ਵਿਧਾਨ ਸਭਾ ਇਜਲਾਸ

ਵਿਧਾਨ ਸਭਾ ਇਜਲਾਸ

ਮ ਆਦਮੀ ਪਾਰਟੀ ਸਰਕਾਰ ਦੇ ਸੱਤਾ ਵਿਚ ਆਉਣ ਤੋਂ ਬਾਅਦ ਦਾ ਵਿਧਾਨ ਸਭਾ ਦੇ ਪਹਿਲੇ ਬਜਟ ਇਜਲਾਸ ਨੇ ਕਈ ਤਰ੍ਹਾਂ ਦੇ ਸੰਕੇਤ ਦਿੱਤੇ ਹਨ। ਰਾਜਪਾਲ ਦੇ ਭਾਸ਼ਣ ਅਤੇ ਬਜਟ ਉੱਤੇ ਬਹਿਸ ਦੌਰਾਨ ਸੱਤਾਧਾਰੀ ਤੇ ਵਿਰੋਧੀਆਂ ਦਰਮਿਆਨ ਕਹਾ-ਸੁਣੀ ਵੀ ਹੋਈ ਪਰ ਕੇਂਦਰ ਸਰਕਾਰ ਦੀ ਫ਼ੌਜ ਵਿਚ ਜਵਾਨਾਂ ਨੂੰ ਚਾਰ ਸਾਲਾਂ ਲਈ ਅਗਨੀਵੀਰ ਦੇ ਨਾਮ ਹੇਠ ਭਰਤੀ ਕਰਨ ਵਾਲੀ ਅਗਨੀਪਥ ਯੋਜਨਾ ਵਾਪਸ ਲੈਣ ਅਤੇ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਵਿਚ ਤਬਦੀਲ ਕਰਨ ਦੀਆਂ ਕੋਸ਼ਿਸ਼ਾਂ ਦੇ ਵਿਰੋਧ ਵਿਚ ਭਾਜਪਾ ਦੇ ਦੋ ਵਿਧਾਇਕਾਂ ਤੋਂ ਬਿਨਾਂ ਬਾਕੀ ਸਭ ਪਾਰਟੀਆਂ ਨੇ ਸਹਿਮਤੀ ਨਾਲ ਮਤੇ ਪਾਸ ਕੀਤੇ। ਵਿਰੋਧੀ ਧਿਰ ਨੇ ਸਰਕਾਰ ਨੂੰ ਅਮਨ ਕਾਨੂੰਨ ਦੀ ਹਾਲਤ ਉੱਤੇ ਘੇਰਦਿਆਂ ਸਿੱਧੂ ਮੂਸੇਵਾਲਾ ਦੇ ਕਤਲ ਸਮੇਤ ਕਈ ਮੁੱਦੇ ਉਠਾਏ। ਇਸੇ ਇਜਲਾਸ ਦੌਰਾਨ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਵਿਚ ‘ਆਪ’ ਨੂੰ ਹੋਈ ਹਾਰ ਅਤੇ ਬਾਕੀ ਤਿੰਨ ਧਿਰਾਂ ਦੀਆਂ ਜ਼ਮਾਨਤਾਂ ਜ਼ਬਤ ਹੋਣ ਨੇ ਬਹਿਸ ਰੌਚਿਕ ਬਣਾ ਦਿੱਤੀ। ਸਿਮਰਨਜੀਤ ਸਿੰਘ ਮਾਨ ਨੇ ਇਹ ਸੀਟ ਲਗਭਗ 5800 ਵੋਟਾਂ ਨਾਲ ਜਿੱਤ ਲਈ ਸੀ।

ਵਿਧਾਨ ਸਭਾ ਵਿਚ ਵਿਰੋਧੀ ਧਿਰ ਮੁੜ ਮੁੜ ਇਹ ਮੁੱਦਾ ਉਠਾਉਂਦੀ ਰਹੀ ਹੈ ਕਿ ਪੰਜਾਬ ਸਰਕਾਰ ਦਿੱਲੀ ਤੋਂ ਰਿਮੋਟ ਕੰਟਰੋਲ ਨਾਲ ਚੱਲਦੀ ਹੈ। ਇਸ ਮੁੱਦੇ ਉੱਤੇ ‘ਆਪ’ ਨੇ ਮੋੜਵਾਂ ਹਮਲਾ ਕੀਤਾ ਕਿ ਕਾਂਗਰਸ ਸਮੇਤ ਹੋਰ ਪਾਰਟੀਆਂ ਵੀ ਦਿੱਲੀ ਤੋਂ ਹੀ ਚੱਲਦੀਆਂ ਰਹੀਆਂ ਹਨ। ਇਜਲਾਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਆਗੂ ਬਹਿਸ ਭ੍ਰਿਸ਼ਟਾਚਾਰ ਖ਼ਤਮ ਕਰਨ ਦੇ ਮਾਮਲੇ ਉੱਤੇ ਕੇਂਦਰਤ ਕਰਦੇ ਰਹੇ।

