ਦਹਿਸ਼ਤੀ ਹਮਲਾ

ਦਹਿਸ਼ਤੀ ਹਮਲਾ

ਸੋਮਵਾਰ ਚਾਰ ਹਥਿਆਰਬੰਦ ਦਹਿਸ਼ਤਗਰਦਾਂ ਨੇ ਕਰਾਚੀ ਵਿਚ ਪਾਕਿਸਤਾਨ ਸਟਾਕ ਐਕਸਚੇਂਜ ਦੀ ਇਮਾਰਤ ਵਿਚ ਅੰਨ੍ਹੇਵਾਹ ਗੋਲੀਬਾਰੀ ਕੀਤੀ ਅਤੇ ਹੱਥਗੋਲੇ ਸੁੱਟੇ। ਇਸ ਹਮਲੇ ਵਿਚ ਚਾਰ ਸੁਰੱਖਿਆ ਗਾਰਡ, ਇਕ ਪੁਲੀਸ ਅਧਿਕਾਰੀ ਅਤੇ ਦੋ ਨਾਗਰਿਕਾਂ ਦੀ ਮੌਤ ਹੋ ਗਈ। ਸੁਰੱਖਿਆ ਦਸਤਿਆਂ ਵੱਲੋਂ ਕੀਤੀ ਕਾਰਵਾਈ ਦੌਰਾਨ ਚਾਰੇ ਹਮਲਾਵਰ ਵੀ ਮਾਰੇ ਗਏ। ਇਸ ਹਮਲੇ ਦੀ ਜ਼ਿੰਮੇਵਾਰੀ ਬਲੋਚਿਸਤਾਨ ਦੀ ਜਥੇਬੰਦੀ ਬਲੋਚਿਸਤਾਨ ਲਿਬਰੇਸ਼ਨ ਆਰਮੀ ਨੇ ਲਈ ਹੈ। ਪਾਕਿਸਤਾਨ, ਅਮਰੀਕਾ ਅਤੇ ਇੰਗਲੈਂਡ ਆਦਿ ਦੇਸ਼ਾਂ ਨੇ ਬਲੋਚਿਸਤਾਨ ਲਿਬਰੇਸ਼ਨ ਆਰਮੀ ਨੂੰ ਦਹਿਸ਼ਤਗਰਦ ਜਥੇਬੰਦੀ ਐਲਾਨਿਆ ਹੋਇਆ ਹੈ। ਪਾਕਿਸਤਾਨ ਦੇ ਤਿੰਨ ਸੂਬੇ - ਪੰਜਾਬ, ਬਲੋਚਿਸਤਾਨ ਅਤੇ ਖੈਬਰ-ਪਖ਼ਤੂਨਖ਼ਵਾ ਅਤਿਵਾਦ ਤੋਂ ਪ੍ਰਭਾਵਿਤ ਹਨ ਅਤੇ ਕਈ ਦਹਾਕਿਆਂ ਤੋਂ ਇਨ੍ਹਾਂ ਪ੍ਰਾਂਤਾਂ ਵਿਚ ਦਹਿਸ਼ਤਗਰਦਾਂ ਦਾ ਹੱਥ ਉੱਪਰ ਰਿਹਾ ਹੈ। 