ਨਵਾਂ ਗੱਠਜੋੜ

ਨਵਾਂ ਗੱਠਜੋੜ

ਚੌਦਾਂ ਮਹੀਨਿਆਂ ਦੀ ਨਜ਼ਰਬੰਦੀ ਪਿੱਛੋਂ ਰਿਹਾ ਹੋਈ ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦੇ ਬਾਹਰ ਆਉਣ ਨਾਲ ਇਸ ਖ਼ਿੱਤੇ ਦਾ ਸਿਆਸੀ ਮਾਹੌਲ ਸਰਗਰਮ ਹੋਣਾ ਸ਼ੁਰੂ ਹੋ ਗਿਆ ਹੈ। ਨੈਸ਼ਨਲ ਕਾਨਫ਼ਰੰਸ ਦੇ ਮੁਖੀ ਫਾਰੂਕ ਅਬਦੁੱਲਾ ਦੀ ਪਹਿਲਕਦਮੀ ਉੱਤੇ ਬੁੱਧਵਾਰ ਨੂੰ ਉਸ ਦੇ ਘਰ ਕਸ਼ਮੀਰ ਵਾਦੀ ਵਿਚ ਸਰਗਰਮ ਮੁੱਖ ਧਾਰਾ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਦੀ ਮੀਟਿੰਗ ਬੁਲਾਈ ਗਈ। ਨੈਸ਼ਨਲ ਕਾਨਫ਼ਰੰਸ, ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਪੀਪਲਜ਼ ਕਾਨਫ਼ਰੰਸ (ਪੀਸੀ), ਕਾਂਗਰਸ ਪਾਰਟੀ, ਸੀਪੀਆਈ(ਐਮ) ਸਮੇਤ ਛੇ ਪਾਰਟੀਆਂ ਨੇ 5 ਅਗਸਤ 2019 ਵਾਲੇ ਦਿਨ ਜੰਮੂ ਕਸ਼ਮੀਰ ਦੀ ਧਾਰਾ 370 ਅਤੇ 35-ਏ ਖ਼ਤਮ ਕਰ ਕੇ ਇਸ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਵੰਡ ਦੇਣ ਤੋਂ ਇਕ ਦਿਨ ਪਹਿਲਾਂ (4 ਅਗਸਤ) ਨੂੰ ਜਾਰੀ ਕੀਤੇ ਗੁਪਕਾਰ ਐਲਾਨਨਾਮੇ ਦੇ ਆਧਾਰ ਉੱਤੇ ਅਗਲੀ ਲੜਾਈ ਲੜਨ ਦਾ ਫ਼ੈਸਲਾ ਕੀਤਾ ਹੈ। ਗੁਪਕਾਰ ਐਲਾਨਾਮੇ ਬਾਰੇ ਸਿਆਸੀ ਸਰਗਰਮੀ ਕਰਨ ਵਾਲੇ ਇਸ ਜਥੇਬੰਦਕ ਮੰਚ ਦਾ ਨਾਮ ਗੁਪਕਾਰ ਐਲਾਨਨਾਮੇ ਲਈ ਗੱਠਜੋੜ (ਅਲਾਇੰਸ ਫਾਰ ਗੁਪਕਾਰ ਡੈਕਲਾਰੇਸ਼ਨ) ਰੱਖਿਆ ਗਿਆ ਹੈ।

