ਖਿਡਾਰੀਆਂ ਨਾਲ ਜ਼ਿਆਦਤੀ : The Tribune India

ਖਿਡਾਰੀਆਂ ਨਾਲ ਜ਼ਿਆਦਤੀ

ਖਿਡਾਰੀਆਂ ਨਾਲ ਜ਼ਿਆਦਤੀ

ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਵਿਖੇ ਰਾਜ ਪੱਧਰੀ ਕਬੱਡੀ ਟੂਰਨਾਮੈਂਟ ਦੌਰਾਨ ਖਿਡਾਰੀਆਂ ਨਾਲ ਵਿਹਾਰ ਦੀ ਬੇਹੱਦ ਨਮੋਸ਼ੀ ਭਰੀ ਸੂਚਨਾ ਸਾਹਮਣੇ ਆਈ ਹੈ। ਡਾ. ਭੀਮ ਰਾਓ ਸਟੇਡੀਅਮ ਵਿਚ ਕੁੜੀਆਂ ਦੇ ਸਬ ਜੂਨੀਅਰ ਪੱਧਰੀ ਕਬੱਡੀ ਟੂਰਨਾਮੈਂਟ ਦੀ ਘਟਨਾ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਣ ਤੋਂ ਬਾਅਦ ਸਾਹਮਣੇ ਆਇਆ ਹੈ ਕਿ ਖਿਡਾਰਨਾਂ ਨੂੰ ਪਖਾਨੇ ਵਿਚ ਰੱਖਿਆ ਭੋਜਨ ਪਰੋਸਿਆ ਗਿਆ। ਇਹ ਤਿੰਨ ਸੌ ਦੇ ਕਰੀਬ ਖਿਡਾਰੀ ਰਾਜ ਦੀਆਂ 16 ਡਿਵੀਜ਼ਨਾਂ ਵਿਚੋਂ ਆਇਆ ਹੋਇਆ ਸੀ। ਵੀਡੀਓ ਸਾਹਮਣੇ ਆਉਣ ਉੱਤੇ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਅਤੇ ਉੱਤਰ ਪ੍ਰਦੇਸ਼ ਦੇ ਖੇਡ ਵਿਭਾਗ ਦੇ ਵਧੀਕ ਮੁੱਖ ਸਕੱਤਰ ਦੀ ਹਦਾਇਤ ਉੱਤੇ ਜ਼ਿਲ੍ਹਾ ਖੇਡ ਅਧਿਕਾਰੀ ਅਤੇ ਕੁਝ ਹੋਰ ਖਾਣਾ ਵਰਤਾਉਣ ਲਈ ਜ਼ਿੰਮੇਵਾਰ ਲੋਕਾਂ ਨੂੰ ਮੁਅੱਤਲ ਕਰ ਕੇ ਜ਼ਿਲ੍ਹਾ ਮੈਜਿਸਟਰੇਟ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਰਿਪੋਰਟ ਤਿੰਨ ਦਿਨਾਂ ਦੇ ਅੰਦਰ ਦੇਣ ਲਈ ਕਿਹਾ ਗਿਆ ਹੈ। ਖਿਡਾਰੀਆਂ ਨਾਲ ਵਾਪਰੀ ਇਹ ਕੋਈ ਪਹਿਲੀ ਘਟਨਾ ਨਹੀਂ ਹੈ ਬਲਕਿ ਕ੍ਰਿਕਟ ਸਮੇਤ ਇਕ ਦੋ ਖੇਡਾਂ ਨੂੰ ਛੱਡ ਕੇ ਬਹੁਤ ਸਾਰੀਆਂ ਅਣਦੇਖੀ ਦਾ ਸ਼ਿਕਾਰ ਹੋਈਆਂ ਖੇਡਾਂ ਦੇ ਖਿਡਾਰੀਆਂ ਨਾਲ ਬੇਰੁਖ਼ੀ ਵਾਲਾ ਵਰਤਾਰਾ ਆਮ ਹੈ।

