DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Red Sea Attack: ਭਾਰਤੀ ਝੰਡੇ ਵਾਲੇ ਜਹਾਜ਼ ’ਤੇ ਹਮਲਾ; ਜਹਾਜ਼ ਡੁੱਬਿਆ; 13 ਭਾਰਤੀ ਸੁਰੱਖਿਅਤ ਕੱਢੇ

ਵਿਦੇਸ਼ ਮੰਤਰਾਲੇ ਨੇ ਹਮਲੇ ਦੀ ਨਿੰਦਾ ਕੀਤੀ; ਵਪਾਰਕ ਆਵਾਜਾਈ ਬਹਾਲ ਕਰਨ ਦੀ ਮੰਗ

  • fb
  • twitter
  • whatsapp
  • whatsapp
Advertisement

Red Sea Attack: ਭਾਰਤੀ ਵਿਦੇਸ਼ ਮੰਤਰਾਲੇ (MEA) ਨੇ ਦੱਸਿਆ ਕਿ ਮੰਗਲਵਾਰ ਨੂੰ ਯਮਨ ਦੇ ਤਟ ਨੇੜੇ ਲਾਲ ਸਾਗਰ ਵਿੱਚ 13 ਭਾਰਤੀ ਨਾਗਰਿਕਾਂ ਨਾਲ ਸਵਾਰ ਭਾਰਤੀ ਝੰਡੇ ਵਾਲੇ ਮਾਲਵਾਹਕ ਜਹਾਜ਼ ’ਤੇ ਹਮਲਾ ਕੀਤਾ ਗਿਆ ਜਿਸ ਤੋਂ ਬਾਅਦ ਜਹਾਜ਼ ਡੁੱਬ ਗਿਆ।

ਮੰਤਰਾਲੇ ਨੇ ਪੁਸ਼ਟੀ ਕੀਤੀ ਹੈ ਕਿ ਸਾਰੇ 13 ਭਾਰਤੀਆਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। ਨਵੀਂ ਦਿੱਲੀ ਨੇ ਇਸ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਇਸ ਖੇਤਰ ਵਿੱਚ ਵਪਾਰਕ ਜਹਾਜ਼ਾਂ ਨੂੰ ਨਿਸ਼ਾਨਾ ਬਣਾਉਣ ਦਾ ਸਿਲਸਿਲਾ ਬੰਦ ਹੋਣਾ ਚਾਹੀਦਾ ਹੈ।

Advertisement

ਵਿਦੇਸ਼ ਮੰਤਰਾਲੇ ਨੇ ਕਿਹਾ, ‘ਅਸੀਂ 4 ਅਗਸਤ ਨੂੰ ਯਮਨ ਦੇ ਤਟ ਨੇੜੇ ਲਾਲ ਸਾਗਰ ਵਿੱਚ ਡੁੱਬੇ ਭਾਰਤੀ ਝੰਡੇ ਵਾਲੇ ਮਾਲਵਾਹਕ ਜਹਾਜ਼ 'ਐੱਮ ਐੱਸ ਵੀ ਫੈਜ਼ ਨੂਰ ਔਲੀਆ' (MSV Faize Noore Oliya) ’ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ। ਸਾਰੇ 13 ਭਾਰਤੀ ਨਾਗਰਿਕਾਂ ਨੂੰ ਬਚਾਅ ਲਿਆ ਗਿਆ ਹੈ। ਰਿਆਧ ਵਿੱਚ ਸਾਡੀ ਅੰਬੈਸੀ ਸਥਿਤੀ 'ਤੇ ਨਜ਼ਰ ਰੱਖ ਰਹੀ ਹੈ ਅਤੇ ਅਮਲੇ ਦੀ ਸੁਰੱਖਿਆ ਲਈ ਯਮਨ ਦੇ ਅਧਿਕਾਰੀਆਂ ਨਾਲ ਲਗਾਤਾਰ ਤਾਲਮੇਲ ਕਰ ਰਹੀ ਹੈ।" ਵਿਦੇਸ਼ ਮੰਤਰਾਲੇ ਨੇ ਭਾਰਤੀਆਂ ਨੂੰ ਬਚਾਉਣ ਵਿੱਚ ਸਹਿਯੋਗ ਦੇਣ ਲਈ ਯਮਨ ਦੇ ਅਧਿਕਾਰੀਆਂ ਦਾ ਧੰਨਵਾਦ ਵੀ ਕੀਤਾ ਹੈ।

Advertisement

ਅੰਤਰਰਾਸ਼ਟਰੀ ਕਾਨੂੰਨ ਤਹਿਤ ਸਮੁੰਦਰੀ ਮਾਰਗਾਂ ਦੀ ਆਜ਼ਾਦੀ ਨੂੰ ਬਹਾਲ ਕੀਤਾ ਜਾਵੇ

ਮੰਤਰਾਲੇ ਨੇ ਕਿਹਾ ਕਿ ਇਸ ਖੇਤਰ ਵਿੱਚ ਵਪਾਰਕ ਜਹਾਜ਼ਾਂ 'ਤੇ ਲਗਾਤਾਰ ਹੋ ਰਹੇ ਹਮਲੇ ਚਿੰਤਾ ਦਾ ਵਿਸ਼ਾ ਹਨ। ਇਸ ਖੇਤਰ ਵਿੱਚ ਵਪਾਰਕ ਮਾਲਵਾਹਕ ਜਹਾਜ਼ਾਂ ਨੂੰ ਨਿਸ਼ਾਨਾ ਬਣਾਉਣਾ ਤੁਰੰਤ ਬੰਦ ਹੋਣਾ ਚਾਹੀਦਾ ਹੈ ਅਤੇ ਅੰਤਰਰਾਸ਼ਟਰੀ ਕਾਨੂੰਨਾਂ ਦੇ ਦਾਇਰੇ ਵਿੱਚ ਰਹਿ ਕੇ ਅੰਤਰਰਾਸ਼ਟਰੀ ਜਲ ਮਾਰਗਾਂ ਰਾਹੀਂ ਮੁਫ਼ਤ ਅਤੇ ਬਿਨਾਂ ਕਿਸੇ ਰੁਕਾਵਟ ਦੇ ਵਪਾਰ ਜਲਦੀ ਬਹਾਲ ਕੀਤਾ ਜਾਣਾ ਚਾਹੀਦਾ ਹੈ।

Advertisement
×