ਸੰਗਰੂਰ ਜ਼ਿਮਨੀ ਚੋਣ

ਸੰਗਰੂਰ ਜ਼ਿਮਨੀ ਚੋਣ

ਪੰਜਾਬ ਦੇ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਪ੍ਰਚਾਰ ਬੰਦ ਹੋ ਗਿਆ ਹੈ। ਵੋਟਾਂ 23 ਜੂਨ ਨੂੰ ਪੈਣਗੀਆਂ। ਇਸ ਵਿਚ 16 ਉਮੀਦਵਾਰ ਹਨ ਪਰ ਮੁਕਾਬਲੇ ਦੀ ਚਰਚਾ ਪੰਜ ਪ੍ਰਮੁੱਖ ਧਿਰਾਂ ਵਿਚ ਹੀ ਚੱਲਦੀ ਰਹੀ ਹੈ। ਸੱਤਾਧਾਰੀ ਆਮ ਆਦਮੀ ਪਾਰਟੀ ਕੇਵਲ ਤਿੰਨ ਮਹੀਨੇ ਪਹਿਲਾਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਹੂੰਝਾ ਫੇਰੂ ਜਿੱਤ ਹਾਸਿਲ ਕਰਕੇ 92 ਸੀਟਾਂ ਜਿੱਤਣ ਦਾ ਰਿਕਾਰਡ ਬਣਾਉਣ ਵਿਚ ਕਾਮਯਾਬ ਹੋਈ ਸੀ। ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਕਾਰਨ ਹੀ ਸੰਗਰੂਰ ਸੀਟ ਉੱਤੇ ਚੋਣ ਹੋ ਰਹੀ ਹੈ। ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਅਤੇ ਸਮਰਥਕਾਂ ਨੇ ਚੋਣ ਪ੍ਰਚਾਰ ਦੌਰਾਨ ਆਪਣੀ ਪੂਰੀ ਤਾਕਤ ਝੋਕ ਦਿੱਤੀ। ਨਤੀਜੇ ਤਾਂ ਲੋਕਾਂ ਦੀਆਂ ਵੋਟਾਂ ਨਾਲ ਸਾਹਮਣੇ ਆਉਣੇ ਹਨ ਪਰ ਮੁਕਾਬਲੇ ਦਾ ਬਿਰਤਾਂਤ ਸਿਰਜਣ ਵਿਚ ‘ਆਪ’ ਦੇ ਗੁਰਮੇਲ ਸਿੰਘ ਅਤੇ ਸਿਮਰਨਜੀਤ ਸਿੰਘ ਮਾਨ ਕਾਮਯਾਬ ਦਿਖਾਈ ਦਿੱਤੇ।

ਸ਼੍ਰੋਮਣੀ ਅਕਾਲੀ ਦਲ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਉੱਤੇ ਸਾਂਝਾ ਉਮੀਦਵਾਰ ਖੜ੍ਹਾ ਕਰਨ ਦੀ ਕੋਸ਼ਿਸ਼ ਕੀਤੀ ਪਰ ਸਿਮਰਨਜੀਤ ਸਿੰਘ ਮਾਨ ਨੇ ਕਈ ਔਖੇ ਸਵਾਲ ਖੜ੍ਹੇ ਕਰ ਦਿੱਤੇ। ਅਕਾਲੀ ਦਲ ਨੇ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੂੰ ਚੋਣ ਮੈਦਾਨ ਵਿਚ ਉਤਾਰਿਆ ਅਤੇ ਕਾਂਗਰਸ ਨੇ ਧੂਰੀ ਤੋਂ ਨੌਜਵਾਨ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੂੰ। ਗੋਲਡੀ ਅਤੇ ਰਾਜਾ ਵੜਿੰਗ ਨੇ ਕਾਂਗਰਸ ਦੀ ਚੋਣ ਮੁਹਿੰਮ ਭਖਾਈ ਰੱਖੀ। ਕਾਂਗਰਸ ਵਿਚੋਂ ਇਕ ਦਿਨ ਪਹਿਲਾਂ ਗਏ ਕੇਵਲ ਢਿੱਲੋਂ ਨੂੰ ਟਿਕਟ ਦੇ ਕੇ ਭਾਜਪਾ ਨੇ ਸੰਗਰੂਰ ਵਿਚ ਪਹਿਲੀ ਵਾਰ ਆਪਣਾ ਦਖ਼ਲ ਦਿੱਤਾ ਹੈ। ਇਨ੍ਹਾਂ ਸਾਰਿਆਂ ਦਰਮਿਆਨ ਵੋਟਾਂ ਦਾ ਅੰਤਰ ਨਵੇਂ ਸਿਆਸੀ ਵਿਸਲੇਸ਼ਣ ਨੂੰ ਜਨਮ ਦੇਵੇਗਾ।

