DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

US Iran Doha Talks: ਅਮਰੀਕਾ-ਇਰਾਨ ਵਿਚਾਲੇ ਦੋਹਾ ਵਿੱਚ 30 ਜੂਨ ਨੂੰ ਹੋਵੇਗੀ ਅਹਿਮ ਮੀਟਿੰਗ

ਦੋਵੇਂ ਪਾਸਿਆਂ ਤੋਂ ਮੁੜ ਹੋਏ ਸਨ ਹਮਲੇ; ਜੰਗਬੰਦੀ ਤੋਂ ਬਾਅਦ ਗੱਲਬਾਤ ਮੁੜ ਸ਼ੁਰੂ ਕਰਨ ਦੀ ਕੋਸ਼ਿਸ਼

  • fb
  • twitter
  • whatsapp
  • whatsapp
Advertisement

ਅਮਰੀਕਾ ਅਤੇ ਇਰਾਨ ਵਿਚਾਲੇ ਜੰਗਬੰਦੀ ਨੂੰ ਸਥਾਈ ਬਣਾਉਣ ਅਤੇ ਵਿਵਾਦਾਂ ਦੇ ਹੱਲ ਲਈ ਕੂਟਨੀਤਕ ਕੋਸ਼ਿਸ਼ਾਂ ਤੇਜ਼ ਹੋ ਗਈਆਂ ਹਨ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਮੰਗਲਵਾਰ ਨੂੰ ਕਤਰ ਦੀ ਰਾਜਧਾਨੀ ਦੋਹਾ ਵਿੱਚ ਅਮਰੀਕਾ ਅਤੇ ਇਰਾਨ ਦੇ ਅਧਿਕਾਰੀਆਂ ਵਿਚਾਲੇ ਅਹਿਮ ਮੀਟਿੰਗ ਹੋਵੇਗੀ। ਇਸ ਮੀਟਿੰਗ ਵਿੱਚ ਜੰਗਬੰਦੀ ਨੂੰ ਅੱਗੇ ਵਧਾਉਣ ਅਤੇ ਪਰਮਾਣੂ ਸਮਝੌਤੇ ਨਾਲ ਜੁੜੇ ਮੁੱਦਿਆਂ 'ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਇਰਾਨ ਨੇ ਟਰੰਪ ਦੇ ਇਸ ਦਾਅਵੇ ਨੂੰ ਖਾਰਜ ਕਰਦਿਆਂ ਕਿਹਾ ਹੈ ਕਿ ਅਜੇ ਤੱਕ ਕਿਸੇ ਵੀ ਨਵੀਂ ਮੀਟਿੰਗ ਦਾ ਪ੍ਰੋਗਰਾਮ ਤੈਅ ਨਹੀਂ ਹੋਇਆ।

ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਕੈਰੋਲਿਨ ਲੀਵਿਟ ਨੇ ਦੱਸਿਆ ਕਿ ਟਰੰਪ ਦੇ ਵਿਸ਼ੇਸ਼ ਦੂਤ ਸਟੀਵ ਵਿਟਕਾਫ ਅਤੇ ਰਾਸ਼ਟਰਪਤੀ ਦੇ ਰਿਸ਼ਤੇਦਾਰ ਜੈਰੇਡ ਕੁਸ਼ਨਰ ਦੋਹਾ ਲਈ ਰਵਾਨਾ ਹੋ ਰਹੇ ਹਨ। ਟਰੰਪ ਨੇ ਸੋਸ਼ਲ ਮੀਡੀਆ ’ਤੇ ਵੀ ਲਿਖਿਆ ਕਿ ਇਰਾਨ ਨੇ ਖੁਦ ਅਮਰੀਕਾ ਨਾਲ ਮੀਟਿੰਗ ਦੀ ਮੰਗ ਕੀਤੀ ਸੀ।

Advertisement

ਦੂਜੇ ਪਾਸੇ ਇਰਾਨ ਦੇ ਸੀਨੀਅਰ ਵਾਰਤਾਕਾਰ ਕਾਜ਼ਿਮ ਗਰੀਬਾਬਾਦੀ ਨੇ ਕਿਹਾ ਕਿ ਦੋਹਾ ਵਿੱਚ ਕਿਸੇ ਵੀ ਤਕਨੀਕੀ ਜਾਂ ਅਧਿਕਾਰਕ ਗੱਲਬਾਤ ਦੀਆਂ ਖ਼ਬਰਾਂ ਸਹੀ ਨਹੀਂ ਹਨ। ਉਨ੍ਹਾਂ ਕਿਹਾ ਕਿ ਅਜੇ ਤੱਕ ਕਿਸੇ ਮੀਟਿੰਗ ਦੀ ਪੁਸ਼ਟੀ ਨਹੀਂ ਕੀਤੀ ਗਈ।

