DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

US Punjabi Murder: ਅਮਰੀਕਾ ਵਿੱਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Kapurthala youth murder America: ਕਪੂਰਥਲਾ ਦੇ ਪਿੰਡ ਜੱਬੋਵਾਲ ਦੇ ਨੌਜਵਾਨ ਨੂੰ ਮਾਰੀਆਂ ਗੋਲੀਆਂ

  • fb
  • twitter
  • whatsapp
  • whatsapp
Advertisement

Punjabi killed in US shooting: ਕਪੂਰਥਲਾ ਜ਼ਿਲ੍ਹੇ ਦੇ ਕਸਬਾ ਬੇਗੋਵਾਲ ਦੇ ਪਿੰਡ ਜੱਬੋਵਾਲ ਦੇ ਨੌਜਵਾਨ ਦੀ ਅਮਰੀਕਾ ਵਿਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ 28 ਸਾਲਾ ਗੁਰਦੀਪ ਸਿੰਘ ਵਜੋਂ ਹੋਈ ਹੈ ਜੋ ਇਕ ਦਹਾਕੇ ਤੋਂ ਵਧ ਸਮਾਂ ਪਹਿਲਾਂ ਅਮਰੀਕਾ ਗਿਆ ਸੀ।

Advertisement

ਉਹ ਅਮਰੀਕਾ ਦੇ ਨਿਊਯਾਰਕ ਸਿਟੀ ਦੀ ਰਿਚਮੰਡ ਸਟਰੀਟ ’ਤੇ ਪੀਜ਼ਾ ਡਿਲਿਵਰੀ ਕਰਨ ਜਾ ਰਿਹਾ ਸੀ ਤਾਂ ਹਥਿਆਰਬੰਦ ਵਿਅਕਤੀਆਂ ਨੇ ਉਸ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ।

Advertisement

ਗੁਰਦੀਪ ਸਿੰਘ ਦੇ ਜਾਣਕਾਰਾਂ ਨੇ ਦੱਸਿਆ ਕਿ ਉਸ ਦੇ ਪਿਤਾ ਨੇ ਕਰਜ਼ਾ ਚੁੱਕ ਕੇ ਗੁਰਦੀਪ ਨੂੰ ਵਿਦੇਸ਼ ਭੇਜਿਆ ਸੀ।

ਗੁਰਦੀਪ ਸਿੰਘ ਨੂੰ ਸ਼ੁਰੂ ਵਿੱਚ ਕਾਫੀ ਲੰਬਾ ਸਮਾਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ ਪਰ ਹੁਣ ਉਹ ਪਰਿਵਾਰ ਦੇ ਦਿਨ ਸੁਧਾਰਨ ਲਈ ਦਿਨ-ਰਾਤ ਸਖ਼ਤ ਮਿਹਨਤ ਕਰ ਰਿਹਾ ਸੀ।

ਉਸ ਦੇ ਪਰਿਵਾਰ ਨੇ ਪੰਜਾਬ ਅਤੇ ਕੇਂਦਰ ਸਰਕਾਰ ਅੱਗੇ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਂਦਾ ਜਾਵੇ ਅਤੇ ਅਮਰੀਕੀ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਇਸ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਵਾਈ ਜਾਵੇ। ਦੱਸਣਯੋਗ ਹੈ ਕਿ ਗੁਰਦੀਪ ਸਿੰਘ ਦਾ ਅਣਵਿਆਹਿਆ ਸੀ ਤੇ ਉਸ ਦੇ ਪਰਿਵਾਰ ਦਾ ਡੀਜੇ ਦਾ ਕੰਮ ਹੈ।

ਇਹ ਵੀ ਪੜ੍ਹੋ: Canada: ਭਾਰਤੀ ਮੂਲ ਦੀ 16 ਸਾਲਾ ਲੜਕੀ ਦੀ ਗੋਲੀ ਮਾਰ ਕੇ ਹੱਤਿਆ; ਮੁਲਜ਼ਮ ਗ੍ਰਿਫ਼ਤਾਰ

Advertisement
×