ਭਾਰਤ-ਆਸਟਰੇਲੀਆ ਸਬੰਧ : The Tribune India

ਭਾਰਤ-ਆਸਟਰੇਲੀਆ ਸਬੰਧ

ਭਾਰਤ-ਆਸਟਰੇਲੀਆ ਸਬੰਧ

ਭਾਰਤ ਅਤੇ ਆਸਟਰੇਲੀਆ ਦੇ ਰਿਸ਼ਤੇ ਲਗਾਤਾਰ ਮਜ਼ਬੂਤੀ ਨਾਲ ਅੱਗੇ ਵਧ ਰਹੇ ਹਨ। ਦੋਵੇਂ ਦੇਸ਼ ਨਾ ਸਿਰਫ਼ ਦੁਵੱਲੇ ਤੌਰ ‘ਤੇ ਬਲਕਿ ਕੁਆਡ (ਅਮਰੀਕਾ, ਭਾਰਤ, ਆਸਟਰੇਲੀਆ ਤੇ ਜਪਾਨ ਦਾ ਸੁਰੱਖਿਆ ਮਾਮਲਿਆਂ ਲਈ ਬਣਾਇਆ ਸੰਵਾਦ-ਮੰਚ) ਭਾਈਵਾਲਾਂ ਵਜੋਂ ਵੀ ਨਜ਼ਦੀਕ ਆ ਰਹੇ ਹਨ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਸਟਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਪਿਛਲੇ ਸਾਲ ਛੇ ਵਾਰ ਇਕ-ਦੂਜੇ ਨੂੰ ਮਿਲ ਚੁੱਕੇ ਹਨ। ਪ੍ਰਧਾਨ ਮੰਤਰੀ ਮੋਦੀ ਦੀ ਆਸਟਰੇਲੀਆ ਦੀ ਹਾਲ ਹੀ ਵਿਚ ਖਤਮ ਹੋਈ ਯਾਤਰਾ ਨੇ ਇਨ੍ਹਾਂ ਨਜ਼ਦੀਕੀਆਂ ’ਤੇ ਫਿਰ ਸਹੀ ਪਾਈ ਹੈ। ਦੋਵਾਂ ਦੇਸ਼ਾਂ ਨੇ ਸਾਲ ਦੇ ਅੰਤ ਤੱਕ ਇਕ ਵਿਆਪਕ ਵਪਾਰ ਸਮਝੌਤੇ ‘ਤੇ ਮੋਹਰ ਲਗਾਉਣ ਦਾ ਫੈਸਲਾ ਕੀਤਾ ਹੈ। ਭਾਰਤ ਤੇ ਆਸਟਰੇਲੀਆ ਵਿਚ ਵਪਾਰ ਲਗਾਤਾਰ ਵਧ ਰਿਹਾ ਹੈ। ਦੋਵਾਂ ਦੇਸ਼ਾਂ ਨੇ ਪਰਵਾਸ ਅਤੇ ਆਵਾਜਾਈ ਭਾਈਵਾਲੀ ਨਾਲ ਸਬੰਧਿਤ ਸਮਝੌਤੇ ‘ਤੇ ਵੀ ਦਸਤਖਤ ਕੀਤੇ ਜਿਸ ਨਾਲ ਵਿਦਿਆਰਥੀਆਂ, ਅਕਾਦਮਿਕ ਖੋਜੀਆਂ ਅਤੇ ਕਾਰੋਬਾਰੀਆਂ ਲਈ ਮੌਕੇ ਖੋਲ੍ਹਣ ਅਤੇ ਗੈਰ-ਕਾਨੂੰਨੀ ਪਰਵਾਸ ਨੂੰ ਰੋਕਣ ਦੀ ਉਮੀਦ ਕੀਤੀ ਜਾਂਦੀ ਹੈ। ਇਹ ਸਮਝੌਤਾ ਅਲਬਨੀਜ਼ ਦੀ ਭਾਰਤ ਫੇਰੀ ਦੌਰਾਨ ਆਸਟਰੇਲੀਆ-ਭਾਰਤ ਸਿੱਖਿਆ ਯੋਗਤਾ ਮਾਨਤਾ ਵਿਧੀ ਨੂੰ ਅੰਤਿਮ ਰੂਪ ਦਿੱਤੇ ਜਾਣ ਦੇ ਦੋ ਮਹੀਨੇ ਬਾਅਦ ਹੋਇਆ ਹੈ। ਆਸਟਰੇਲੀਆ ਵਿਚ ਰਹਿੰਦੇ ਭਾਰਤੀ ਮੂਲ ਦੇ ਵਾਸੀਆਂ ਦੀ ਗਿਣਤੀ 7.8 ਲੱਖ ਤੋਂ ਜ਼ਿਆਦਾ ਹੈ; ਇਨ੍ਹਾਂ ਵਿਚ 7 ਲੱਖ ਤੋਂ ਜ਼ਿਆਦਾ ਦਾ ਜਨਮ ਭਾਰਤ ਵਿਚ ਹੋਇਆ ਸੀ। ਭਾਰਤੀ ਮੂਲ ਦੇ ਵਾਸੀ ਆਸਟਰੇਲੀਆ ਦੀ ਕੁੱਲ ਵਸੋਂ ਦਾ 3.1 ਫ਼ੀਸਦੀ ਹਨ। ਆਸਟਰੇਲੀਆ ਵਿਚ ਪੰਜਾਬੀ ਵੀ ਵੱਡੀ ਗਿਣਤੀ ਵਿਚ ਰਹਿੰਦੇ ਹਨ। 2021 ਦੀ ਮਰਦਮਸ਼ੁਮਾਰੀ ਅਨੁਸਾਰ ਆਸਟਰੇਲੀਆ ਵਿਚ 2.3 ਲੱਖ ਲੋਕਾਂ ਨੇ ਆਪਣੀ ਮਾਂ-ਬੋਲੀ ਪੰਜਾਬੀ ਦਰਜ ਕਰਾਈ ਜਦੋਂਕਿ 2016 ਵਿਚ ਇਹ ਗਿਣਤੀ ਲਗਭਗ 1.3 ਲੱਖ ਸੀ। ਇਸ ਸਾਲ ਦੇ ਸ਼ੁਰੂ ਵਿਚ ਪੱਛਮੀ ਆਸਟਰੇਲੀਆ ਵਿਚ ਸਕੂਲਾਂ ਵਿਚ ਪੰਜਾਬੀ ਪੜ੍ਹਾਏ ਜਾਣ ਬਾਰੇ ਤਜਵੀਜ਼ ਵੀ ਸਾਹਮਣੇ ਆਈ ਸੀ। ਕੁਝ ਸਕੂਲਾਂ ਵਿਚ ਹਿੰਦੀ ਤੇ ਤਾਮਿਲ ਪੜ੍ਹਾਈਆਂ ਜਾਂਦੀਆਂ ਹਨ। ਇਸ ਤਰ੍ਹਾਂ ਆਸਟਰੇਲੀਆ ਭਾਰਤ ਤੋਂ ਵਿਦੇਸ਼ਾਂ ਨੂੰ ਹੋ ਰਹੇ ਪਰਵਾਸ ਦੇ ਪ੍ਰਮੁੱਖ ਕੇਂਦਰ ਵਜੋਂ ਉੱਭਰਿਆ ਹੈ।