ਕੇਂਦਰ ਸਰਕਾਰ ਦਾ ਦਾਅਵਾ ਹੈ ਕਿ ਜੰਮੂ ਕਸ਼ਮੀਰ ਦੀ ਸਮੱਸਿਆ ਦਾ ਹੱਲ ਕਰ ਦਿੱਤਾ ਗਿਆ ਹੈ ਪਰ ਫਿਲਹਾਲ ਬਹੁਤ ਸਾਰੇ ਸਿਆਸੀ ਕਾਰਕੁਨ ਅਤੇ ਹੋਰ ਲੋਕ ਜੇਲ੍ਹਾਂ ਵਿਚ ਹਨ। ਲੰਮੇ ਸਮੇਂ ਤੱਕ ਇੰਟਰਨੈਟ ਸੇਵਾਵਾਂ ਬੰਦ ਰਹੀਆਂ ਹਨ ਅਤੇ ਲੋਕਾਂ ਦਾ ਆਪਸੀ ਸੰਪਰਕ ਟੁੱਟਿਆ ਰਿਹਾ ਹੈ। ਸਾਬਕਾ ਮੁੱਖ ਮੰਤਰੀਆਂ ਸਮੇਤ ਬਹੁਤ ਸਾਰੇ ਆਗੂ ਜੇਲ੍ਹਾਂ ਵਿਚ ਬੰਦ ਰਹੇ ਹਨ। ਇਹ ਪਹਿਲੀ ਵਾਰ ਹੈ ਕਿ ਸਿਆਸਤ ਵਿਚ ਇਕ ਦੂਜੇ ਦਾ ਵਿਰੋਧ ਕਰਨ ਵਾਲੀਆਂ ਪਾਰਟੀਆਂ ਇਕ ਮੰਚ ਉੱਤੇ ਇਕੱਠੇ ਹੋ ਕੇ ਕੇਂਦਰ ਸਰਕਾਰ ਖ਼ਿਲਾਫ਼ ਰਣਨੀਤੀ ਬਣਾ ਰਹੀਆਂ ਹਨ। ਗੁਪਕਾਰ ਐਲਾਨਨਾਮਾ ਧਾਰਾ 370 ਤਹਿਤ ਮਿਲੇ ਵਿਸ਼ੇਸ਼ ਰਾਜ ਦੇ ਦਰਜੇ ਦਾ ਰੁਤਬਾ ਬਹਾਲ ਕਰਨ ਦੀ ਮੰਗ ਕਰਨ ਦੇ ਨਾਲ ਹੀ ਜੰਮੂ ਕਸ਼ਮੀਰ ਦੀ ਸਮੱਸਿਆ ਸਾਰੀਆਂ ਸਬੰਧਿਤ ਧਿਰਾਂ ਨਾਲ ਗੱਲਬਾਤ ਕਰ ਕੇ ਹੱਲ ਕਰਨ ਦੀ ਵਕਾਲਤ ਕਰਦਾ ਹੈ। ਲੱਦਾਖ ਖੇਤਰ ਦੇ ਲੋਕਾਂ ਦਾ ਵੱਡਾ ਹਿੱਸਾ ਭਾਵੇਂ ਕੁਝ ਸਮੇਂ ਤੋਂ ਖ਼ੁਦ ਨੂੰ ਜੰਮੂ ਕਸ਼ਮੀਰ ਤੋਂ ਅਲੱਗ ਕਰਨ ਦੀ ਮੰਗ ਕਰ ਰਿਹਾ ਸੀ ਪਰ ਉਹ ਵੀ ਹੁਣ ਉਸ ਖੇਤਰ ਨੂੰ 370 ਧਾਰਾ ਵਰਗੀ ਗਰੰਟੀ ਦੇਣ ਦਾ ਜ਼ੋਰ ਦੇ ਰਿਹਾ ਹੈ ਤਾਂ ਕਿ ਬਾਹਰੀ ਲੋਕ ਉੱਥੋਂ ਦੇ ਆਬਾਦੀ ਦੇ ਤਵਾਜ਼ਨ ਨੂੰ ਬਦਲ ਨਾ ਸਕਣ।

