ਨਫ਼ਰਤੀ ਹਿੰਸਾ ਦਾ ਕਰੂਪ ਚਿਹਰਾ

ਨਫ਼ਰਤੀ ਹਿੰਸਾ ਦਾ ਕਰੂਪ ਚਿਹਰਾ

ਸਾਮ ਦੇ ਦਾਰੰਗ ਜ਼ਿਲ੍ਹੇ ਵਿਚ ਕਥਿਤ ਤੌਰ ’ਤੇ ਜ਼ਮੀਨ ਉੱਤੇ ਗ਼ੈਰ-ਕਾਨੂੰਨੀ ਤਰੀਕੇ ਨਾਲ ਕਾਬਜ਼ ਹੋਏ ਲੋਕਾਂ ਨੂੰ ਹਟਾਉਣ ਲਈ ਪੁਲੀਸ ਵੱਲੋਂ ਕੀਤੀ ਗਈ ਹਿੰਸਾ ਦੀਆਂ ਟੈਲੀਵਿਜ਼ਨ ਚੈਨਲਾਂ ਅਤੇ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈਆਂ ਤਸਵੀਰਾਂ ਨੇ ਦੇਸ਼ਵਾਸੀਆਂ ਦੇ ਮਨਾਂ ਨੂੰ ਝੰਜੋੜਿਆ ਹੈ। ਜੇ ਉਨ੍ਹਾਂ ਲੋਕਾਂ ਦੁਆਰਾ ਪਿੰਡ ਦੀ ਜ਼ਮੀਨ ’ਤੇ ਗ਼ੈਰ-ਕਾਨੂੰਨੀ ਤਰੀਕੇ ਨਾਲ ਕਬਜ਼ਾ ਕਰਨ ਵਾਲੀ ਦਲੀਲ ਮੰਨ ਵੀ ਲਈ ਜਾਵੇ ਤਾਂ ਸਭ ਤੋਂ ਵੱਡਾ ਸਵਾਲ ਇਹ ਉੱਠਦਾ ਹੈ ਕਿ ਕੀ ਨਿਹੱਥੇ ਲੋਕਾਂ ਨੂੰ ਉਸ ਥਾਂ ਤੋਂ ਹਟਾਉਣ ਲਈ ਹੱਥਾਂ ਵਿਚ ਅਸਾਲਟ ਰਾਈਫ਼ਲਾਂ ਫੜੀ ਦਨਦਨਾਉਂਦੇ ਹੋਏ ਪੁਲੀਸ ਕਮਾਂਡੋ ਤਾਇਨਾਤ ਕਰਨੇ ਜ਼ਰੂਰੀ ਸਨ। ਅਜਿਹੇ ਪੁਲੀਸ ਕਰਮਚਾਰੀਆਂ ਨੂੰ ਅਤਿਵਾਦੀਆਂ ਨਾਲ ਲੜਨ ਲਈ ਸਿਖਲਾਈ ਦਿੱਤੀ ਜਾਂਦੀ ਹੈ। ਉਨ੍ਹਾਂ ਨੂੰ ਆਪਣੇ ਨਾਗਰਿਕਾਂ ਵਿਰੁੱਧ ਵਰਤਣਾ ਪੇਸ਼ਾਵਰਾਨਾ ਤੌਰ ’ਤੇ ਗ਼ਲਤ ਹੈ।

ਦੱਸਿਆ ਜਾ ਰਿਹਾ ਹੈ ਕਿ ਮੁਸਲਮਾਨ ਭਾਈਚਾਰੇ ਨਾਲ ਸਬੰਧਿਤ ਪਰਿਵਾਰਾਂ ਨੇ ਇਸ ਪਿੰਡ ਦੀ ਜ਼ਮੀਨ ’ਤੇ ਗ਼ੈਰ-ਕਾਨੂੰਨੀ ਤੌਰ ’ਤੇ ਕਬਜ਼ਾ ਕਰ ਲਿਆ ਸੀ। ਇਹ ਜ਼ਮੀਨ ਇਕ ‘ਪੂਰਵ-ਇਤਿਹਾਸਕ’ ਮੰਦਰ ਦੀ ਜਾਇਦਾਦ ਦੱਸੀ ਜਾ ਰਹੀ ਹੈ। ਸਰਕਾਰੀ ਸੂਤਰਾਂ ਅਨੁਸਾਰ ਲਗਭਗ 800 ਲੋਕਾਂ ਨੂੰ ਇਸ ਜ਼ਮੀਨ ਤੋਂ ਲਾਂਭੇ ਕੀਤਾ ਗਿਆ ਹੈ ਜਦੋਂਕਿ ਗ਼ੈਰ-ਸਰਕਾਰੀ ਸੂਤਰਾਂ ਅਨੁਸਾਰ ਇਹ ਗਿਣਤੀ ਹਜ਼ਾਰਾਂ ਵਿਚ ਹੈ। ਪੁਲੀਸ ਦੁਆਰਾ ਕੀਤੀ ਗਈ ਗੋਲਾਬਾਰੀ ਵਿਚ ਦੋ ਵਿਅਕਤੀ ਮਾਰੇ ਗਏ ਅਤੇ 20 ਤੋਂ ਜ਼ਿਆਦਾ ਜ਼ਖ਼ਮੀ ਹੋਏ। ਪੁਲੀਸ ਦਾ ਕਹਿਣਾ ਹੈ ਕਿ ਕਈ ਪੁਲੀਸ ਕਰਮਚਾਰੀ ਵੀ ਜ਼ਖ਼ਮੀ ਹੋਏ। ਅਸਾਮ ਸਰਕਾਰ ਨੇ ਘਟਨਾ ਦੀ ਨਿਆਇਕ ਜਾਂਚ ਕਰਾਉਣ ਦਾ ਹੁਕਮ ਦਿੱਤਾ ਪਰ ਨਾਲ ਹੀ ਕਿਹਾ ਕਿ ਗ਼ੈਰ-ਕਾਨੂੰਨੀ ਕਬਜ਼ੇ ਛੁਡਾਉਣ ਦੀ ਮੁਹਿੰਮ ਜਾਰੀ ਰਹੇਗੀ। ਇਸ ਜ਼ਿਲ੍ਹੇ ਦਾ ਪੁਲੀਸ ਮੁਖੀ ਸੁਸ਼ਾਂਤਾ ਬਿਸਵਾ ਸਰਮਾ ਅਸਾਮ ਦੇ ਮੁੱਖ ਮੰਤਰੀ ਹੇਮੰਤਾ ਬਿਸਵਾ ਸਰਮਾ ਦਾ ਭਰਾ ਹੈ।

ਵੀਡੀਓ ਵਿਚ ਲੋਕਾਂ ਦੇ ਮਨਾਂ ਨੂੰ ਝੰਜੋੜਨ ਵਾਲਾ ਇਕ ਹੋਰ ਦ੍ਰਿਸ਼ ਵੀਡੀਓ ਬਣਾਉਣ ਲਈ ਲਗਾਏ ਗਏ ਇਕ ਵਿਅਕਤੀ ਦਾ ਹਿੱਸਾ ਹੈ; ਉਹ ਮਰੇ ਹੋਏ ਬੰਦੇ ਦੀ ਲਾਸ਼ ’ਤੇ ਭੁੜਕਦਾ ਹੈ; ਉਸ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਪਰ ਵੀਡੀਓ ਤੋਂ ਪ੍ਰਤੱਖ ਦਿਖਾਈ ਦਿੰਦਾ ਹੈ ਕਿ ਉਸ ਵਿਅਕਤੀ ਅਤੇ ਪੁਲੀਸ ਕਰਮਚਾਰੀਆਂ ਦੇ ਮਨਾਂ ਉੱਤੇ ਹਿੰਸਾ ਅਤੇ ਘ੍ਰਿਣਾ ਨੇ ਕਿੰਨੇ ਘਾਤਕ ਤਰੀਕੇ ਨਾਲ ਕਬਜ਼ਾ ਕੀਤਾ ਹੋਇਆ ਹੈ। ਅਸਾਮ ਕਈ ਦਹਾਕਿਆਂ ਤੋਂ ਫ਼ਿਰਕਾਪ੍ਰਸਤੀ ਦੀ ਅੱਗ ਵਿਚ ਝੁਲਸ ਰਿਹਾ ਹੈ। ਅਸਾਮ ਦੇ ਲੋਕਾਂ ਦਾ ਕਹਿਣਾ ਹੈ ਕਿ ਪੂਰਬੀ ਪਾਕਿਸਤਾਨ ਅਤੇ ਬੰਗਲਾਦੇਸ਼ ਤੋਂ ਆਏ ਪਰਵਾਸੀਆਂ ਨੇ ਉਨ੍ਹਾਂ ਦੀਆਂ ਜ਼ਮੀਨਾਂ ’ਤੇ ਕਬਜ਼ਾ ਕਰ ਲਿਆ ਅਤੇ ਕਈ ਜ਼ਿਲ੍ਹਿਆਂ ਵਿਚ ਅਸਾਮ ਦੇ ਮੂਲ ਨਿਵਾਸੀ ਘੱਟਗਿਣਤੀ ਵਿਚ ਰਹਿ ਗਏ ਹਨ। ਇਸ ਵਰਤਾਰੇ ਨੇ ਸਮਾਜ ਨੂੰ ਬੁਰੀ ਤਰ੍ਹਾਂ ਨਾਲ ਵੰਡ ਕੇ ਲੋਕਾਂ ਨੂੰ ਖੇਤਰੀ, ਧਾਰਮਿਕ ਅਤੇ ਭਾਸ਼ਾਈ ਆਧਾਰ ’ਤੇ ਹਿੰਸਾ ਅਤੇ ਨਫ਼ਰਤ ਕਰਨੀ ਸਿਖਾਈ ਹੈ ਅਤੇ ਸਿਆਸੀ ਪਾਰਟੀਆਂ ਨੇ ਅਜਿਹੇ ਸਮਾਜਿਕ ਤੇ ਭਾਈਚਾਰਕ ਪਾੜਿਆਂ ਤੋਂ ਸਿਆਸੀ ਲਾਹਾ ਲਿਆ ਹੈ। ਗ਼ੈਰ-ਸਰਕਾਰੀ ਸੂਤਰਾਂ ਅਨੁਸਾਰ ਪ੍ਰਭਾਵਿਤ ਪਿੰਡ ਵਿਚ ਰਹਿਣ ਵਾਲੇ ਮੁਸਲਿਮ ਭਾਈਚਾਰੇ ਦੇ ਲੋਕ 1980ਵਿਆਂ ਦੌਰਾਨ ਅਸਾਮ ਵਿਚ ਬਾਹਰਲੇ ਲੋਕਾਂ ਵਿਰੁੱਧ ਚੱਲੇ ਅੰਦੋਲਨ ਦੌਰਾਨ ਨਜ਼ਦੀਕ ਦੇ ਇਲਾਕਿਆਂ ਤੋਂ ਉੱਜੜ ਕੇ ਆਏ ਸਨ। ਉਸ ਅੰਦੋਲਨ ਵਿਚ ਵੱਡੇ ਪੱਧਰ ’ਤੇ ਹਿੰਸਾ ਹੋਈ ਅਤੇ ਘੱਟਗਿਣਤੀ ਫ਼ਿਰਕੇ ਦੇ ਸੈਂਕੜੇ ਲੋਕ ਮਾਰੇ ਗਏ ਅਤੇ ਲੱਖਾਂ ਬੇਘਰ ਹੋ ਗਏ। ਨਾਉਗਾਉਂ ਜ਼ਿਲ੍ਹੇ ਦੇ ਨੈਲੀ ਨਾਂ ਦੇ ਖੇਤਰ ਵਿਚ ਹੋਇਆ ਕਤਲੇਆਮ, ਜਿਸ ਵਿਚ 2000 ਤੋਂ ਜ਼ਿਆਦਾ ਲੋਕ ਮਾਰੇ ਜਾਣ ਦੇ ਦੋਸ਼ ਲੱਗੇ ਸਨ, ਉਸ ਅੰਦੋਲਨ ਦੌਰਾਨ ਹੋਇਆ ਸਭ ਤੋਂ ਵੱਡਾ ਕਤਲੇਆਮ ਸੀ। ਇਨ੍ਹਾਂ ਤੱਥਾਂ ਤੋਂ ਸਪੱਸ਼ਟ ਹੁੰਦਾ ਹੈ ਕਿ 1980ਵਿਆਂ ਵਿਚ ਉੱਜੜ ਕੇ ਆਏ ਲੋਕ ਜਬਰ ਦਾ ਸ਼ਿਕਾਰ ਹੋਏ ਸਨ ਅਤੇ ਹੁਣ ਉਨ੍ਹਾਂ ਨੂੰ ਫਿਰ ਉਜਾੜਿਆ ਜਾ ਰਿਹਾ ਹੈ। ਇਹ ਵੀ ਦੱਸਿਆ ਗਿਆ ਹੈ ਕਿ ਪਿੰਡ ਵਿਚ ਕੋਈ ਪੂਰਵ ਇਤਿਹਾਸਕ ਮੰਦਰ ਨਹੀਂ ਹੈ ਅਤੇ ਇਹ ਮੰਦਰ 1980ਵਿਆਂ ਵਿਚ ਪਿੰਡ ਵਿਚ ਰਹਿੰਦੇ 2-3 ਹਿੰਦੂ ਪਰਿਵਾਰਾਂ ਵੱਲੋਂ ਬਣਾਇਆ ਗਿਆ ਸੀ। ਇਹ ਪਰਿਵਾਰ ਮੁਸਲਮਾਨ ਭਾਈਚਾਰੇ ਨਾਲ ਅਮਨ-ਅਮਾਨ ਨਾਲ ਵੱਸਦੇ ਰਹੇ ਪਰ ਬਾਅਦ ਵਿਚ ਸਿਆਸਤਦਾਨਾਂ ਦੇ ਦਖ਼ਲ ਨਾਲ ਨਫ਼ਰਤ ਵਧੀ ਅਤੇ ਘੱਟਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਪਿੰਡ ਵਿਚੋਂ ਬੇਦਖ਼ਲ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਸਵਾਲ ਵੀ ਪੁੱਛਿਆ ਜਾ ਰਿਹਾ ਹੈ ਕਿ ਇਹ ਉੱਜੜੇ ਹੋਏ ਲੋਕ ਕਿੱਥੇ ਜਾਣਗੇ; ਕੀ ਸਰਕਾਰਾਂ ਦਾ ਆਪਣੇ ਨਾਗਰਿਕਾਂ ਸਬੰਧੀ ਕੋਈ ਫਰਜ਼ ਨਹੀਂ ਹੈ? ਅਸਾਮ ਦੀਆਂ ਸਿਆਸੀ ਪਾਰਟੀਆਂ ਅਤੇ ਜਮਹੂਰੀ ਤਾਕਤਾਂ ਨੂੰ ਅਜਿਹੇ ਵਰਤਾਰਿਆਂ ਬਾਰੇ ਧਿਆਨ ਨਾਲ ਸੋਚਣ ਅਤੇ ਸਮਾਜ ਵਿਚ ਫੈਲੀ ਹੋਈ ਨਫ਼ਰਤ ਨੂੰ ਘਟਾਉਣ ਦੇ ਉਪਰਾਲੇ ਕਰਨ ਦੀ ਸਖ਼ਤ ਜ਼ਰੂਰਤ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All