1979 ਵਿਚ ਸੋਵੀਅਤ ਯੂਨੀਅਨ ਦੁਆਰਾ ਅਫ਼ਗ਼ਾਨਿਸਤਾਨ ਵਿਚ ਦਿੱਤੇ ਗਏ ਦਖ਼ਲ ਤੋਂ ਬਾਅਦ ਅਮਰੀਕਾ ਨੇ ਸੋਵੀਅਤ ਯੂਨੀਅਨ ਦੀਆਂ ਫ਼ੌਜਾਂ ਨਾਲ ਲੜਨ ਲਈ ਪਾਕਿਸਤਾਨ ਦੀ ਧਰਤੀ ਅਤੇ ਇੱਥੋਂ ਦੇ ਲੋਕਾਂ ਦੀ ਵਰਤੋਂ ਕੀਤੀ। ਸਾਊਦੀ ਅਰਬ ਦੀ ਸਹਾਇਤਾ ਨਾਲ ਸੈਂਕੜੇ ਮਦਰੱਸੇ ਖੋਲ੍ਹੇ ਗਏ ਜਿਨ੍ਹਾਂ ਵਿਚ ਸੋਵੀਅਤ ਯੂਨੀਅਨ ਨਾਲ ਲੜਨ ਵਾਲੇ ਜੱਹਾਦੀਆਂ ਨੂੰ ਸਿੱਖਿਆ ਦਿੱਤੀ ਗਈ। ਸੋਵੀਅਤ ਯੂਨੀਅਨ ਦੇ ਅਫ਼ਗ਼ਾਨਿਸਤਾਨ ਵਿਚੋਂ ਬਾਹਰ ਨਿਕਲ ਜਾਣ ਤੋਂ ਬਾਅਦ ਇਨ੍ਹਾਂ ਜੱਹਾਦੀ ਦਹਿਸ਼ਤਗਰਦਾਂ ਨੇ ਅਫ਼ਗ਼ਾਨਿਸਤਾਨ ਅਤੇ ਕਸ਼ਮੀਰ ਵੱਲ ਮੂੰਹ ਮੋੜਿਆ। ਉਨ੍ਹਾਂ ਨੇ ਅਫ਼ਗ਼ਾਨਿਸਤਾਨ ਦੀ ਹਕੂਮਤ ’ਤੇ ਕਬਜ਼ਾ ਕਰ ਲਿਆ ਅਤੇ ਉੱਥੇ ਵਧੀਆਂ ਦਹਿਸ਼ਤਗਰਦ ਸਰਗਰਮੀਆਂ ਦੇ ਸਿੱਟੇ ਦੀ ਸਿਖ਼ਰ ਨਿਊਯਾਰਕ ਵਿਚ ਜੌੜੇ ਟਾਵਰਾਂ ਅਤੇ ਹੋਰ ਥਾਵਾਂ ’ਤੇ ਹੋਏ ਦਹਿਸ਼ਤੀ ਹਮਲਿਆਂ ਵਿਚ ਹੋਈ। ਅਮਰੀਕਾ ਦੇ ਅਫ਼ਗ਼ਾਨਿਸਤਾਨ ਵਿਚ ਦਖ਼ਲ ਨਾਲ ਬਹੁਤ ਸਾਰੇ ਦਹਿਸ਼ਤਗਰਦਾਂ ਨੂੰ ਪਾਕਿਸਤਾਨ ਵਾਪਸ ਆਉਣਾ ਪਿਆ ਅਤੇ ਪਿਛਲੇ ਦੋ ਦਹਾਕਿਆਂ ਵਿਚ ਪਾਕਿਸਤਾਨ ਨੂੰ ਵੀ ਦਹਿਸ਼ਤਗਰਦ ਹਮਲਿਆਂ ਦਾ ਸਾਹਮਣਾ ਕਰਨਾ ਪਿਆ ਹੈ।

