਨੇ ਵੀਰਵਾਰ ਨੂੰ ਕਿਹਾ ਹੈ ਕਿ ਉਹ ਓਮਾਨ ਦੇ ਨਾਲ ਹਰਮੁਜ਼ ਜਲ ਮਾਰਗ (ਸਟ੍ਰੇਟ ਆਫ਼ ਹੋਰਮੁਜ਼) ਬਾਰੇ ਇੱਕ ਸਮਝੌਤਾ ਤਿਆਰ ਕਰਨ ਦੇ ਆਖਰੀ ਪੜਾਅ ਵਿੱਚ ਹੈ।

ਇਹ ਜਲ ਮਾਰਗ ਵਿਸ਼ਵਵਿਆਪੀ ਸ਼ਿਪਿੰਗ ਅਤੇ ਊਰਜਾ ਸਪਲਾਈ ਲਈ ਬਹੁਤ ਮਹੱਤਵਪੂਰਨ ਹੈ। ਫਰਵਰੀ ਵਿੱਚ ਅਮਰੀਕੀ ਅਤੇ ਇਜ਼ਰਾਇਲੀ ਹਮਲਿਆਂ ਨਾਲ ਸ਼ੁਰੂ ਹੋਏ ਇਸ ਯੁੱਧ ਤੋਂ ਪਹਿਲਾਂ ਫਾਰਸ ਦੀ ਖਾੜੀ ’ਤੇ ਸਥਿਤ ਇਸ ਜਲ ਮਾਰਗ ਰਾਹੀਂ ਦੁਨੀਆ ਦਾ ਲਗਪਗ ਇੱਕ-ਪੰਜਵਾਂ ਹਿੱਸਾ ਤੇਲ ਅਤੇ ਕੁਦਰਤੀ ਗੈਸ ਲੰਘਦੀ ਸੀ।

ਮੋਦੀ-ਟਰੰਪ ਫੋਨ ਵਾਰਤਾ: ਸੁਰੱਖਿਅਤ ਹਰਮੁਜ਼ ਜਲ ਮਾਰਗ ਦੀ ਵਕਾਲਤ

ਇਸ ਦੇ ਨਾਲ ਹੀ ਜ਼ਮੀਨੀ ਹਾਲਾਤ ਵੀ ਬੇਹੱਦ ਤਣਾਅਪੂਰਨ ਬਣੇ ਹੋਏ ਹਨ ਅਤੇ ਤਾਜ਼ਾ ਘਟਨਾਕ੍ਰਮ ਵਿੱਚ ਲੈਬਨਾਨ ਵਿੱਚ ਦੋ ਇਜ਼ਰਾਇਲੀ ਫ਼ੌਜੀ ਮਾਰੇ ਗਏ ਹਨ। ਖੇਤਰ ਵਿੱਚ ਲਗਾਤਾਰ ਜਾਰੀ ਇਨ੍ਹਾਂ ਹਿੰਸਕ ਝੜਪਾਂ ਅਤੇ ਤਣਾਅ ਕਾਰਨ ਪੂਰੇ ਪੱਛਮੀ ਏਸ਼ੀਆ ਵਿੱਚ ਸੁਰੱਖਿਆ ਦੀ ਸਥਿਤੀ ਗੰਭੀਰ ਬਣੀ ਹੋਈ ਹੈ ਅਤੇ ਫ਼ਿਲਹਾਲ ਸ਼ਾਂਤੀ ਵੱਲ ਕੋਈ ਠੋਸ ਹੱਲ ਨਜ਼ਰ ਨਹੀਂ ਆ ਰਿਹਾ।

Advertisement
×