DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

NEET Row Parliament: ਸੰਸਦ ਵਿਚ ਹਰ ਸਵਾਲ ਦਾ ਜਵਾਬ ਦੇਣ ਲਈ ਤਿਆਰ: Amit Shah

NEET Protest Parliament: ਕੇਂਦਰੀ ਗ੍ਰਹਿ ਮੰਤਰੀ ਨੇ ਸਪੀਕਰ ਓਮ ਬਿਰਲਾ ਨੂੰ ਪੱਤਰ ਲਿਖ ਕੇ ਵਿਦਿਆਰਥੀ ਪ੍ਰਦਰਸ਼ਨ ਦੇ ਮਾਮਲੇ ’ਚ ਵਿਰੋਧੀ ਧਿਰ ਨਾਲ ਚਰਚਾ ਕਰਨ ਲਈ ਕਿਹਾ

  • fb
  • twitter
  • whatsapp
  • whatsapp
Advertisement

NEET Protest Parliament: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਨੀਟ ਮੁੱਦੇ 'ਤੇ ਵਿਦਿਆਰਥੀਆਂ ਦੇ ਪ੍ਰਦਰਸ਼ਨਾਂ ਅਤੇ ਬਹਿਸ ਲਈ ਵਿਰੋਧੀ ਧਿਰ ਨਾਲ ਸਲਾਹ-ਮਸ਼ਵਰਾ ਕੀਤਾ ਜਾਵੇ। ਗ੍ਰਹਿ ਮੰਤਰੀ ਨੇ ਕਿਹਾ ਕਿ ਇਹ ਚਰਚਾ ਅਜਿਹੀ ਹੋਣੀ ਚਾਹੀਦੀ ਹੈ ਜਿਸ ਨਾਲ ਵਿਦਿਆਰਥੀਆਂ ਦੇ ਇਸ ਮਹੱਤਵਪੂਰਨ ਮੁੱਦੇ 'ਤੇ ਵਿਰੋਧੀ ਧਿਰ ਅਤੇ ਸੱਤਾਧਾਰੀ ਧਿਰ ਦੋਵਾਂ ਦੇ ਵਿਚਾਰ ਸਾਹਮਣੇ ਆ ਸਕਣ।

Advertisement

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਪੀਕਰ ਨੂੰ ਲਿਖੇ ਪੱਤਰ ਵਿੱਚ ਸਪਸ਼ਟ ਕੀਤਾ ਹੈ ਕਿ ਉਹ ਸੰਸਦ ਵਿੱਚ ਵਿਦਿਆਰਥੀਆਂ ਦੇ ਪ੍ਰਦਰਸ਼ਨਾਂ ਨਾਲ ਜੁੜੇ ਵਿਰੋਧੀ ਧਿਰ ਦੇ ਹਰ ਇੱਕ ਸਵਾਲ ਦਾ ਜਵਾਬ ਦੇਣ ਲਈ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕੋਲ ਛੁਪਾਉਣ ਲਈ ਕੁਝ ਵੀ ਨਹੀਂ ਹੈ ਅਤੇ ਉਹ ਵਿਦਿਆਰਥੀਆਂ ਦੇ ਹਿੱਤਾਂ ਨਾਲ ਜੁੜੇ ਹਰ ਪਹਿਲੂ 'ਤੇ ਚਰਚਾ ਕਰਨ ਲਈ ਰਾਜ਼ੀ ਹਨ।

Advertisement

ਲੋਕਤੰਤਰ ਅਤੇ ਸੰਸਥਾਵਾਂ ਵਿੱਚ ਪੂਰਾ ਵਿਸ਼ਵਾਸ

ਅਮਿਤ ਸ਼ਾਹ ਨੇ ਜ਼ੋਰ ਦੇ ਕੇ ਕਿਹਾ ਕਿ ਲੋਕਤੰਤਰ ਵਿੱਚ ਕਿਸੇ ਵੀ ਸਮੱਸਿਆ ਜਾਂ ਮੁੱਦੇ ਦਾ ਹੱਲ ਸਿਰਫ਼ ਗੱਲਬਾਤ ਅਤੇ ਬਹਿਸ (ਸੰਵਾਦ) ਰਾਹੀਂ ਹੀ ਨਿਕਲ ਸਕਦਾ ਹੈ। ਉਨ੍ਹਾਂ ਕਿਹਾ, "ਮੇਰਾ ਲੋਕਤੰਤਰ ਅਤੇ ਲੋਕਤੰਤਰੀ ਸੰਸਥਾਵਾਂ ਵਿੱਚ ਪੂਰਾ ਵਿਸ਼ਵਾਸ ਹੈ।" ਉਨ੍ਹਾਂ ਨੇ ਵਿਰੋਧੀ ਧਿਰ ਨੂੰ ਹੰਗਾਮਾ ਕਰਨ ਦੀ ਬਜਾਏ ਸੰਸਦ ਦੀ ਮਰਿਆਦਾ ਅਨੁਸਾਰ ਚਰਚਾ ਵਿੱਚ ਭਾਗ ਲੈਣ ਦੀ ਅਪੀਲ ਕੀਤੀ।

Advertisement
×