DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਨਸ਼ਾ ਵਿਰੋਧੀ ਕਾਰਕੁਨ ਦਾ ਕਤਲ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ, ਜਿਸ ਨੂੰ ਝੋਟਾ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ, ਦਾ ਕਤਲ ਦਰਸਾਉਂਦਾ ਹੈ ਕਿ ਪੰਜਾਬ ਦੀ ਨਸ਼ਿਆਂ ਖ਼ਿਲਾਫ਼ ਜੰਗ ਹਾਲੇ ਖ਼ਤਮ ਨਹੀਂ ਹੋਈ। ਨਸ਼ੀਲੀਆਂ ਦਵਾਈਆਂ ਦੀ ਕਥਿਤ ਵਿਕਰੀ ਸਬੰਧੀ ਇੱਕ ਕੈਮਿਸਟ ਨਾਲ...

  • fb
  • twitter
  • whatsapp
  • whatsapp
Advertisement

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ, ਜਿਸ ਨੂੰ ਝੋਟਾ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ, ਦਾ ਕਤਲ ਦਰਸਾਉਂਦਾ ਹੈ ਕਿ ਪੰਜਾਬ ਦੀ ਨਸ਼ਿਆਂ ਖ਼ਿਲਾਫ਼ ਜੰਗ ਹਾਲੇ ਖ਼ਤਮ ਨਹੀਂ ਹੋਈ। ਨਸ਼ੀਲੀਆਂ ਦਵਾਈਆਂ ਦੀ ਕਥਿਤ ਵਿਕਰੀ ਸਬੰਧੀ ਇੱਕ ਕੈਮਿਸਟ ਨਾਲ ਬਹਿਸ ਦੌਰਾਨ ਗੋਲੀ ਮਾਰ ਕੇ ਕਤਲ ਕੀਤੇ ਗਏ ਪਰਵਿੰਦਰ ਸਿੰਘ ਦੀ ਮੌਤ ਸ਼ਿਕਾਇਤਾਂ ’ਤੇ ਕਾਰਵਾਈ ਕਰਨ ਅਤੇ ਨਸ਼ਿਆਂ ਦੀ ਸਮੱਸਿਆ ਖ਼ਿਲਾਫ਼ ਆਵਾਜ਼ ਚੁੱਕਣ ਵਾਲਿਆਂ ਦੀ ਸੁਰੱਖਿਆ ਸਬੰਧੀ ਪ੍ਰਸ਼ਾਸਨ ਦੀ ਸਮਰੱਥਾ ’ਤੇ ਸਵਾਲੀਆ ਨਿਸ਼ਾਨ ਲਗਾਉਂਦੀ ਹੈ। ਪੰਜਾਬ ਵਿੱਚ ਨਸ਼ਾ ਵਿਰੋਧੀ ਕਾਰਕੁਨਾਂ ਦੇ ਪਹਿਲਾਂ ਹੋਏ ਕਤਲ ਦਰਸਾਉਂਦੇ ਹਨ ਕਿ ਇਹ ਖ਼ਤਰੇ ਨਵੇਂ ਨਹੀਂ ਹਨ। ਇਹ ਘਟਨਾ ਇਸ ਕਰਕੇ ਵੀ ਗੰਭੀਰ ਹੈ ਕਿਉਂਕਿ ਇਨ੍ਹਾਂ ਦੋਵਾਂ ਵਿਚਕਾਰ ਪਹਿਲਾਂ ਵੀ ਰੇੜਕਾ ਰਿਹਾ ਹੈ। ਸਾਲ 2023 ਵਿੱਚ ਝੋਟਾ ਨੇ ਇਸੇ ਕੈਮਿਸਟ ਅਸ਼ਵਨੀ ਕੁਮਾਰ ਖ਼ਿਲਾਫ਼ ਪਾਬੰਦੀਸ਼ੁਦਾ ਕੈਪਸੂਲ ਵੇਚਣ ਦਾ ਦੋਸ਼ ਲਾਉਂਦਿਆਂ ਸ਼ਿਕਾਇਤ ਦਰਜ ਕਰਵਾਈ ਸੀ।

