DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਰੁਲ ਗਈ ਜਵਾਨੀ ਪੰਜਾਬ ਦੀ: ਮਾਲਵਾ ’ਚ ਨਸ਼ੇ ਨਾਲ ਇਕ ਹਫ਼ਤੇ ’ਚ 7 ਸ਼ੱਕੀ ਮੌਤਾਂ

Punjab: ਬਠਿੰਡਾ, ਮਾਨਸਾ, ਫਾਜ਼ਿਲਕਾ ਅਤੇ ਫ਼ਿਰੋਜ਼ਪੁਰ ਵਿੱਚ ਇੱਕ ਹਫ਼ਤੇ ਦੌਰਾਨ ਨਸ਼ੇ ਨਾਲ ਸਬੰਧਤ ਸ਼ੱਕੀ ਮੌਤਾਂ ਦੇ ਸੱਤ ਮਾਮਲੇ ਸਾਹਮਣੇ ਆਏ ਹਨ; ਜਿਨ੍ਹਾਂ ਵਿੱਚੋਂ ਇਕੱਲੇ ਫ਼ਾਜ਼ਿਲਕਾ ਜ਼ਿਲ੍ਹੇ ਵਿੱਚ ਤਿੰਨ ਮੌਤਾਂ 

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਮਾਲਵਾ ਖੇਤਰ ਵਿੱਚ ਨਸ਼ੇ ਦਾ ਕਹਿਰ ਲਗਾਤਾਰ ਜਾਰੀ ਹੈ, ਜਿਸ ਦੇ ਚਲਦਿਆਂ ਪਿਛਲੇ ਲਗਪਗ ਇੱਕ ਹਫ਼ਤੇ ਵਿੱਚ ਬਠਿੰਡਾ, ਮਾਨਸਾ, ਫਾਜ਼ਿਲਕਾ ਅਤੇ ਫ਼ਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਨਸ਼ੇ ਦੀ ਵਰਤੋਂ ਕਾਰਨ ਘੱਟੋ-ਘੱਟ ਸੱਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਕੱਲੇ ਫ਼ਾਜ਼ਿਲਕਾ ਜ਼ਿਲ੍ਹੇ ਵਿੱਚ ਤਿੰਨ ਦਿਨਾਂ ਦੌਰਾਨ ਨਸ਼ੇ ਦੀ ਓਵਰਡੋਜ਼ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ।

ਫ਼ਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਉਪ-ਮੰਡਲ ਅਧੀਨ ਪੈਂਦੇ ਪਿੰਡ ਡਾਣੇਵਾਲਾ ਸਤਕੋਸੀ ਦੇ 25 ਸਾਲਾ ਪਵਨ ਕੁਮਾਰ ਦੀ 18 ਅਗਸਤ ਦੀ ਸ਼ਾਮ ਨੂੰ ਕਥਿਤ ਤੌਰ 'ਤੇ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਇਸ ਤੋਂ ਪਹਿਲਾਂ, 18 ਅਗਸਤ ਨੂੰ ਹੀ ਪਿੰਡ ਤਹਿਲੀਵਾਲਾ ਬੋਦਲਾ ਦੇ 20 ਸਾਲਾ ਕਰਨਜੀਤ ਸਿੰਘ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ। ਪਰਿਵਾਰ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਅਰਨੀਵਾਲਾ ਪੁਲੀਸ ਨੇ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਕੇ ਉਨ੍ਹਾਂ ਵਿੱਚੋਂ ਇੱਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ, 17 ਅਗਸਤ ਨੂੰ ਫ਼ਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਉਪ-ਮੰਡਲ ਦੇ ਪਿੰਡ ਪੰਜਾਵਾ ਦੇ ਰਹਿਣ ਵਾਲੇ 42 ਸਾਲਾ ਸੁਖਜਿੰਦਰ ਸਿੰਘ ਉਰਫ਼ ਕਾਲਾ ਦੀ ਪਿੰਡ ਵਿੱਚ ਹੀ ਸ਼ੱਕੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ।

Advertisement

ਬਠਿੰਡਾ ਜ਼ਿਲ੍ਹੇ ਵਿੱਚ 14 ਅਗਸਤ ਨੂੰ ਬੀੜ ਤਲਾਬ ਬਸਤੀ ਵਿੱਚ ਇੱਕ ਸੁੰਨਸਾਨ ਜਗ੍ਹਾ ਤੋਂ ਦੋ ਨੌੌਜਵਾਨ ਮ੍ਰਿਤਕ ਹਾਲਤ ਵਿੱਚ ਮਿਲੇ, ਜਿਨ੍ਹਾਂ ਦੀਆਂ ਬਾਹਾਂ ਵਿੱਚ ਸਰਿੰਜਾਂ ਫਸੀਆਂ ਹੋਈਆਂ ਸਨ। ਉਨ੍ਹਾਂ ਦੀ ਪਛਾਣ ਜੈਸਿੰਘਵਾਲਾ ਪਿੰਡ ਦੇ 28 ਸਾਲਾ ਗੁਰਵਿੰਦਰ ਸਿੰਘ ਅਤੇ ਜੋਧਪੁਰ ਰੋਮਾਣਾ ਪਿੰਡ ਦੇ 25 ਸਾਲਾ ਕੁਲਦੀਪ ਸਿੰਘ ਵਜੋਂ ਹੋਈ ਹੈ। ਉਨ੍ਹਾਂ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼ ਹੋਣ ਦਾ ਸ਼ੱਕ ਹੈ।