ਸਿੱਖਿਆ ਖੇਤਰ ’ਚ ਮਜ਼ਬੂਤ ਸਬੰਧਾਂ ਨੂੰ ਦਿੱਤੀ ਜਾ ਰਹੀ ਪਹਿਲ ਨੂੰ ਦੇਖਦਿਆਂ ਭਾਰਤ ਅਤੇ ਆਸਟਰੇਲੀਆ ਨੂੰ ਵੀਜ਼ਾ ਧੋਖਾਧੜੀ ਦੇ ਖ਼ਤਰੇ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਦੀ ਲੋੜ ਹੈ। ਕੁਝ ਆਸਟਰੇਲਿਆਈ ਯੂਨੀਵਰਸਿਟੀਆਂ ਦੇ ਭਾਰਤੀ ਵਿਦਿਆਰਥੀਆਂ ਨੂੰ ਦਾਖਲੇ ਦੇਣ ਤੋਂ ਇਨਕਾਰ ਕਰਨ ਨਾਲ ਪਰਵਾਸ ਕਰਵਾਉਣ ਦੇ ਖੇਤਰ ’ਚ ਕੰਮ ਕਰਦੇ ਠੱਗ ਕਿਸਮ ਦੇ ਸਲਾਹਕਾਰਾਂ ਨੂੰ ਖਤਮ ਕਰਨ ਲਈ ਵੱਡੇ ਪੱਧਰ ’ਤੇ ਕਾਰਵਾਈ ਦੀ ਲੋੜ ਹੈ। ਆਸਟਰੇਲੀਆ ਦੀਆਂ ਕੁਝ ਯੂਨੀਵਰਸਿਟੀਆਂ ਨੇ ਸਿੱਖਿਆ ਸਲਾਹਕਾਰਾਂ (Agents) ਨੂੰ ਹਦਾਇਤਾਂ ਦਿੱਤੀਆਂ ਹਨ ਕਿ ਪੰਜਾਬ, ਹਰਿਆਣਾ, ਉੱਤਰਾਖੰਡ, ਉੱਤਰ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਤੋਂ ਵਿਦਿਆਰਥੀਆਂ ਨੂੰ ਦਾਖ਼ਲਾ ਨਹੀਂ ਦਿੱਤਾ ਜਾਵੇਗਾ। ਅਜਿਹਾ ਪੱਖਪਾਤ ਚਿੰਤਾਜਨਕ ਹੈ।

