ਵਿਧਾਨ ਸਭਾ ਦਾ ਬਜਟ ਸੈਸ਼ਨ

ਵਿਧਾਨ ਸਭਾ ਦਾ ਬਜਟ ਸੈਸ਼ਨ

ਪੰਜਾਬ ਦੀ ਵਿਧਾਨ ਸਭਾ ਦਾ ਆਖ਼ਰੀ ਬਜਟ ਸੈਸ਼ਨ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ ਜਿਸ ਨੂੰ ਮਿਸ਼ਨ-22 ਵੀ ਕਿਹਾ ਜਾਂਦਾ ਹੈ, ਵਿਚ ਸਿਆਸੀ ਪਾਰਟੀਆਂ ਦੀਆਂ ਸਰਗਰਮੀਆਂ ਦੀ ਝਲਕ ਪੇਸ਼ ਕਰਨ ਵਾਲਾ ਹੈ। ਸੱਤਾਧਾਰੀ ਧਿਰ ਨੇ ਰਾਜਪਾਲ ਦੇ ਭਾਸ਼ਣ ਰਾਹੀਂ ਆਪਣੀਆਂ ਪ੍ਰਾਪਤੀਆਂ ਗਿਣਾਉਣ ਅਤੇ ਕਿਸਾਨ ਅੰਦੋਲਨ ਦੀ ਹਮਾਇਤ ਕਰਨ ਸਮੇਤ ਲੋਕ ਲੁਭਾਊ ਬਜਟ ਪੇਸ਼ ਕਰਨ ਦਾ ਸੰਕੇਤ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਸੈਕਟਰ 25 ਦੇ ਮੈਦਾਨ ਵਿਚ ਰੈਲੀ ਕਰ ਕੇ ਵਿਧਾਨ ਸਭਾ ਵੱਲ ਮਾਰਚ ਨਾ ਕਰਨ ਦਿੱਤੇ ਜਾਣ ’ਤੇ ਗ੍ਰਿਫ਼ਤਾਰੀਆਂ ਦਿੱਤੀਆਂ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸਾਈਕਲ ਮਾਰਚ ਕਰਦਿਆਂ ਸੂਬੇ ਤੇ ਕੇਂਦਰ ਸਰਕਾਰ ਖ਼ਿਲਾਫ਼ ਵਿਰੋਧ ਦਰਜ ਕਰਾਇਆ। ਲੋਕ ਇਨਸਾਫ਼ ਪਾਰਟੀ ਦੇ ਵਿਧਾਇਕਾਂ ਨੇ ਕਿਸਾਨੀ ਮੁੱਦੇ ਉੱਤੇ ਰਾਜਪਾਲ ਦੀ ਭੂਮਿਕਾ ਉੱਤੇ ਸਵਾਲ ਉਠਾਏ। ਸੱਤਾਧਾਰੀ ਧਿਰ ਨੇ ਮਹਿੰਗਾਈ ਖ਼ਿਲਾਫ਼ ਧਰਨਾ ਦਿੰਦਿਆਂ ਕੇਂਦਰ ਸਰਕਾਰ ਨੂੰ ਕਟਹਿਰੇ ਵਿਚ ਖੜ੍ਹਾ ਕਰਨ ਦੀ ਕੋਸ਼ਿਸ਼ ਕੀਤੀ। ਇਸ ਸੈਸ਼ਨ ਨੇ ਕਿਸਾਨ ਅੰਦੋਲਨ ਕਾਰਨ ਹਾਸ਼ੀਏ ਉੱਤੇ ਧੱਕੀਆਂ ਗਈਆਂ ਸਿਆਸੀ ਪਾਰਟੀਆਂ ਨੂੰ ਸਰਗਰਮੀ ਦਾ ਮੌਕਾ ਦਿੱਤਾ ਹੈ।