ਇਸ ਚੋਣ ਨਤੀਜੇ ਦਾ ਕੇਂਦਰ ਅਤੇ ਰਾਜ ਸਰਕਾਰਾਂ ਉੱਤੇ ਕੋਈ ਅਸਰ ਪੈਣ ਵਾਲਾ ਨਹੀਂ ਹੈ ਪਰ ਪੰਜਾਬ ਦੇ ਸਿਆਸੀ ਭਵਿੱਖ ਉੱਤੇ ਅਸਰ ਜ਼ਰੂਰ ਪੈ ਸਕਦਾ ਹੈ। ਚੋਣ ਪ੍ਰਚਾਰ ਵਿਚੋਂ ਪੰਜਾਬ ਦੇ ਬੁਨਿਆਦੀ ਮੁੱਦੇ ਇੱਕ ਤਰ੍ਹਾਂ ਨਾਲ ਮਨਫ਼ੀ ਰਹੇ ਹਨ। ਹੁਣ ਤੱਕ ਦੇ ਪ੍ਰਭਾਵ ਅਨੁਸਾਰ ਜੇਕਰ ਸਿਮਰਨਜੀਤ ਸਿੰਘ ਮਾਨ ਚੋਣ ਨਤੀਜਿਆਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਮਾਤ ਦੇ ਦਿੰਦੇ ਹਨ ਤਾਂ ਭਵਿੱਖ ਵਿਚ ਪੰਥਕ ਸਿਆਸਤ ਅੰਦਰ ਨਵੇਂ ਸਮੀਕਰਨ ਬਣਨ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਇਨ੍ਹਾਂ ਨਤੀਜਿਆਂ ਤੋਂ ਇਹ ਵੀ ਪਤਾ ਲੱਗੇਗਾ ਕਿ ਭਾਜਪਾ ਦੀ ਹੋਰਾਂ ਪਾਰਟੀਆਂ ਵਿਚੋਂ ਦਲ ਬਦਲੀਆਂ ਕਰਵਾ ਕੇ ਪੰਜਾਬ ਵਿਚ ਪੈਰ ਜਮਾਉਣ ਦੀ ਰਣਨੀਤੀ ਕਿੰਨੀ ਕੁ ਕਾਰਗਰ ਰਹੀ ਹੈ। ਭਾਜਪਾ ਦੀਆਂ ਵੋਟਾਂ ਦਾ ਹਿੱਸਾ ਵਧਣ ਨਾਲ ਹੋਰ ਪਾਰਟੀਆਂ ਦੇ ਆਗੂ ਭਾਜਪਾ ਵਿਚ ਸ਼ਾਮਿਲ ਹੋ ਸਕਦੇ ਹਨ। ਕਾਂਗਰਸ ਦੇ ਭਵਿੱਖ ਲਈ ਵੀ ਇਹ ਮਹੱਤਵਪੂਰਨ ਹੈ ਕਿ ਉਹ ਇਨ੍ਹਾਂ ਚੋਣਾਂ ਵਿਚ ਕਿੰਨੀਆਂ ਵੋਟਾਂ ਹਾਸਿਲ ਕਰ ਕੇ ਕਿਹੜੇ ਦਰਜੇ ’ਤੇ ਰਹਿੰਦੀ ਹੈ। ਇਸ ਤਰ੍ਹਾਂ ਇਨ੍ਹਾਂ ਚੋਣਾਂ ਦਾ ਨਤੀਜਾ ਵਿਰੋਧੀ ਪਾਰਟੀਆਂ ਵਿਚਲੀ ਦਰਜਾਬੰਦੀ ਤੈਅ ਕਰਨ ਵਿਚ ਅਹਿਮ ਭੂਮਿਕਾ ਨਿਭਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All