ਪੁਲੀਸ ਨੇ ਦੁਕਾਨਦਾਰ ਖ਼ਿਲਾਫ਼ ਕੇਸ ਦਰਜ ਕਰ ਲਿਆ ਸੀ, ਪਰ ਝੋਟਾ ’ਤੇ ਵੀ ਕਾਨੂੰਨ ਆਪਣੇ ਹੱਥਾਂ ਵਿੱਚ ਲੈਣ ਦੇ ਦੋਸ਼ ਲਾਉਂਦਿਆਂ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ ਕਿਉਂਕਿ ਉਸ ਨੇ ਜੁੱਤੀਆਂ ਦਾ ਹਾਰ ਪਾ ਕੇ ਉਸ ਨੂੰ ਬਾਜ਼ਾਰ ਵਿੱਚ ਘੁਮਾਇਆ ਸੀ। ਹੁਣ ਤਿੰਨ ਸਾਲ ਬਾਅਦ ਉਸੇ ਦੁਕਾਨ ’ਤੇ ਇੱਕ ਹੋਰ ਝੜਪ ਵਿੱਚ ਝੋਟਾ ਦੀ ਮੌਤ ਹੋ ਗਈ ਅਤੇ ਉਸ ਦੇ ਚਾਰ ਸਾਥੀ ਜ਼ਖ਼ਮੀ ਹੋ ਗਏ। ਸਾਲ 2023 ਵਿੱਚ ਫ਼ਰੀਦਕੋਟ ਵਿੱਚ ਨਸ਼ਾ ਵਿਰੋਧੀ ਕਾਰਕੁਨ ਹਰਭਗਵਾਨ ਸਿੰਘ ਅਤੇ ਬਠਿੰਡਾ ਵਿੱਚ ਜਸਵੀਰ ਦੀਆਂ ਮੌਤਾਂ ਵੀ ਕਥਿਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਵਿਰੋਧ ਕਰਨ ਨਾਲ ਜੁੜੇ ਹਮਲਿਆਂ ਵਿੱਚ ਹੋਈਆਂ ਸਨ। ਇਨ੍ਹਾਂ ਸਾਰੇ ਮਾਮਲਿਆਂ ਦੀ ਡੂੰਘਾਈ ਨਾਲ ਪੜਤਾਲ ਕਰਨ ਦੀ ਲੋੜ ਹੈ। ਹੁਣ ਜਾਂਚ ਵਿੱਚ ਇਹ ਸੁਰਾਗ਼ ਲਾਉਣਾ ਹੋਵੇਗਾ ਕਿ ਗੋਲੀ ਕਿਉਂ ਚਲਾਈ ਗਈ ਅਤੇ ਕੀ ਪਹਿਲਾਂ ਵੀ ਉਹ ਧਮਕੀਆਂ ਦਿੰਦਾ ਆ ਰਿਹਾ ਸੀ। ਸਭ ਤੋਂ ਮਹੱਤਵਪੂਰਨ ਪਤਾ ਕਰਨ ਵਾਲੀ ਗੱਲ ਇਹ ਹੈ ਕਿ ਪਿਛਲੀ ਸ਼ਿਕਾਇਤ ਦਾ ਕੀ ਬਣਿਆ? ਕੀ ਦਵਾਈਆਂ ਦੀ ਕਥਿਤ ਨਾਜਾਇਜ਼ ਵਿਕਰੀ ਦੀ ਸਮੂਹ ਪੱਖਾਂ ਤੋਂ ਪੜਤਾਲ ਕੀਤੀ ਗਈ? ਕੀ ਡਰੱਗ ਕੰਟਰੋਲ ਅਧਿਕਾਰੀਆਂ ਨੇ ਦੁਕਾਨ ਦਾ ਨਿਰੀਖਣ ਕੀਤਾ?

Advertisement

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੀਨੀਅਰ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਸਿਰਫ਼ ਭਰੋਸੇ ਤੱਕ ਸੀਮਿਤ ਨਾ ਰਹਿ ਕੇ ਠੋਸ ਕਾਰਵਾਈ ’ਚ ਬਦਲਣੀ ਚਾਹੀਦੀ ਹੈ। ਨਾਜਾਇਜ਼ ਨਸ਼ੀਲੇ ਪਦਾਰਥਾਂ ਦੀ ਵਿਕਰੀ ਨਾਲ ਸਬੰਧਿਤ ਸ਼ਿਕਾਇਤਾਂ ਦੀ ਸਮੇਂ ਸਿਰ ਜਾਂਚ ਹੋਣੀ ਚਾਹੀਦੀ ਹੈ, ਨੁਸਖੇ ਤੇ ਸਟਾਕ ਦੇ ਰਿਕਰਾਡ ਦੀ ਪੜਤਾਲ ਹੋਣੀ ਚਾਹੀਦੀ ਹੈ ਅਤੇ ਲਾਪਰਵਾਹੀ ਵਰਤਣ ਵਾਲੇ ਅਫ਼ਸਰਾਂ ਨੂੰ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ। ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਖ਼ਿਲਾਫ਼ ਮੁਹਿੰਮ ਦਾ ਲੇਖਾ-ਜੋਖਾ ਸਿਰਫ਼ ਗ੍ਰਿਫ਼ਤਾਰੀਆਂ ਅਤੇ ਜ਼ਬਤੀ ਨਾਲ ਨਹੀਂ ਕੀਤਾ ਜਾ ਸਕਦਾ। ਇਸ ਦਾ ਮੁਲਾਂਕਣ ਇਸ ਗੱਲੋਂ ਵੀ ਹੋਣਾ ਚਾਹੀਦਾ ਹੈ ਕਿ ਕੀ ਨਸ਼ੇ ਪ੍ਰਾਪਤ ਕਰਨੇ ਔਖੇ ਹੁੰਦੇ ਹਨ ਅਤੇ ਕੀ ਲੋਕ ਬਿਨਾਂ ਕਿਸੇ ਡਰ-ਭੈਅ ਤੋਂ ਮਸ਼ਕੂਕ ਅਪਰਾਧੀਆਂ ਬਾਰੇ ਰਿਪੋਰਟ ਕਰ ਸਕਦੇ ਹਨ?

Advertisement

Advertisement
×