ਦੇਸ਼ ਵਿਚ ਰਾਜਪਾਲ ਦਾ ਅਹੁਦਾ ਵਿਵਾਦ ਵਾਲਾ ਹੀ ਰਿਹਾ ਹੈ। ਰਾਜਪਾਲ ਨੂੰ ਸੂਬੇ ਦੇ ਸੰਵਿਧਾਨਕ ਮੁਖੀ ਦੀ ਬਜਾਇ ਕੇਂਦਰ ਦੇ ਨੁਮਾਇੰਦੇ ਵਜੋਂ ਵੱਧ ਦੇਖਿਆ ਜਾਂਦਾ ਹੈ। ਇਸ ਸੈਸ਼ਨ ਵਿਚ ਸੂਬਾ ਸਰਕਾਰ ਦੀ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਪਹੁੰਚ ਅਤੇ ਇਨ੍ਹਾਂ ਨੂੰ ਵਾਪਸ ਲੈਣ ਦੀ ਮੰਗ ਵਾਲੀ ਇਬਾਰਤ ਨੂੰ ਪੜ੍ਹਨਾ ਰਾਜਪਾਲ ਬੀਪੀ ਸਿੰਘ ਬਦਨੌਰ ਲਈ ਆਸਾਨ ਨਹੀਂ ਸੀ। ਰਾਜਪਾਲ ਦਾ ਭਾਸ਼ਣ ਸਰਕਾਰੀ ਨੀਤੀ ਦਾ ਦਸਤਾਵੇਜ਼ ਮੰਨਿਆ ਜਾਂਦਾ ਹੈ ਅਤੇ ਇਸ ਲਈ ਰਾਜਪਾਲ ਨੇ ਸੂਬਾ ਸਰਕਾਰ ਦੁਆਰਾ ਪ੍ਰਵਾਨਿਤ ਭਾਸ਼ਣ ਹੀ ਪੜ੍ਹਿਆ। ਕਿਸਾਨਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਨ ਦੇ ਵਾਅਦੇ ਦੇ ਸੰਦਰਭ ਵਿਚ 4625 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕਰਨ ਦੀ ਸੂਚਨਾ ਦਿੰਦਿਆਂ 1.30 ਲੱਖ ਕਿਸਾਨਾਂ ਦਾ ਦੋ-ਦੋ ਲੱਖ ਦਾ ਕਰਜ਼ਾ ਮੁਆਫ਼ ਕਰਨ ਦੀ ਸਰਕਾਰ ਦੀ ਮਨਸ਼ਾ ਦਾ ਜ਼ਿਕਰ ਕੀਤਾ ਗਿਆ ਹੈ। ਰਾਜਪਾਲ ਨੇ ਬੇਜ਼ਮੀਨੇ ਅਤੇ ਖੇਤ ਮਜ਼ਦੂਰਾਂ ਦਾ ਪੰਜ ਸੌ ਕਰੋੜ ਰੁਪਏ ਮੁਆਫ਼ ਕਰਨ ਅਤੇ ਸਹਿਕਾਰੀ ਬੈਂਕਾਂ ਵਾਸਤੇ ਇੱਕਮੁਸ਼ਤ ਨਿਬੇੜਾ (ਵਨ ਟਾਈਮ ਸੈਟਲਮੈਂਟ) ਸਕੀਮ ਲਿਆਉਣ ਬਾਰੇ ਵੀ ਦੱਸਿਆ।

ਘਰ ਘਰ ਰੁਜ਼ਗਾਰ ਦੇ ਵਾਅਦੇ ਤਹਿਤ ਦਸ ਲੱਖ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਸਮੇਤ ਜ਼ਿਆਦਾਤਰ ਵਾਅਦੇ ਪੂਰੇ ਕਰ ਦੇਣ ਦੀ ਦਾਅਵੇਦਾਰੀ ਰਾਜਪਾਲ ਦੇ ਭਾਸ਼ਣ ਦਾ ਪ੍ਰਮੁੱਖ ਹਿੱਸਾ ਹੈ। ਚੋਣ ਮਨੋਰਥ ਪੱਤਰ ਕਾਨੂੰਨੀ ਦਸਤਾਵੇਜ਼ ਨਾ ਹੋਣ ਕਰ ਕੇ ਚੋਣਾਂ ਮੌਕੇ ਹਰ ਪਾਰਟੀ ਅਜਿਹੇ ਵਾਅਦੇ ਕਰ ਲੈਂਦੀ ਹੈ ਜੋ ਪੂਰੇ ਹੋਣ ਦੀ ਸੰਭਾਵਨਾ ਨਹੀਂ ਹੁੰਦੀ। ਕਿਸਾਨ ਅੰਦੋਲਨ ਦੌਰਾਨ ਲੋਕਾਂ ਦੀ ਪਾਰਟੀਆਂ ਖ਼ਿਲਾਫ਼ ਨਾਰਾਜ਼ਗੀ ਇਸ ਗੱਲ ਤੋਂ ਜ਼ਾਹਿਰ ਹੁੰਦੀ ਹੈ ਕਿ ਕਿਸਾਨ ਜਥੇਬੰਦੀਆਂ ਨੇ ਕਿਸੇ ਸਿਆਸੀ ਪਾਰਟੀ ਨੂੰ ਆਪਣੇ ਮੰਚ ’ਤੇ ਨਹੀਂ ਆਉਣ ਦਿੱਤਾ। ਲੋਕਾਂ ਦੀ ਉਮੀਦ ਕਿਸਾਨ ਅੰਦੋਲਨ ਦੀ ਸਫ਼ਲਤਾ ਉੱਤੇ ਟਿਕੀ ਹੋਈ ਹੈ। ਇਸ ਮਾਹੌਲ ਵਿਚ ਸਿਆਸੀ ਧਿਰਾਂ ਤੋਂ ਵੀ ਗੰਭੀਰ ਵਿਚਾਰ ਚਰਚਾ ਦੀ ਉਮੀਦ ਕੀਤੀ ਜਾਂਦੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All