ਖੇਡਾਂ ਦੌਰਾਨ ਖ਼ਾਸ ਤੌਰ ਉੱਤੇ ਔਰਤ ਖਿਡਾਰੀਆਂ ਨਾਲ ਕਈ ਤਰ੍ਹਾਂ ਦੀਆਂ ਜ਼ਿਆਦਤੀਆਂ ਦੀਆਂ ਸੂਚਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਕਈ ਵਾਰ ਕੋਚ ਅਤੇ ਖਿਡਾਰੀਆਂ ਦਾ ਨਿਗਰਾਨੀ ਸਟਾਫ਼ ਹੀ ਅਜਿਹੀਆਂ ਗਤੀਵਿਧੀਆਂ ਵਿਚ ਸ਼ਾਮਿਲ ਪਾਇਆ ਜਾਂਦਾ ਹੈ। ਸਾਰੀਆਂ ਖੇਡਾਂ ਵਿਚ ਖਿਡਾਰੀਆਂ ਨਾਲ ਹੋਣ ਵਾਲੇ ਦੁਰਵਿਹਾਰ ਸਬੰਧੀ ਅਧਿਐਨ ਅਨੁਸਾਰ 40 ਤੋਂ 50 ਫ਼ੀਸਦੀ ਖਿਡਾਰੀਆਂ ਨੂੰ ਆਪਣੇ ਖੇਡ ਜੀਵਨ ਦੌਰਾਨ ਛੋਟੇ ਤੋਂ ਗੰਭੀਰ ਤਰ੍ਹਾਂ ਦੇ ਦੁਰਵਿਹਾਰ ਦਾ ਸਾਹਮਣਾ ਕਰਨਾ ਪਿਆ ਹੈ। ਖੋਜ ਦੌਰਾਨ ਸਾਹਮਣੇ ਆਏ ਤੱਥਾਂ ਅਨੁਸਾਰ 2 ਤੋ 8 ਫ਼ੀਸਦੀ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋਏ। ਇਸੇ ਕਰਕੇ ਬਹੁਤ ਸਾਰੇ ਮਾਪੇ ਕੁੜੀਆਂ ਨੂੰ ਖੇਡਣ ਅਤੇ ਖ਼ਾਸ ਤੌਰ ਉੱਤੇ ਦੂਰ-ਦੁਰਾਡੇ ਵੱਡੇ ਟੂਰਨਾਮੈਂਟਾਂ ਵਿਚ ਹਿੱਸਾ ਲੈਣ ਦੀ ਇਜਾਜ਼ਤ ਨਹੀਂ ਦਿੰਦੇ। ਖੇਡਾਂ ਤੋਂ ਇਲਾਵਾ ਸਮਾਜਿਕ ਖੇਤਰ ਵਿਚ ਵੀ ਅਜਿਹਾ ਹੁੰਦਾ ਆਮ ਦੇਖਿਆ ਜਾਂਦਾ ਹੈ।