ਸਿੱਖਿਆ, ਗ੍ਰੀਨ ਹਾਈਡ੍ਰੋਜਨ, ਰੱਖਿਆ ਅਤੇ ਸੁਰੱਖਿਆ, ਵਪਾਰ ਅਤੇ ਨਿਵੇਸ਼, ਮਹੱਤਵਪੂਰਨ ਖਣਿਜਾਂ ਵਰਗੇ ਖੇਤਰਾਂ ਦੀ ਵਿਸ਼ਾਲ ਸ਼੍ਰੇਣੀ ਵਿਚ ਸਹਿਯੋਗ ’ਤੇ ਧਿਆਨ ਕੇਂਦਰਿਤ ਕਰਨ ਦੇ ਬਾਵਜੂਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਸਟਰੇਲੀਆ ਵਿਚ ਮੰਦਰਾਂ ’ਤੇ ਹਮਲਿਆਂ ਅਤੇ ਖਾਲਿਸਤਾਨ ਸਮਰਥਕਾਂ ਦੀਆਂ ਗਤੀਵਿਧੀਆਂ ’ਤੇ ਭਾਰਤ ਦੀਆਂ ਚਿੰਤਾਵਾਂ ਨੂੰ ਦਰਸਾਇਆ। ਦੋਵਾਂ ਸਰਕਾਰਾਂ ਨੇ ਜਨਤਕ ਸਥਾਨਾਂ ਅਤੇ ਮੰਦਰਾਂ ਦੀ ਦਿੱਖ ਵਿਗਾੜਨ ਵਾਲੇ ਵੱਖਵਾਦੀਆਂ ਅਤੇ ਭੰਨਤੋੜ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਲਈ ਸੂਚਨਾਵਾਂ ਦਾ ਆਦਾਨ-ਪ੍ਰਦਾਨ ਕਰਨ ਅਤੇ ਇਕ-ਦੂਜੇ ਨਾਲ ਤਾਲਮੇਲ ਕਰਨ ਦਾ ਫੈਸਲਾ ਕੀਤਾ। ਇਹ ਅਜਿਹਾ ਖੇਤਰ ਹੈ ਜਿੱਥੇ ਆਸਟਰੇਲੀਆ ਨੂੰ ਇਹ ਯਕੀਨੀ ਬਣਾਉਣ ਦੀ ਲੋੜ ਹੈ ਕਿ ਕੱਟੜਪੰਥੀ ਤੱਤ ਆਸਟਰੇਲੀਆ ਦੀ ਭੋਇੰ ਨੂੰ ਆਪਣੀ ਕਾਰਵਾਈਆਂ ਲਈ ਇਸਤੇਮਾਲ ਨਾ ਕਰਨ। ਇਸ ਤਰ੍ਹਾਂ ਦੇ ਅੜਿੱਕਿਆਂ ਨੂੰ ਮਜ਼ਬੂਤੀ ਨਾਲ ਨਜਿੱਠਣਾ ਭਾਰਤ ਅਤੇ ਆਸਟਰੇਲੀਆ ਵਿਚਕਾਰ ਗਹਿਰੇ ਸਬੰਧਾਂ ਲਈ ਰਾਹ ਪੱਧਰਾ ਕਰ ਸਕਦਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਮੁੱਖ ਖ਼ਬਰਾਂ

ਪਹਿਲਵਾਨ 15 ਜੂਨ ਤੱਕ ਸੰਘਰਸ਼ ਮੁਅੱਤਲ ਕਰਨ ਲਈ ਸਹਿਮਤ

ਪਹਿਲਵਾਨ 15 ਜੂਨ ਤੱਕ ਸੰਘਰਸ਼ ਮੁਅੱਤਲ ਕਰਨ ਲਈ ਸਹਿਮਤ

ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਕੀਤੀ ਮੁਲਾਕਾਤ

ਬਿਹਾਰ: ਪਟਨਾ ਵਿੱਚ ਹੁਣ 23 ਨੂੰ ਮਿਲਣਗੇ ਵਿਰੋਧੀ ਪਾਰਟੀਆਂ ਦੇ ਆਗੂ

ਬਿਹਾਰ: ਪਟਨਾ ਵਿੱਚ ਹੁਣ 23 ਨੂੰ ਮਿਲਣਗੇ ਵਿਰੋਧੀ ਪਾਰਟੀਆਂ ਦੇ ਆਗੂ

ਰਾਹੁਲ, ਮਮਤਾ, ਕੇਜਰੀਵਾਲ ਤੇ ਸਟਾਲਿਨ ਮੀਟਿੰਗ ’ਚ ਸ਼ਾਮਲ ਹੋਣ ਲਈ ਰਾਜ਼ੀ...

ਯੂਪੀ: ਮੁਖਤਾਰ ਅੰਸਾਰੀ ਦੇ ਗੈਂਗ ਮੈਂਬਰ ਦੀ ਅਦਾਲਤ ’ਚ ਹੱਤਿਆ

ਯੂਪੀ: ਮੁਖਤਾਰ ਅੰਸਾਰੀ ਦੇ ਗੈਂਗ ਮੈਂਬਰ ਦੀ ਅਦਾਲਤ ’ਚ ਹੱਤਿਆ

ਵਕੀਲ ਦੇ ਪਹਿਰਾਵੇ ’ਚ ਆਏ ਵਿਅਕਤੀ ਨੇ ਮਾਰੀ ਗੋਲੀ; ਘਟਨਾ ’ਚ ਦੋ ਸਾਲਾਂ ...

ਸ਼ਹਿਰ

View All