ਸਮਾਜਵਾਦੀ ਪਾਰਟੀ ਦੀ ਹਾਰ

ਸਮਾਜਵਾਦੀ ਪਾਰਟੀ ਦੀ ਹਾਰ

ਉੱਤਰ ਪ੍ਰਦੇਸ਼ ਵਿਚ ਸਮਾਜਵਾਦੀ ਪਾਰਟੀ ਦੇ ਗੜ੍ਹ ਮੰਨੇ ਜਾਂਦੇ ਲੋਕ ਸਭਾ ਦੇ ਦੋਵੇਂ ਹਲਕਿਆਂ ਆਜ਼ਮਗੜ੍ਹ ਅਤੇ ਰਾਮਪੁਰ ਤੋਂ ਜ਼ਿਮਨੀ ਚੋਣ ਵਿਚ ਹੋਈ ਹਾਰ ਨੇ ਪਾਰਟੀ ਅੰਦਰ ਨਮੋਸ਼ੀ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਹਾਰ ਦਾ ਕਾਰਨ ਅਖਿਲੇਸ਼ ਯਾਦਵ ਅਤੇ ਆਜ਼ਮ ਖਾਨ ਦੇ ਲੋੜੋਂ ਵੱਧ ਭਰੋਸੇ ਨੂੰ ਮੰਨਿਆ ਜਾ ਰਿਹਾ ਹੈ। ਅਖਿਲੇਸ਼ ਯਾਦਵ ਨੇ ਇਕ ਵੀ ਦਿਨ ਜ਼ਿਮਨੀ ਚੋਣਾਂ ਦਾ ਪ੍ਰਚਾਰ ਨਹੀਂ ਕੀਤਾ। ਆਜ਼ਮਗੜ੍ਹ ਦੀ ਸੀਟ 2019 ਦੀਆਂ ਲੋਕ ਸਭਾ ਚੋਣਾਂ ਵਿਚ ਅਖਿਲੇਸ਼ ਯਾਦਵ ਅਤੇ ਰਾਮਪੁਰ ਦੀ ਸੀਟ ਆਜ਼ਮ ਖਾਨ ਨੇ ਜਿੱਤੀ ਸੀ। ਉੱਤਰ ਪ੍ਰਦੇਸ਼ ਵਿਧਾਨ ਸਭਾ ਦੀਆਂ 2022 ਵਿਚ ਹੋਈਆਂ ਚੋਣਾਂ ਦੌਰਾਨ ਦੋਵਾਂ ਨੇ ਵਿਧਾਨ ਸਭਾ ਦੀਆਂ ਸੀਟਾਂ ਰੱਖਣ ਦਾ ਫ਼ੈਸਲਾ ਕਰ ਕੇ ਲੋਕ ਸਭਾ ਸੀਟਾਂ ਤੋਂ ਅਸਤੀਫ਼ਾ ਦੇ ਦਿੱਤਾ ਸੀ।

ਵਿਧਾਨ ਸਭਾ ਚੋਣਾਂ ਦੌਰਾਨ ਪ੍ਰਧਾਨ ਮੰਤਰੀ ਤੋਂ ਲੈ ਕੇ ਭਾਜਪਾ ਦੀ ਸਮੁੱਚੀ ਟੀਮ ਲੱਗੀ ਹੋਈ ਸੀ। ਇਸ ਵਾਰ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਪ੍ਰਚਾਰ ਕੀਤਾ ਅਤੇ ਇਸ ਜਿੱਤ ਨੂੰ ਉਸ ਦੀ ਜਿੱਤ ਵਜੋਂ ਵੇਖਿਆ ਜਾ ਰਿਹਾ ਹੈ। ਰਾਮਪੁਰ ਹਲਕੇ ਵਿਚ 60 ਫ਼ੀਸਦੀ ਵੋਟ ਮੁਸਲਿਮ ਹੈ। ਮੁਸਲਿਮ-ਯਾਦਵ ਮੇਲ ਕਰਕੇ ਵਿਧਾਨ ਸਭਾ ਚੋਣਾਂ ਦੌਰਾਨ ਆਜ਼ਮਗੜ੍ਹ ਲੋਕ ਸਭਾ ਹਲਕੇ ਵਿਚ ਪੈਂਦੇ ਸਾਰੇ 10 ਵਿਧਾਨ ਸਭਾ ਹਲਕਿਆਂ ਉੱਤੇ ਸਮਾਜਵਾਦੀ ਪਾਰਟੀ ਦੀ ਜਿੱਤ ਹੋਈ ਸੀ। 2014 ਦੀਆਂ ਲੋਕ ਸਭਾ ਚੋਣਾਂ ਵਿਚ ਮੋਦੀ-ਲਹਿਰ ਦੇ ਬਾਵਜੂਦ ਇਸ ਸੀਟ ਤੋਂ ਮੁਲਾਇਮ ਸਿੰਘ ਯਾਦਵ ਜੇਤੂ ਰਹੇ ਸਨ।