Advertisement

ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ ਵਿੱਚ 11 ਅਗਸਤ ਨੂੰ ਦਿਹਾੜੀਦਾਰ ਵਜੋਂ ਕੰਮ ਕਰਨ ਵਾਲੇ 16 ਸਾਲਾ ਅਮਰੀਕ ਸਿੰਘ ਦੀ ਕਥਿਤ ਤੌਰ 'ਤੇ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਅਮਰੀਕ ਦੀ ਭੈਣ ਸੋਨੂੰ ਕੌਰ ਨੇ ਦੱਸਿਆ ਕਿ ਉਹ ਤਿੰਨ ਭੈਣਾਂ ਅਤੇ ਇੱਕ ਭਰਾ ਸਨ। ਉਨ੍ਹਾਂ ਕਿਹਾ, "ਅਮਰੀਕ ਕੁਝ ਸਮੇਂ ਤੋਂ ਨਸ਼ੇ ਦਾ ਆਦੀ ਹੋ ਗਿਆ ਸੀ। ਉਹ ਆਪਣੇ ਦੋਸਤਾਂ ਨਾਲ ਬਾਹਰ ਗਿਆ ਸੀ ਅਤੇ ਬਾਅਦ ਵਿੱਚ ਸਾਨੂੰ ਉਸ ਦੀ ਮੌਤ ਦੀ ਸੂਚਨਾ ਮਿਲੀ। ਅਸੀਂ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕਰਦੇ ਹਾਂ।"

ਇਸ ਦੌਰਾਨ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਤੂਤ ਦੇ 45 ਸਾਲਾ ਸਾਬਕਾ ਅੰਤਰਰਾਸ਼ਟਰੀ ਪੱਧਰ ਦੇ ਕਬੱਡੀ ਖਿਡਾਰੀ ਗੁਰਜੀਤ ਸਿੰਘ ਦੀ 11 ਅਗਸਤ ਦੀ ਰਾਤ ਨੂੰ ਗੁਰੂ ਗੋਬਿੰਦ ਸਿੰਘ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਫ਼ਰੀਦਕੋਟ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਗੁਰਜੀਤ, ਜਿਸ ਨੇ ਖੇਡ ਵਿੱਚ ਆਪਣਾ ਨਾਮਣਾ ਖੱਟਿਆ ਸੀ, ਕਥਿਤ ਤੌਰ 'ਤੇ ਨਸ਼ੇ ਦੀ ਲਤ ਨਾਲ ਜੂਝ ਰਿਹਾ ਸੀ।

ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ ਕਿ ਉਹ ਮਾਮਲੇ ਦਰਜ ਕਰ ਰਹੇ ਹਨ, ਨਿਯਮਤ ਤਲਾਸ਼ੀ ਮੁਹਿੰਮ ਚਲਾ ਰਹੇ ਹਨ ਅਤੇ ਨਸ਼ੇ ਬਰਾਮਦ ਕਰ ਰਹੇ ਹਨ। ਉਨ੍ਹਾਂ ਕਿਹਾ, "ਇਸ ਤੋਂ ਇਲਾਵਾ, ਅਸੀਂ ਨਸ਼ਾ ਪ੍ਰਭਾਵਿਤ ਖੇਤਰਾਂ (ਹਾਟਸਪੌਟਸ) ਦੀ ਪਛਾਣ ਕਰ ਲਈ ਹੈ ਅਤੇ ਕਈ ਸੁਧਾਰਾਤਮਕ ਉਪਾਅ ਕਰ ਰਹੇ ਹਾਂ। ਸਮਾਜ ਨੂੰ ਵੀ ਆਪਣੀ ਭੂਮਿਕਾ ਨਿਭਾਉਣ ਦੀ ਲੋੜ ਹੈ, ਅਤੇ ਨਸ਼ਾ ਪੀੜਤਾਂ ਨੂੰ ਵੀ ਇਸ ਆਦਤ ਨੂੰ ਛੱਡਣ ਲਈ ਤਿਆਰ ਹੋਣਾ ਚਾਹੀਦਾ ਹੈ। ਚੱਲ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸਫ਼ਲ ਸਾਬਤ ਹੋ ਰਹੀ ਹੈ। ਬਠਿੰਡਾ ਫੇਰੀ ਦੌਰਾਨ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵੀ ਇਸ ਮੁਹਿੰਮ ਦੀ ਸ਼ਲਾਘਾ ਕੀਤੀ ਸੀ।"

ਹਾਲਾਂਕਿ, ਕੁਝ ਵਸਨੀਕਾਂ ਨੇ ਇਸ ਦਾਅਵੇ ਨੂੰ ਰੱਦ ਕਰਦਿਆਂ ਕਿਹਾ ਕਿ ਡਾਟਾ-ਆਧਾਰਿਤ ਮੁਹਿੰਮਾਂ ਦੀ ਬਜਾਏ ਅਧਿਕਾਰੀਆਂ ਨੂੰ ਨਸ਼ੇ ਦੇ ਕੋਹੜ ਨੂੰ ਨੱਥ ਪਾਉਣ ਲਈ ਠੋਸ ਕਦਮ ਚੁੱਕਣ ਚਾਹੀਦੇ ਹਨ।

Advertisement
×