ਪਾਕਿਸਤਾਨ ਦੀ ਸਿਆਸਤ ਉੱਤੇ ਫ਼ੌਜ ਦੇ ਨਾਲ ਨਾਲ ਪੰਜਾਬੀ ਦੂਸਰੇ ਸੂਬਿਆਂ ਦੀਆਂ ਕੌਮੀਅਤਾਂ ’ਤੇ ਹਾਵੀ ਰਹੇ ਹਨ। ਇਸ ਲਈ ਸਿੰਧੀਆਂ, ਬਲੋਚਾਂ, ਪਖ਼ਤੂਨਾਂ ਅਤੇ ਹੋਰਨਾਂ ਵਿਚ ਬੇਗ਼ਾਨਗੀ ਦੀਆਂ ਭਾਵਨਾਵਾਂ ਵਧੀਆਂ ਹਨ। ਬਲੋਚਿਸਤਾਨ ਵਿਚ ਪਾਕਿਸਤਾਨ ਤੋਂ ਆਜ਼ਾਦੀ ਦੀ ਮੰਗ ਉੱਠਦੀ ਰਹੀ ਹੈ ਅਤੇ ਇਹ ਵੀ ਦੋਸ਼ ਲਾਇਆ ਜਾਂਦਾ ਰਿਹਾ ਹੈ ਕਿ ਇਸ ਮੰਗ ਪਿੱਛੇ ਭਾਰਤ ਦਾ ਹੱਥ ਹੈ। ਹੁਣ ਵੀ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਰਾਚੀ ਸਟਾਕ ਐਕਸਚੇਂਜ ਵਿਚ ਹੋਏ ਦਹਿਸ਼ਤੀ ਹਮਲੇ ਦੇ ਤਾਰ ਭਾਰਤ ਨਾਲ ਜੁੜੇ ਹੋਣ ਦਾ ਦੋਸ਼ ਲਾਇਆ ਹੈ। ਭਾਰਤੀ ਵਿਦੇਸ਼ ਮੰਤਰਾਲੇ ਦੇ ਤਰਜਮਾਨ ਅਨੁਰਾਗ ਸ੍ਰੀਵਾਸਤਵ ਨੇ ਕਿਹਾ ਹੈ ਕਿ ਭਾਰਤ ਕਿਸੇ ਵੀ ਥਾਂ ’ਤੇ ਹੋਏ ਦਹਿਸ਼ਤੀ ਕਾਰੇ ਦੀ ਨਿਖੇਧੀ ਕਰਦਾ ਹੈ ਅਤੇ ਕੁਰੈਸ਼ੀ ਦੁਆਰਾ ਲਾਏ ਗਏ ਦੋਸ਼ ਬੇਬੁਨਿਆਦ ਹਨ। ਤਰਜਮਾਨ ਨੇ ਪਾਕਿਸਤਾਨ ਨੂੰ ਇਹ ਵੀ ਯਾਦ ਕਰਵਾਇਆ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਹਾਲ ਵਿਚ ਹੀ ਓਸਾਮਾ-ਬਿਨ-ਲਾਦਿਨ ਨੂੰ ਸ਼ਹੀਦ ਦੱਸਿਆ ਸੀ।