Advertisement

ਇਸ ਮਹੀਨੇ ਦੇ ਸ਼ੁਰੂ ਵਿੱਚ ਅਮਰੀਕਾ ਅਤੇ ਇਰਾਨ ਵਿਚਾਲੇ ਇੱਕ ਅੰਤਰਿਮ ਸਮਝੌਤਾ ਹੋਇਆ ਸੀ। ਇਸ ਤਹਿਤ ਇਰਾਨ ਆਪਣੇ ਯੂਰੇਨੀਅਮ ਦੇ ਭੰਡਾਰ ਨੂੰ ਘਟਾਉਣ ਲਈ ਸਹਿਮਤ ਹੋਇਆ ਸੀ, ਜਦਕਿ ਅਮਰੀਕਾ ਨੇ ਕੁਝ ਪਾਬੰਦੀਆਂ ਵਿੱਚ ਰਾਹਤ ਦੇਣ ਅਤੇ ਹਰਮੁਜ਼ ਜਲ ਮਾਰਗ ਰਾਹੀਂ ਸਮੁੰਦਰੀ ਆਵਾਜਾਈ ਨੂੰ ਸੁਚਾਰੂ ਬਣਾਈ ਰੱਖਣ 'ਤੇ ਸਹਿਮਤੀ ਦਿੱਤੀ ਸੀ। ਦੋਵੇਂ ਧਿਰਾਂ ਨੂੰ ਇੱਕ ਵਿਆਪਕ ਸਮਝੌਤੇ ਲਈ 60 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ।

ਹਾਲਾਂਕਿ ਇਸ ਸਮਝੌਤੇ ਤੋਂ ਬਾਅਦ ਵੀ ਖਾੜੀ ਖੇਤਰ ਵਿੱਚ ਤਣਾਅ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਇਆ। ਪਿਛਲੇ ਕੁਝ ਦਿਨਾਂ ਦੌਰਾਨ ਹੋਰਮੁਜ਼ ਮਾਰਗ ਵਿੱਚ ਕਈ ਹਮਲੇ ਹੋਏ। ਇਰਾਨ ਨੇ ਦੋ ਜਹਾਜ਼ਾਂ 'ਤੇ ਹਮਲੇ ਕੀਤੇ, ਜਿਨ੍ਹਾਂ ਵਿੱਚ ਕਤਰ ਦਾ ਕੱਚਾ ਤੇਲ ਲੈ ਕੇ ਜਾ ਰਿਹਾ ਇੱਕ ਟੈਂਕਰ ਵੀ ਸ਼ਾਮਲ ਸੀ। ਇਸ ਦੇ ਜਵਾਬ ਵਿੱਚ ਅਮਰੀਕਾ ਨੇ ਹਵਾਈ ਹਮਲੇ ਕੀਤੇ। ਐਤਵਾਰ ਨੂੰ ਇਰਾਨ ਨੇ ਬਹਿਰੀਨ ਅਤੇ ਕੁਵੈਤ ਵੱਲ ਡਰੋਨ ਅਤੇ ਮਿਜ਼ਾਈਲ ਹਮਲੇ ਵੀ ਕੀਤੇ। ਸੋਮਵਾਰ ਨੂੰ ਦੋਵਾਂ ਧਿਰਾਂ ਵੱਲੋਂ ਹਮਲੇ ਰੁਕਣ ਨਾਲ ਸਥਿਤੀ ਕੁਝ ਸ਼ਾਂਤ ਦਿਖਾਈ ਦਿੱਤੀ।

