DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

PM Modi ਨੇ ਹਰਸਿਮਰਤ ਬਾਦਲ ਨੂੰ ਫੋਨ ਕਰਕੇ Sukhbir Badal ਦਾ ਹਾਲ ਪੁੱਛਿਆ

Modi Sukhbir Badal: ਕੀ ਸੁਖਬੀਰ ਬਾਦਲ ਪੂਰੀ ਤਰ੍ਹਾਂ ਠੀਕ ਹਨ: ਮੋਦੀ

  • fb
  • twitter
  • whatsapp
  • whatsapp
Advertisement

Modi Sukhbir Badal: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਠਿੰਡਾ ਤੋਂ ਲੋਕ ਸਭਾ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੂੰ ਫ਼ੋਨ ਕੀਤਾ ਅਤੇ ਉਨ੍ਹਾਂ ਦੇ ਪਤੀ ਸੁਖਬੀਰ ਬਾਦਲ ਦੀ ਸਿਹਤ ਬਾਰੇ ਜਾਣਕਾਰੀ ਲਈ।

ਸੂਤਰਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਨਾਂਦੇੜ ਵਿੱਚ ਵਾਪਰੀ ਘਟਨਾ ਬਾਰੇ ਹਰਸਿਮਰਤ ਨਾਲ ਵਿਸਥਾਰ ਵਿੱਚ ਗੱਲਬਾਤ ਕਰਦਿਆਂ ਪੁੱਛਿਆ ਕਿ ਕੀ ਉਨ੍ਹਾਂ ਨੂੰ ਕਿਸੇ ਵੀ ਪੱਧਰ 'ਤੇ ਮਦਦ ਦੀ ਲੋੜ ਹੈ। ਪੀ.ਐੱਮ. ਮੋਦੀ ਨੇ ਇਹ ਵੀ ਪੁੱਛਿਆ ਕਿ ਕੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਠੀਕ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਕਾਲੀ ਦਲ ਦੀ ਲੀਡਰਸ਼ਿਪ ਦਰਮਿਆਨ ਇਹ ਦੂਜੀ ਵਾਰ ਗੱਲਬਾਤ ਹੋਈ ਹੈ। ਇਸ ਤੋਂ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੇ ਸੰਸਦ ਭਵਨ ਕੰਪਲੈਕਸ ਵਿੱਚ ਸੁਖਬੀਰ ਨਾਲ ਮੁਲਾਕਾਤ ਕੀਤੀ ਸੀ।

Advertisement

ਸਾਲ 2027 ਦੀਆਂ ਪੰਜਾਬ ਚੋਣਾਂ ਤੋਂ ਪਹਿਲਾਂ ਦੋਵੇਂ ਧਿਰਾਂ ਇੱਕ-ਦੂਜੇ ਦੇ ਕਰੀਬ ਆਉਂਦੀਆਂ ਨਜ਼ਰ ਆ ਰਹੀਆਂ ਹਨ ਭਾਵੇਂ ਕਿ ਭਾਜਪਾ ਨੇ ਅਧਿਕਾਰਤ ਤੌਰ 'ਤੇ ਇਹ ਕਹਿ ਰੱਖਿਆ ਹੈ ਕਿ ਉਹ ਸੂਬੇ ਦੀਆਂ ਸਾਰੀਆਂ 117 ਸੀਟਾਂ 'ਤੇ ਆਪਣੇ ਤੌਰ 'ਤੇ ਹੀ ਚੋਣ ਲੜੇਗੀ। ਹਾਲਾਂਕਿ ਭਰੋਸੇਯੋਗ ਸੂਤਰਾਂ ਨੇ ਸੰਕੇਤ ਦਿੱਤਾ ਹੈ ਕਿ ਦੋਵਾਂ ਦੇ ਰਿਸ਼ਤਿਆਂ ਵਿੱਚ ਨਰਮੀ ਆ ਰਹੀ ਹੈ ਅਤੇ ਇਹ ਦੇਖਣਾ ਹੋਵੇਗਾ ਕਿ ਇਹ ਨਰਮੀ ਕੀ ਰੂਪ ਲੈਂਦੀ ਹੈ ਅਤੇ ਕੀ ਚੋਣਾਂ ਤੋਂ ਪਹਿਲਾਂ ਕੋਈ ਗਠਜੋੜ ਹੁੰਦਾ ਹੈ ਜਾਂ ਨਹੀਂ।

Advertisement

ਸਬੰਧਤ ਖਬਰ: Sukhbir Badal ‘ਤੇ ਨਾਂਦੇੜ ਸਾਹਿਬ ਵਿਖੇ ਹਮਲਾ

ਇਸ ਦੌਰਾਨ ਸੁਖਬੀਰ ਬਾਦਲ ’ਤੇ ਅੱਜ ਨਾਂਦੇੜ ਵਿੱਚ ਹਮਲਾ ਹੋਇਆ ਤੇ ਉਨ੍ਹਾਂ ਦੇ ਸੱਜੇ ਹੱਥ 'ਤੇ ਸੱਟ ਲੱਗੀ ਹੈ। ਉਨ੍ਹਾਂ ਨੂੰ ਘਟਨਾ ਤੋਂ ਤੁਰੰਤ ਬਾਅਦ ਡਾਕਟਰੀ ਸਹਾਇਤਾ ਦਿੱਤੀ ਗਈ।

Advertisement
×