ਉਹ ਦੌਰ ਬੀਤ ਰਿਹਾ ਹੈ ਜਦੋਂ ਕੋਈ ਪਾਰਟੀ ਇਹ ਮੰਨ ਕੇ ਚੱਲਦੀ ਸੀ ਕਿ ਉਸ ਦੇ ਵੋਟਰ ਦੂਸਰੇ ਪਾਸੇ ਨਹੀਂ ਜਾ ਸਕਦੇ। ਵਿਧਾਨ ਸਭਾ ਚੋਣਾਂ ਦੌਰਾਨ ਸਮਾਜਵਾਦੀ ਪਾਰਟੀ ਦੀ ਸਰਕਾਰ ਬਣਨ ਦੀਆਂ ਸੰਭਾਵਨਾਵਾਂ ਪ੍ਰਗਟ ਕੀਤੀਆਂ ਜਾ ਰਹੀਆਂ ਸਨ ਪਰ ਭਾਜਪਾ ਦੂਸਰੀ ਵਾਰ ਬਾਜ਼ੀ ਮਾਰ ਗਈ। ਇਸ ਹਾਰ ਦੇ ਕਾਰਨਾਂ ਬਾਰੇ ਅਜੇ ਤੱਕ ਸੋਚ-ਵਿਚਾਰ ਨਹੀਂ ਕੀਤੀ ਗਈ। ਮੁਸਲਿਮ-ਯਾਦਵ ਹਲਕਿਆਂ ਵਿਚੋਂ ਹਾਰ ਜਾਣ ਦਾ ਮਤਲਬ ਇਹ ਵੀ ਕੱਢਿਆ ਜਾ ਰਿਹਾ ਹੈ ਕਿ ਸਮਾਜਵਾਦੀ ਪਾਰਟੀ ਦੇ ਆਗੂ ਧੜੱਲੇ ਨਾਲ ਸਮੱਸਿਆਵਾਂ ਵਿਚ ਘਿਰੇ ਮੁਸਲਮਾਨ ਭਾਈਚਾਰੇ ਦੇ ਨਾਲ ਖੜ੍ਹੇ ਦਿਖਾਈ ਨਹੀਂ ਦਿੰਦੇ। ਸਮਾਜਵਾਦੀ ਪਾਰਟੀ ਸਾਹਮਣੇ ਇਹ ਸਵਾਲ ਵਿਧਾਨ ਸਭਾ ਚੋਣਾਂ ਵੇਲੇ ਵੀ ਉੱਠਿਆ ਸੀ। ਦੇਸ਼ ਦੀਆਂ ਵਿਰੋਧੀ ਧਿਰਾਂ ਬਿਖਰਦੀਆਂ ਦਿਖਾਈ ਦੇ ਰਹੀਆਂ ਹਨ। ਜਮਹੂਰੀਅਤ ਨੂੰ ਬਚਾਉਣ ਲਈ ਵਿਰੋਧੀ ਧਿਰਾਂ ਦੀ ਭੂਮਿਕਾ ਬੁਨਿਆਦੀ ਹੁੰਦੀ ਹੈ। ਵਿਰੋਧੀ ਪਾਰਟੀਆਂ ਨੂੰ ਆਪਣੀ ਸੋਚ ’ਤੇ ਪਹਿਰਾ ਦੇਣ ਅਤੇ ਠੋਸ ਰਣਨੀਤੀ ਬਣਾਉਣ ਦੀ ਜ਼ਰੂਰਤ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਬਿਜਲੀ ਸੋਧ ਬਿੱਲ ਲੋਕ ਸਭਾ ’ਚ ਪੇਸ਼; ਵਿਆਪਕ ਚਰਚਾ ਲਈ ਸਟੈਂਡਿੰਗ ਕਮੇਟੀ ਕੋਲ ਭੇਜਿਆ

