DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਰਨਾਟਕ ’ਚ ਤਬਦੀਲੀ

ਕਰਨਾਟਕ ਦੇ ਮੁੱਖ ਮੰਤਰੀ ਸਿਧਾਰਮੱਈਆ ਵੱਲੋਂ ਅਸਤੀਫ਼ਾ ਦੇਣ ਮਗਰੋਂ ਉਪ ਮੁੱਖ ਮੰਤਰੀ ਡੀ ਕੇ ਸ਼ਿਵਕੁਮਾਰ ਦਾ ਮੁੱਖ ਮੰਤਰੀ ਬਣਨ ਦਾ ਰਾਹ ਲਗਪਗ ਸਾਫ਼ ਜਾਪਦਾ ਹੈ। ਸਿਧਾਰਮੱਈਆ (77) ਨੇ ਹਾਲੇ ਪਿਛਲੇ ਹਫ਼ਤੇ ਆਪਣੇ ਮੌਜੂਦਾ ਕਾਰਜਕਾਲ ਦੇ ਤਿੰਨ ਸਾਲ ਪੂਰੇ ਕੀਤੇ ਸਨ...

  • fb
  • twitter
  • whatsapp
  • whatsapp
Advertisement

ਕਰਨਾਟਕ ਦੇ ਮੁੱਖ ਮੰਤਰੀ ਸਿਧਾਰਮੱਈਆ ਵੱਲੋਂ ਅਸਤੀਫ਼ਾ ਦੇਣ ਮਗਰੋਂ ਉਪ ਮੁੱਖ ਮੰਤਰੀ ਡੀ ਕੇ ਸ਼ਿਵਕੁਮਾਰ ਦਾ ਮੁੱਖ ਮੰਤਰੀ ਬਣਨ ਦਾ ਰਾਹ ਲਗਪਗ ਸਾਫ਼ ਜਾਪਦਾ ਹੈ। ਸਿਧਾਰਮੱਈਆ (77) ਨੇ ਹਾਲੇ ਪਿਛਲੇ ਹਫ਼ਤੇ ਆਪਣੇ ਮੌਜੂਦਾ ਕਾਰਜਕਾਲ ਦੇ ਤਿੰਨ ਸਾਲ ਪੂਰੇ ਕੀਤੇ ਸਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਕਾਂਗਰਸ ਹਾਈ ਕਮਾਂਡ ਦੇ ਹੁਕਮਾਂ ’ਤੇ ਫੁੱਲ ਚੜ੍ਹਾਏ ਹਨ। ਹਾਲਾਂਕਿ, ਰਾਜ ਭਰ ਵਿੱਚ ਉਨ੍ਹਾਂ ਦੇ ਸਮਰਥਕਾਂ ਵੱਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਇਸ ਗੱਲ ਦਾ ਸੰਕੇਤ ਹਨ ਕਿ ਇਸ ਸਿਆਸੀ ਰੱਦੋਬਦਲ ਨੂੰ ਮਹਿਜ਼ ਬਦਲਾਅ ਵਜੋਂ ਨਹੀਂ ਦੇਖਿਆ ਜਾ ਸਕਦਾ। ਸਿਧਾਰਮੱਈਆ ਦਾ ਅਸਤੀਫ਼ਾ ਮਈ 2023 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਤੋਂ ਬਾਅਦ ਪਾਰਟੀ ਆਗੂਆਂ ਨੂੰ ਵਾਰੋ-ਵਾਰੀ ਰਾਜ ਦੀ ਵੱਕਾਰੀ ਕੁਰਸੀ ’ਤੇ ਬਿਠਾਉਣ ਬਾਰੇ ਅੰਦਰਖਾਤੇ ਕੀਤੇ ਗਏ ਵਾਅਦੇ ਨੂੰ ਅਮਲੀ ਰੂਪ ਦਿੱਤਾ ਜਾਪਦਾ ਹੈ। ਹਾਲਾਂਕਿ ਅਧਿਕਾਰਤ ਤੌਰ ’ਤੇ ਇਸ ਗੱਲ ਨੂੰ ਕਦੇ ਵੀ ਸਵੀਕਾਰ ਨਹੀਂ ਸੀ ਕੀਤਾ ਗਿਆ, ਪਰ ਇਹ ਸਮਝੌਤਾ ਕਰਨਾਟਕ ਵਿੱਚ ਪਾਰਟੀ ਦੇ ਅੰਦਰੂਨੀ ਸਮੀਕਰਨਾਂ ’ਤੇ ਅਸਰਅੰਦਾਜ਼ ਹੋਇਆ ਜਾਪਦਾ ਹੈ।