ਵਿੱਤੀ ਮੰਤਰੀ ਅਨੁਸਾਰ ਔਰਤਾਂ ਨੂੰ ਇਕ ਹਜ਼ਾਰ ਰੁਪਏ ਮਹੀਨਾ ਦੇਣ ਦੇ ਵਾਅਦੇ ’ਤੇ ਵਿੱਤੀ ਹਾਲਤ ਸੁਧਰਨ ਬਾਅਦ ਵਿਚਾਰ ਕੀਤੀ ਜਾਵੇਗੀ। ਇਕ ਜੁਲਾਈ ਤੋਂ ਤਿੰਨ ਸੌ ਯੂਨਿਟ ਬਿਜਲੀ ਮੁਫ਼ਤ ਦੇਣ ਅਤੇ ਸਿੱਖਿਆ ਤੇ ਸਿਹਤ ਦੇ ਖੇਤਰਾਂ ਉੱਤੇ ਵਿਸ਼ੇਸ਼ ਜ਼ੋਰ ਦੇਣ ਦੇ ਐਲਾਨ ਕੀਤੇ ਗਏ। ਮਾਲੀਆ ਵਧਾਉਣ ਲਈ ਕਿਸੇ ਵੱਡੀ ਰਣਨੀਤੀ ਦਾ ਸੰਕੇਤ ਨਹੀਂ ਦਿੱਤਾ ਗਿਆ। ਆਬਕਾਰੀ ਨੀਤੀ ਸਵਾਲਾਂ ਦੇ ਘੇਰੇ ਵਿਚ ਹੈ ਅਤੇ ਰੇਤ ਮਾਈਨਿੰਗ ਬਾਰੇ ਨੀਤੀ ਅਜੇ ਬਣਨੀ ਹੈ। ਜੀਐੱਸਟੀ ਰਾਹੀਂ ਕੇਂਦਰ ਤੋਂ ਮਿਲਣ ਵਾਲੇ 14 ਹਜ਼ਾਰ ਕਰੋੜ ਰੁਪਏ ਇਸ ਸਾਲ ਤੋਂ ਮਿਲਣੇ ਬੰਦ ਹੋ ਜਾਣਗੇ। ਇਜਲਾਸ ਦੌਰਾਨ ਨਸ਼ਿਆਂ ਦੇ ਫੈਲਾਉ ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮੁੱਦੇ ਉਠਾਉਣ ਦੀ ਕੋਸ਼ਿਸ਼ ਵੀ ਕੀਤੀ ਗਈ ਪਰ ਇਸ ਬਾਰੇ ਬਹਿਸ ਦੀ ਮੰਗ ਸਵੀਕਾਰ ਨਹੀਂ ਕੀਤੀ ਗਈ। ‘ਆਪ’ ਦੇ ਵਿਧਾਇਕ ਜੈ ਕਿਸ਼ਨ ਸਿੰਘ ਰੋੜੀ ਨੂੰ ਵਿਧਾਨ ਸਭਾ ਦਾ ਡਿਪਟੀ ਸਪੀਕਰ ਚੁਣ ਲਿਆ ਗਿਆ ਅਤੇ ਕਾਰਵਾਈ ਚਲਾਉਣ ਲਈ ਸਪੀਕਰ ਕੁਲਤਾਰ ਸਿੰਘ ਨੂੰ ਪ੍ਰਸੰਸਾ ਮਿਲੀ ਪਰ ਸਰਕਾਰ ਅਗਲੇ ਕੁਝ ਮਹੀਨਿਆਂ ਵਿਚ ਆਪਣੀ ਰਣਨੀਤੀ ਤੈਅ ਕਰਨੀ ਪਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਸ਼ਹਿਰ

View All