ਬਿਜਲੀ ਸੋਧ ਬਿੱਲ ਲੋਕ ਸਭਾ ’ਚ ਪੇਸ਼; ਵਿਆਪਕ ਚਰਚਾ ਲਈ ਸਟੈਂਡਿੰਗ ਕਮੇਟੀ ਕੋਲ ਭੇਜਿਆ

ਵਿਰੋਧੀ ਧਿਰਾਂ ਵੱਲੋਂ ਬਿੱਲ ਦਾ ਖਰੜਾ ਸੰਘੀ ਢਾਂਚੇ ਦੀ ਖਿਲਾਫ਼ਵਰਜ਼ੀ ਕਰ...

ਨਾਇਡੂ ਨੂੰ ਰਾਜ ਸਭਾ ਮੈਂਬਰਾਂ ਨੇ ਦਿੱਤੀ ਵਿਦਾਇਗੀ

ਨਾਇਡੂ ਨੂੰ ਰਾਜ ਸਭਾ ਮੈਂਬਰਾਂ ਨੇ ਦਿੱਤੀ ਵਿਦਾਇਗੀ

ਰਾਜ ਸਭਾ ਚੇਅਰਮੈਨ ਵਜੋਂ ਨਿਭਾਈ ਭੂਮਿਕਾ ਦੀ ਕੀਤੀ ਸ਼ਲਾਘਾ, ਜੀਵਨੀ ਲਿਖਣ ...

ਚੋਣ ਨਿਸ਼ਾਨ: ਊਧਵ ਧੜੇ ਨੇ ਦਸਤਾਵੇਜ਼ ਦਾਖ਼ਲ ਕਰਨ ਲਈ ਚੋਣ ਕਮਿਸ਼ਨ ਤੋਂ ਚਾਰ ਹਫ਼ਤੇ ਮੰਗੇ

ਚੋਣ ਨਿਸ਼ਾਨ: ਊਧਵ ਧੜੇ ਨੇ ਦਸਤਾਵੇਜ਼ ਦਾਖ਼ਲ ਕਰਨ ਲਈ ਚੋਣ ਕਮਿਸ਼ਨ ਤੋਂ ਚਾਰ ਹਫ਼ਤੇ ਮੰਗੇ

ਬਾਗ਼ੀ ਵਿਧਾਇਕਾਂ ਨੂੰ ਅਯੋਗ ਠਹਿਰਾਉਣ ਸਬੰਧੀ ਅਪੀਲ ਸੁਪਰੀਮ ਕੋਰਟ ’ਚ ਪੈ...

ਬੈਡਮਿੰਟਨ ਵਿੱਚ ਭਾਰਤ ਦੀ ਸੁਨਹਿਰੀ ਹੈਟ੍ਰਿਕ

ਬੈਡਮਿੰਟਨ ਵਿੱਚ ਭਾਰਤ ਦੀ ਸੁਨਹਿਰੀ ਹੈਟ੍ਰਿਕ

ਪੀਵੀ ਸਿੰਧੂ, ਲਕਸ਼ੈ ਸੇਨ ਸਿੰਗਲਜ਼ ਅਤੇ ਰੰਕੀ ਰੈੱਡੀ ਤੇ ਚਿਰਾਗ ਨੇ ਡਬਲਜ...

ਟੇਬਲ ਟੈਨਿਸ: ਸ਼ਰਤ ਨੂੰ ਸੋਨੇ ਤੇ ਸਾਥੀਆਨ ਨੂੰ ਕਾਂਸੀ ਦਾ ਤਗ਼ਮਾ

ਟੇਬਲ ਟੈਨਿਸ: ਸ਼ਰਤ ਨੂੰ ਸੋਨੇ ਤੇ ਸਾਥੀਆਨ ਨੂੰ ਕਾਂਸੀ ਦਾ ਤਗ਼ਮਾ

ਮਿਕਸਡ ਡਬਲਜ਼ ਦੇ ਫਾਈਨਲ ਵਿੱਚ ਸ਼ਰਤ ਤੇ ਅਕੁਲਾ ਦੀ ਜੋੜੀ ਨੇ ਕੀਤੀ ਜਿੱਤ ...