ਪਾਕਿਸਤਾਨ ਨੇ ਧਾਰਮਿਕ ਮੂਲਵਾਦ ਨੂੰ ਬਹੁਤ ਦੇਰ ਤਕ ਆਪਣੀ ਧਰਤੀ ’ਤੇ ਪਨਪਣ ਦਿੱਤਾ ਹੈ। ਜ਼ਿਆ-ਉੱਲ-ਹੱਕ ਦੀ ਅਗਵਾਈ ਵਿਚ ਪਾਕਿਸਤਾਨੀ ਫ਼ੌਜ ਨੇ ਵੱਹਾਬੀ ਮੂਲਵਾਦ ਅਤੇ ਦਹਿਸ਼ਤਗਰਦੀ ਨੂੰ ਉਤਸ਼ਾਹਿਤ ਕੀਤਾ ਅਤੇ ਇਸ ਨੂੰ ਆਪਣੀ ਤਾਕਤ ਮਜ਼ਬੂਤ ਕਰਨ ਲਈ ਵਰਤਿਆ। ਪਾਕਿਸਤਾਨੀ ਫ਼ੌਜ ਅਤੇ ਆਈਐੱਸਆਈ ਦੇ ਦਹਿਸ਼ਤਗਰਦਾਂ ਨਾਲ ਡੂੰਘੇ ਨਾਤੇ ਹਨ। ਅਫ਼ਗ਼ਾਨਿਸਤਾਨ ਵਿਚ ਪੈਦਾ ਹੁੰਦੀ ਹੈਰੋਇਨ ਅਤੇ ਅਫ਼ੀਮ ਦੀ ਤਸਕਰੀ ਵਿਚ ਵੀ ਪਾਕਿਸਤਾਨੀ ਫ਼ੌਜ ਦਾ ਵੱਡਾ ਹੱਥ ਹੈ। ਪਾਕਿਸਤਾਨ ਵਿਚ ਪੰਜਾਬੀ ਸਭ ਤੋਂ ਵੱਡੀ ਕੌਮੀਅਤ (45 ਫ਼ੀਸਦੀ) ਹਨ ਅਤੇ ਉਨ੍ਹਾਂ ਨੇ ਦੂਜੀਆਂ ਕੌਮੀਅਤਾਂ ਨੂੰ ਦਬਾਉਣ ਲਈ ਹਰ ਹਰਬਾ ਵਰਤਿਆ ਹੈ। ਕੁਝ ਦਹਾਕੇ ਪਹਿਲਾਂ ਸਿੰਧ ਵਿਚ ਸਿੰਧੀ ਰਾਸ਼ਟਰਵਾਦ ਦਾ ਝੰਡਾ ਬੁਲੰਦ ਹੋਇਆ ਸੀ। ਬਾਅਦ ਵਿਚ ਕਰਾਚੀ ਵਿਚ ਭਾਰਤ ਤੋਂ ਗਏ ਮੁਸਲਮਾਨਾਂ, ਜਿਨ੍ਹਾਂ ਨੂੰ ਮੁਹਾਜਿਰ ਕਿਹਾ ਜਾਂਦਾ ਹੈ, ਨੇ ਵੀ ਆਪਣੀ ਵੱਖਰੀ ਹੋਂਦ ਕਾਇਮ ਰੱਖਣ ਲਈ ਸੰਘਰਸ਼ ਕੀਤਾ ਹੈ। ਬਲੋਚਿਸਤਾਨ ਵਿਚ 2016 ਵਿਚ ਫ਼ੌਜ ਵੱਲੋਂ ਕੀਤੀ ਗਈ ਕਾਰਵਾਈ ਨੇ ਬਲੋਚਾਂ ਨੂੰ ਕੇਂਦਰੀ ਹਕੂਮਤ ਅਤੇ ਪੰਜਾਬੀਆਂ ਤੋਂ ਦੂਰ ਕੀਤਾ ਹੈ। ਮੂਲਵਾਦ ਅਤੇ ਦਹਿਸ਼ਤਗਰਦੀ ਕੁਝ ਦੇਰ ਲਈ ਸਮਾਜ ਦੇ ਕੁਝ ਹਿੱਸਿਆਂ ਨੂੰ ਤਾਕਤ ਤਾਂ ਦੇ ਸਕਦੇ ਹਨ ਪਰ ਇਨ੍ਹਾਂ ਦੇ ਪਨਪਣ ਨਾਲ ਸਮਾਜਿਕ ਏਕਤਾ ਦਾ ਘਾਣ ਹੁੰਦਾ ਹੈ। ਕਿਸੇ ਵੀ ਦੇਸ਼ ਨੂੰ ਕਿਸੇ ਦਹਿਸ਼ਤਗਰਦ ਕਾਰਵਾਈ ਲਈ ਦੋਸ਼ ਗਵਾਂਢੀ ਦੇਸ਼ਾਂ ਦੇ ਸਿਰ ਮੜ੍ਹਣ ਨਾਲੋਂ ਸਭ ਤੋਂ ਪਹਿਲਾਂ ਆਪਣੇ ਗਿਰੇਬਾਨ ਵਿਚ ਝਾਕਣ ਦੀ ਜ਼ਰੂਰਤ ਹੈ ਕਿ ਉਹ ਆਪਣੇ ਪ੍ਰਾਂਤਾਂ ਦੇ ਲੋਕਾਂ ਨਾਲ ਕਿਹੋ ਜਿਹਾ ਵਰਤਾਓ ਕਰ ਰਿਹਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੋਡੇ ਹੇਠ ਆਈ ਧੌਣ

ਗੋਡੇ ਹੇਠ ਆਈ ਧੌਣ

ਲੰਡਨ ’ਚ ਫੁੱਟਬਾਲ ਪ੍ਰਤੀ ਦੀਵਾਨਗੀ

ਲੰਡਨ ’ਚ ਫੁੱਟਬਾਲ ਪ੍ਰਤੀ ਦੀਵਾਨਗੀ

ਘੁੰਮ ਫਿਰ ਕੇ ਦੇਖਿਆ ਦੇਸ਼ ਕਿਊਬਾ

ਘੁੰਮ ਫਿਰ ਕੇ ਦੇਖਿਆ ਦੇਸ਼ ਕਿਊਬਾ

ਮੁੱਖ ਖ਼ਬਰਾਂ

ਖੇਤੀ ਢਾਂਚੇ ਲਈ ਇਕ ਲੱਖ ਕਰੋੜ ਦੇ ਫੰਡ ਨੂੰ ਪ੍ਰਵਾਨਗੀ

ਖੇਤੀ ਢਾਂਚੇ ਲਈ ਇਕ ਲੱਖ ਕਰੋੜ ਦੇ ਫੰਡ ਨੂੰ ਪ੍ਰਵਾਨਗੀ

* ਦਰਮਿਆਨੇ ਤੋਂ ਲੰਮੇ ਸਮੇਂ ਲਈ ਮਿਲੇਗੀ ਕਰਜ਼ੇ ਦੀ ਸਹੂਲਤ * ਕੇਂਦਰੀ ਕ...

ਜਾਧਵ ਵੱਲੋਂ ਨਜ਼ਰਸਾਨੀ ਪਟੀਸ਼ਨ ਦਾਖ਼ਲ ਕਰਨ ਤੋਂ ਇਨਕਾਰ: ਪਾਕਿ

ਜਾਧਵ ਵੱਲੋਂ ਨਜ਼ਰਸਾਨੀ ਪਟੀਸ਼ਨ ਦਾਖ਼ਲ ਕਰਨ ਤੋਂ ਇਨਕਾਰ: ਪਾਕਿ

* ਜਾਧਵ ਨੂੰ ਦੂਜੀ ਸਫ਼ਾਰਤੀ ਰਸਾਈ ਦੀ ਪੇਸ਼ਕਸ਼

ਅਮਰਿੰਦਰ ਤੇ ਸੁਖਬੀਰ ਦੇ ਗੱਠਜੋੜ ਕਰ ਕੇ ਚਲਦੇ ਨੇ ਬਾਦਲਾਂ ਦੇ ਧੰਦੇ: ਢੀਂਡਸਾ

ਅਮਰਿੰਦਰ ਤੇ ਸੁਖਬੀਰ ਦੇ ਗੱਠਜੋੜ ਕਰ ਕੇ ਚਲਦੇ ਨੇ ਬਾਦਲਾਂ ਦੇ ਧੰਦੇ: ਢੀਂਡਸਾ

* ਅਕਾਲੀ ਆਗੂਆਂ ਨੂੰ ਆਪਣੀ ਪੀੜੀ ਥੱਲੇ ਸੋਟਾ ਫੇਰਨ ਦੀ ਸਲਾਹ * ਪਾਰਟੀ ...

ਚੀਨੀ ਸੈਨਾ ਹੌਟ ਸਪਰਿੰਗਜ਼ ’ਚੋਂ ਪੂਰੀ ਤਰ੍ਹਾਂ ਹਟੀ

ਚੀਨੀ ਸੈਨਾ ਹੌਟ ਸਪਰਿੰਗਜ਼ ’ਚੋਂ ਪੂਰੀ ਤਰ੍ਹਾਂ ਹਟੀ

* ਗੋਗਰਾ ’ਚ ਫ਼ੌਜ ਪਿੱਛੇ ਹਟਣ ਦਾ ਕੰਮ ਅੱਜ ਹੋ ਸਕਦੈ ਮੁਕੰਮਲ * ਫ਼ੌਜਾ...

ਰਾਸ਼ਟਰਵਾਦ, ਨਾਗਰਿਕਤਾ, ਨੋਟਬੰਦੀ ਬਾਰੇ ਪੜ੍ਹਨ ਦੀ ਲੋੜ ਨਹੀਂ

ਰਾਸ਼ਟਰਵਾਦ, ਨਾਗਰਿਕਤਾ, ਨੋਟਬੰਦੀ ਬਾਰੇ ਪੜ੍ਹਨ ਦੀ ਲੋੜ ਨਹੀਂ

ਸੀਬੀਐੱਸਈ ਨੇ ਕੋਵਿਡ-19 ਸੰਕਟ ਕਾਰਨ ਘਟਾਇਆ 30 ਫ਼ੀਸਦ ਸਿਲੇਬਸ

ਸ਼ਹਿਰ

View All