DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

PM Modi Death Threat: ਪ੍ਰਧਾਨ ਮੰਤਰੀ ਮੋਦੀ ਨੂੰ ਆਸਟਰੇਲੀਆ ਦੌਰੇ ਤੋਂ ਪਹਿਲਾਂ ਜਾਨੋਂ ਮਾਰਨ ਦੀ ਧਮਕੀ

ਸੋਸ਼ਲ ਮੀਡੀਆ ਪੋਸਟ ਰਾਹੀਂ ਦਿੱਤੀ ਗਈ ਧਮਕੀ; ਆਸਟਰੇਲਿਆਈ ਫੈਡਰਲ ਪੁਲੀਸ ਜਾਂਚ ਵਿੱਚ ਜੁਟੀ; 8 ਤੋਂ 10 ਜੁਲਾਈ ਤੱਕ ਆਸਟਰੇਲੀਆ ਦੌਰੇ ’ਤੇ ਰਹਿਣਗੇ ਪ੍ਰਧਾਨ ਮੰਤਰੀ ਮੋਦੀ

  • fb
  • twitter
  • whatsapp
  • whatsapp
featured-img featured-img
(@NarendraModi/YT via PTI Photo)
Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਸਟਰੇਲੀਆ ਦੌਰੇ ਤੋਂ ਪਹਿਲਾਂ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਧਮਕੀ ਤੋਂ ਬਾਅਦ ਆਸਟਰੇਲਿਆਈ ਫੈਡਰਲ ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਦਿ ਆਸਟਰੇਲੀਆ ਟੂਡੇ ਦੀ ਰਿਪੋਰਟ ਮੁਤਾਬਕ ਇਹ ਧਮਕੀ ਫੇਸਬੁੱਕ ’ਤੇ ‘ਮੈਲਬੌਰਨ ਮੀਟਸ ਮੋਦੀ’ ਪ੍ਰੋਗਰਾਮ ਦੇ ਪ੍ਰਚਾਰ ਨਾਲ ਸਬੰਧਤ ਇੱਕ ਪੋਸਟ ਦੇ ਹੇਠਾਂ ਦਿੱਤੀ ਗਈ ਸੀ।

Advertisement

ਰਿਪੋਰਟ ਅਨੁਸਾਰ ਅਬੂ ਮੁਸਤਫਾ ਨਾਮ ਦੇ ਇੱਕ ਫੇਸਬੁੱਕ ਅਕਾਊਂਟ ਤੋਂ ਟਿੱਪਣੀ ਕਰਦੇ ਹੋਏ ਲਿਖਿਆ ਗਿਆ, ‘ਪ੍ਰੋਗਰਾਮ ਦੌਰਾਨ ਸਟੇਡੀਅਮ ਦੀ ਛੱਤ ਬੰਦ ਰਹਿਣੀ ਚਾਹੀਦੀ ਹੈ ਨਹੀਂ ਤਾਂ ਉਹ ਆਸਟਰੇਲੀਆ ਆਪਣੀ ਮੌਤ ਲਈ ਆਵੇਗਾ।’

Advertisement

ਇਹ ਪ੍ਰੋਗਰਾਮ 9 ਜੁਲਾਈ ਨੂੰ ਮੈਲਬੌਰਨ ਦੇ ਮਾਰਵਲ ਸਟੇਡੀਅਮ ਵਿੱਚ ਹੋਣਾ ਹੈ, ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।

ਧਮਕੀ ਮਿਲਣ ਤੋਂ ਬਾਅਦ ਉਸੇ ਦਿਨ ਇਸ ਦੀ ਜਾਣਕਾਰੀ ਆਸਟਰੇਲਿਆਈ ਫੈਡਰਲ ਪੁਲੀਸ ਨੂੰ ਦੇ ਦਿੱਤੀ ਗਈ। ਜਾਂਚ ਏਜੰਸੀਆਂ ਨੇ ਇਸ ਸੋਸ਼ਲ ਮੀਡੀਆ ਪੋਸਟ ਨਾਲ ਜੁੜੇ ਆਈ ਪੀ ਐਡਰੈੱਸ ਦੀ ਪਛਾਣ ਕਰ ਲਈ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ 8 ਤੋਂ 10 ਜੁਲਾਈ ਤੱਕ ਆਸਟ੍ਰੇਲੀਆ ਦੇ ਦੌਰੇ 'ਤੇ ਰਹਿਣਗੇ। ਉਨ੍ਹਾਂ ਦੇ ਇਸ ਦੌਰੇ ਦੌਰਾਨ ਸੁਰੱਖਿਆ ਪ੍ਰਬੰਧ ਹੋਰ ਵੀ ਸਖ਼ਤ ਕੀਤੇ ਜਾਣ ਦੀ ਸੰਭਾਵਨਾ ਹੈ।

Advertisement
×