ਇਸ ਦੌਰਾਨ ਇਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਆਨ ਨੇ ਕਿਹਾ ਕਿ ਕਤਰ ਵਿੱਚ ਜਮ੍ਹਾਂ ਇਰਾਨ ਦੀ 12 ਅਰਬ ਡਾਲਰ ਦੀ ਸੰਪਤੀ ਵਿੱਚੋਂ 6 ਅਰਬ ਡਾਲਰ ਜਲਦੀ ਜਾਰੀ ਕੀਤੇ ਜਾਣਗੇ। ਉਨ੍ਹਾਂ ਇਸ ਨੂੰ ਇਰਾਨੀ ਲੋਕਾਂ ਲਈ ਵੱਡੀ ਸਫ਼ਲਤਾ ਕਰਾਰ ਦਿੱਤਾ। ਹਾਲਾਂਕਿ ਅਮਰੀਕੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਜੇ ਤੱਕ ਕੋਈ ਵੀ ਜਮ੍ਹਾਂ ਰਕਮ ਜਾਰੀ ਨਹੀਂ ਕੀਤੀ ਗਈ, ਜਦਕਿ ਕਤਰ ਨੇ ਵੀ ਇਸ ਸਬੰਧੀ ਕੋਈ ਅਧਿਕਾਰਕ ਪੁਸ਼ਟੀ ਨਹੀਂ ਕੀਤੀ।

ਇਸ ਦੌਰਾਨ ਪਾਕਿਸਤਾਨ, ਜੋ ਇਸ ਵਾਰਤਾ ਵਿੱਚ ਅਹਿਮ ਵਿਚੋਲੇ ਦੀ ਭੂਮਿਕਾ ਨਿਭਾ ਰਿਹਾ ਹੈ, ਨੇ ਕਿਹਾ ਹੈ ਕਿ ਗੱਲਬਾਤ ਮੰਗਲਵਾਰ ਤੋਂ ਮੁੜ ਸ਼ੁਰੂ ਹੋ ਸਕਦੀ ਹੈ। ਉੱਧਰ ਟਰੰਪ ਪ੍ਰਸ਼ਾਸਨ ਨੇ ਵੀ ਕਿਹਾ ਹੈ ਕਿ ਤਕਨੀਕੀ ਪੱਧਰ ਦੀਆਂ ਵਾਰਤਾਵਾਂ ਰੱਦ ਨਹੀਂ ਕੀਤੀਆਂ ਗਈਆਂ ਅਤੇ ਉਹ ਅਗਲੇ ਕੁਝ ਦਿਨਾਂ ਵਿੱਚ ਜਾਰੀ ਰਹਿਣਗੀਆਂ।

ਇਸ ਪੂਰੇ ਵਿਵਾਦ ਦਾ ਸਭ ਤੋਂ ਵੱਡਾ ਅਸਰ ਹੋਰਮੁਜ਼ ਜਲ ਮਾਰਗ 'ਤੇ ਪਿਆ ਹੈ, ਜਿੱਥੋਂ ਦੁਨੀਆ ਦੇ ਕਰੀਬ 20 ਫ਼ੀਸਦੀ ਕੱਚੇ ਤੇਲ ਦੀ ਸਪਲਾਈ ਹੁੰਦੀ ਹੈ। ਜੰਗ ਸ਼ੁਰੂ ਹੋਣ ਤੋਂ ਬਾਅਦ ਜਹਾਜ਼ਾਂ ਦੀ ਆਵਾਜਾਈ ਪ੍ਰਭਾਵਿਤ ਹੋਈ, ਜਿਸ ਕਾਰਨ ਵਿਸ਼ਵ ਊਰਜਾ ਬਾਜ਼ਾਰ ਵਿੱਚ ਅਨਿਸ਼ਚਿਤਤਾ ਪੈਦਾ ਹੋ ਗਈ। ਸੋਮਵਾਰ ਨੂੰ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਕੁਝ ਗਿਰਾਵਟ ਦਰਜ ਕੀਤੀ ਗਈ, ਜਿਸ ਦਾ ਸਿਹਰਾ ਟਰੰਪ ਨੇ ਅੰਤਰਿਮ ਸਮਝੌਤੇ ਨੂੰ ਦਿੱਤਾ। ਹਾਲਾਂਕਿ ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਖਾੜੀ ਖੇਤਰ ਵਿੱਚ ਤਣਾਅ ਮੁੜ ਵਧਦਾ ਹੈ ਤਾਂ ਤੇਲ ਦੀਆਂ ਕੀਮਤਾਂ ਇੱਕ ਵਾਰ ਫਿਰ ਤੇਜ਼ੀ ਨਾਲ ਚੜ੍ਹ ਸਕਦੀਆਂ ਹਨ।

Advertisement
×