ਦੇਸ਼ ਦੀ ਵੰਡ ਸਮੇਂ ਜੰਮੂ ਕਸ਼ਮੀਰ ਨੂੰ ਨਾਲ ਰੱਖਣ ਲਈ ਭਾਰਤੀ ਸੰਵਿਧਾਨ ਦੀ ਧਾਰਾ 370 ਦੇ ਤਹਿਤ ਗਰੰਟੀ ਕੀਤੀ ਗਈ ਸੀ। ਇਸ ਤਹਿਤ ਕੁਝ ਵਿਭਾਗਾਂ ਨੂੰ ਛੱਡ ਕੇ ਕੇਂਦਰ ਸਰਕਾਰ ਦੇ ਫ਼ੈਸਲੇ ਉੱਥੋਂ ਦੀ ਵਿਧਾਨ ਸਭਾ ਅਤੇ ਸਰਕਾਰ ਦੀ ਸਹਿਮਤੀ ਨਾਲ ਹੀ ਲਾਗੂ ਹੋ ਸਕਦੇ ਹਨ। ਕਸ਼ਮੀਰੀ ਆਗੂ ਦੋਸ਼ ਲਗਾ ਰਹੇ ਹਨ ਕਿ ਕੇਂਦਰ ਸਰਕਾਰ ਨੇ ਉਨ੍ਹਾਂ ਉੱਤੇ ਅਸੰਵਿਧਾਨਕ ਅਤੇ ਗ਼ੈਰ-ਜਮਹੂਰੀ ਫ਼ੈਸਲਾ ਠੋਸਿਆ ਹੈ। ਉਨ੍ਹਾਂ ਨੂੰ ਦੇਸ਼ ਦੀਆਂ ਜਮਹੂਰੀ ਅਤੇ ਫੈਡਰਲਿਜ਼ਮ ਦੀਆਂ ਹਾਮੀ ਪਾਰਟੀਆਂ ਉੱਤੇ ਵੀ ਗ਼ਿਲਾ ਹੈ ਕਿ ਉਹ ਸੰਕਟ ਦੇ ਸਮੇਂ ਖਾਮੋਸ਼ ਰਹੀਆਂ। ਇਸ ਮੀਟਿੰਗ ਨੇ ਇਹ ਸੰਕੇਤ ਦਿੱਤਾ ਹੈ ਕਿ ਕਸ਼ਮੀਰੀ ਆਗੂ ਇਕਜੁੱਟ ਹੋ ਕੇ ਸਿਆਸੀ ਲੜਾਈ ਲੜਨ ਦਾ ਮਨ ਬਣਾ ਚੁੱਕੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਿਸਾਨਾਂ ਨੂੰ ਨਹੀਂ ਮਿਲੇਗਾ ਵਿਆਜ ’ਤੇ ਵਿਆਜ ਮੁਆਫ਼ੀ ਸਕੀਮ ਦਾ ਲਾਭ

ਕਿਸਾਨਾਂ ਨੂੰ ਨਹੀਂ ਮਿਲੇਗਾ ਵਿਆਜ ’ਤੇ ਵਿਆਜ ਮੁਆਫ਼ੀ ਸਕੀਮ ਦਾ ਲਾਭ

ਫ਼ਸਲੀ ਕਰਜ਼ੇ, ਟਰੈਕਟਰ ਤੇ ਹੋਰ ਸੰਦਾਂ ਲਈ ਕਰਜ਼ਿਆਂ ਨੂੰ ਸਕੀਮ ਦੇ ਘੇਰੇ...

ਕਿਸਾਨ ਸੰਘਰਸ਼ ਵਿਚ ਹੁਣ ਨਵੇਂ ਆਰਡੀਨੈਂਸ ਖਿਲਾਫ਼ ਗੂੰਜ

ਕਿਸਾਨ ਸੰਘਰਸ਼ ਵਿਚ ਹੁਣ ਨਵੇਂ ਆਰਡੀਨੈਂਸ ਖਿਲਾਫ਼ ਗੂੰਜ

* ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਜਾਰੀ ਨਵੇਂ ਆਰਡੀਨੈਂਸ ਨੂੰ ‘ਬਦਲਾਲਊ’ ...

ਫਾਰੂਕ ਅਬਦੁੱਲਾ ਨੂੰ ਨਮਾਜ਼ ਲਈ ਘਰੋਂ ਬਾਹਰ ਨਾ ਨਿਕਲਣ ਦਿੱਤਾ

ਫਾਰੂਕ ਅਬਦੁੱਲਾ ਨੂੰ ਨਮਾਜ਼ ਲਈ ਘਰੋਂ ਬਾਹਰ ਨਾ ਨਿਕਲਣ ਦਿੱਤਾ

ਪ੍ਰਸ਼ਾਸਨ ਨੇ ਰਿਹਾਇਸ਼ ਦੇ ਬਾਹਰ ਟਰੱਕ ਖੜ੍ਹਾ ਕਰਕੇ ਰਾਹ ਰੋਕਿਆ

ਪੁੱਤ ਵੱਲੋਂ ਪਿਤਾ ਤੇ ਮਤਰੇਈ ਮਾਂ ਦਾ ਕਤਲ

ਪੁੱਤ ਵੱਲੋਂ ਪਿਤਾ ਤੇ ਮਤਰੇਈ ਮਾਂ ਦਾ ਕਤਲ

ਮਾਂ ਦੇ ਗਰਭਵਤੀ ਹੋਣ ਦੀ ਭਿਣਕ ਪੈਣ ਮਗਰੋਂ ਦਿੱਤਾ ਵਾਰਦਾਤ ਨੂੰ ਅੰਜਾਮ, ...

ਸ਼ਹਿਰ

View All