ਇਹ ਸਪੱਸ਼ਟ ਹੈ ਕਿ ਹੁਣ 64 ਸਾਲਾ ਸ਼ਿਵਕੁਮਾਰ ਇਸ ਵੱਕਾਰੀ ਅਹੁਦੇ ਲਈ ਹੋਰ ਇੰਤਜ਼ਾਰ ਨਹੀਂ ਕਰ ਸਕਦੇ ਸਨ। ਹੁਣ ਉਨ੍ਹਾਂ ਸਿਰ ਅਗਲੇ ਦੋ ਸਾਲਾਂ ਦੌਰਾਨ ਰਾਜ ਵਿੱਚ ਚੰਗਾ ਸ਼ਾਸਨ ਦੇਣ ਅਤੇ ਆਗਾਮੀ 2028 ਦੀਆਂ ਚੋਣਾਂ ਲਈ ਪਾਰਟੀ ਨੂੰ ਤਿਆਰ ਕਰਨ ਦੀ ਜ਼ਿੰਮੇਵਾਰੀ ਹੋਵੇਗੀ। ਦੂਜੇ ਪਾਸੇ ਕਾਂਗਰਸ ਲਈ ਪੱਛੜੇ ਵਰਗਾਂ, ਘੱਟਗਿਣਤੀਆਂ ਅਤੇ ਦਲਿਤਾਂ ਦਾ ਸਮਰਥਨ ਕਾਇਮ ਰੱਖਣਾ ਵੱਡੀ ਚੁਣੌਤੀ ਹੋਵੇਗੀ ਕਿਉਂਕਿ ਇਹ ਭਾਈਚਾਰੇ ਸਿਧਾਰਮੱਈਆ ਪ੍ਰਤੀ ਵਫ਼ਾਦਾਰ ਰਹੇ ਹਨ। ਮੁੱਖ ਮੰਤਰੀ ਦੀ ਕੁਰਸੀ ਤੋਂ ਲਾਂਭੇ ਹੋਏ ਸਿਧਾਰੱਮਈਆ ਵੱਲੋਂ ਪਾਰਟੀ ’ਚ ਕੇਂਦਰੀ ਭੂਮਿਕਾ ਨਿਭਾਉਣ ਸਬੰਧੀ ਟਾਲ-ਮਟੋਲ ਨੇ ਹਾਲਾਤ ਨੂੰ ਗੁੰਝਲਦਾਰ ਬਣਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਨੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਘੇਲ (2018-23) ਨੂੰ ਉਨ੍ਹਾਂ ਦੇ ਸਹਿਯੋਗੀ ਅਤੇ ਵਿਰੋਧੀ ਟੀ ਐੈੱਸ ਸਿੰਘ ਦੇਵ ਦੇ ਲਗਾਤਾਰ ਦਬਾਅ ਪਾਉਣ ਦੇ ਬਾਵਜੂਦ ਲਗਾਤਾਰ ਅਹੁਦੇ ’ਤੇ ਕਾਇਮ ਰੱਖਿਆ ਸੀ। ਦੂਜੇ ਪਾਸੇ, ਪੰਜਾਬ ਵਿੱਚ ਕਾਂਗਰਸ ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਮਹਿਜ਼ ਪੰਜ ਮਹੀਨੇ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਵੱਕਾਰੀ ਅਹੁਦੇ ਤੋਂ ਹਟਾ ਦਿੱਤਾ ਸੀ। ਪਾਰਟੀ ਵਿੱਚ ਚੱਲ ਰਹੀ ਅੰਦਰੂਨੀ ਖਿੱਚੋਤਾਣ ਦੇ ਸੰਦਰਭ ਵਿੱਚ ਇਹ ਦੇਖਣ ਵਾਲੀ ਗੱਲ ਹੋਵੇਗੀ ਕਿ ਇਹ ਫ਼ੈਸਲਾ ਕਾਂਗਰਸ ਲਈ ਲਾਹੇਵੰਦ ਸਾਬਿਤ ਹੋਵੇਗਾ ਜਾਂ ਨਹੀਂ। ਖ਼ੈਰ, ਕਰਨਾਟਕ ਕਾਂਗਰਸ ਲਈ ਅਹਿਮ ਦੱਖਣੀ ਸੂਬਾ ਹੈ ਕਿਉਂਕਿ ਭਾਜਪਾ ਵੀ ਇੱਥੇ ਅਹਿਮ ਖਿਡਾਰੀ ਵਜੋਂ ਉੱਭਰੀ ਹੈ। ਕਾਂਗਰਸ ਦੇ ਸਿਖ਼ਰਲੇ ਆਗੂਆਂ ਨੂੰ ਇਹ ਯਕੀਨੀ ਬਣਾਉਣ ਦੀ ਲੋੜ ਹੈ ਕਿ ਇਹ ਦਾਅ ਸ਼ਿਵਕੁਮਾਰ ਅਤੇ ਸਿਧਾਰਮੱਈਆ ਦੇ ਧੜਿਆਂ ਵਿਚਾਲੇ ਮਤਭੇਦਾਂ ਨੂੰ ਉਭਾਰਨ ਦੀ ਬਜਾਏ ਰਾਜ ਵਿੱਚ ਪਾਰਟੀ ਨੂੰ ਮਜ਼ਬੂਤ ਕਰੇ।

Advertisement

Advertisement
Advertisement
×