ਸਹਾਰਨਪੁਰ ਦੀ ਘਟਨਾ ਬਾਰੇ ਭਾਰਤੀ ਜਨਤਾ ਪਾਰਟੀ ਦੇ ਪੀਲੀਭੀਤ ਤੋਂ ਸੰਸਦ ਮੈਂਬਰ ਵਰੁਣ ਗਾਂਧੀ ਨੇ ਨਿੰਦਾ ਕਰਨ ਦੇ ਨਾਲ ਨਾਲ ਇਹ ਮੰਗ ਵੀ ਕੀਤੀ ਹੈ ਕਿ ਖੇਡਾਂ ਨੂੰ ਉਚਾਈ ਤੱਕ ਲਿਜਾਣ ਲਈ ਖੇਡ ਸੰਸਥਾਵਾਂ ਨੂੰ ਸਿਆਸਤਦਾਨਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਦੇ ਦਖ਼ਲ ਤੋਂ ਮੁਕਤ ਕਰ ਦੇਣਾ ਚਾਹੀਦਾ ਹੈ। ਵੈਸੇ ਵੀ ਉੱਤਰ ਪ੍ਰਦੇਸ਼ ਸਰਕਾਰ ਖ਼ੁਦ ਨੂੰ ਰਾਜ ਵਿਚ ਕਾਨੂੰਨ ਦਾ ਰਾਜ ਸਥਾਪਿਤ ਕਰਨ ਅਤੇ ਮਜ਼ਬੂਤ ਪ੍ਰਸ਼ਾਸਨ ਦੇਣ ਲਈ ਵਡਿਆਉਂਦੀ ਹੈ। ਹਸਪਤਾਲਾਂ ਵਿਚ ਬੱਚਿਆਂ ਦਾ ਬੇਇਲਾਜ ਮਰ ਜਾਣ ਤੋਂ ਲੈ ਕੇ ਖਿਡਾਰੀਆਂ ਨਾਲ ਦੁਰਵਿਹਾਰ ਵਰਗੀਆਂ ਘਟਨਾਵਾਂ ਸਰਕਾਰ ਦੀ ਕਾਬਲੀਅਤ ਉੱਤੇ ਸਵਾਲ ਉਠਾ ਰਹੀਆਂ ਹਨ। ਦੇਸ਼ ਖੇਡਾਂ ਦੇ ਖੇਤਰ ਵਿਚ ਪਹਿਲਾਂ ਹੀ ਬਹੁਤ ਅੱਗੇ ਨਹੀਂ ਹੈ। ਅਜਿਹੀਆਂ ਘਟਨਾਵਾਂ ਖੇਡਾਂ ਦੇ ਵਿਕਾਸ ਵਿਚ ਰੋੜਾ ਅਟਕਾਉਣ ਦਾ ਆਧਾਰ ਬਣਦੀਆਂ ਹਨ। ਖਿਡਾਰੀਆਂ ਦੇ ਮਾਮਲੇ ਵਿਚ ਸਪੱਸ਼ਟ ਨੀਤੀ ਅਤੇ ਪ੍ਰਸ਼ਾਸਨਿਕ ਢੰਗ-ਤਰੀਕਾ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਜਵਾਬਦੇਹੀ ਵਾਲਾ ਹੋਣਾ ਚਾਹੀਦਾ ਹੈ। ਅਜਿਹਾ ਮਾਹੌਲ ਬਣਾਉਣ ਦੀ ਜ਼ਰੂਰਤ ਹੈ ਜਿਸ ਵਿਚ ਹਰ ਖਿਡਾਰੀ ਆਪਣੀ ਸ਼ਿਕਾਇਤ ਖੁੱਲ੍ਹ ਕੇ ਦੱਸ ਸਕੇ ਅਤੇ ਉਸ ਨੂੰ ਹੱਲ ਕਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਹਿਮਾਚਲ ਕਾਂਗਰਸ ਦੇ ਹੱਥ

ਹਿਮਾਚਲ ਕਾਂਗਰਸ ਦੇ ਹੱਥ

* ਹਿਮਾਚਲ ’ਚ ‘ਰਿਵਾਜ ਨਹੀਂ ਰਾਜ ਬਦਲਿਆ’ * ਕਾਂਗਰਸ ਨੂੰ ਮਿਲਿਆ ਸਪੱਸ਼ਟ ...

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

ਗੁਜਰਾਤ ’ਚ ਭਾਜਪਾ ਨੇ ਇਤਿਹਾਸ ਸਿਰਜਿਆ

* ਲਗਾਤਾਰ ਸੱਤਵੀਂ ਵਾਰ ਅਸੈਂਬਲੀ ਚੋਣ ਜਿੱਤੀ * ਪੰਜ ਸੀਟਾਂ ਜਿੱਤਣ ਵਾਲੀ...

ਕੁਆਰਟਰ ਫਾਈਨਲ ਮੁਕਾਬਲੇ ਅੱਜ ਤੋਂ

ਕੁਆਰਟਰ ਫਾਈਨਲ ਮੁਕਾਬਲੇ ਅੱਜ ਤੋਂ

ਬ੍ਰਾਜ਼ੀਲ ਤੇ ਕ੍ਰੋਏਸ਼ੀਆ ਹੋਣਗੇ ਆਹਮੋ-ਸਾਹਮਣੇ

ਸ਼ਹਿਰ

View All