ਕਸ਼ਮੀਰ ਵਿਚ ਹਿੰਸਾ : The Tribune India

ਕਸ਼ਮੀਰ ਵਿਚ ਹਿੰਸਾ

ਕਸ਼ਮੀਰ ਵਿਚ ਹਿੰਸਾ

ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਕਸ਼ਮੀਰ ਦੇ ਸੋਫੀਆਂ ਜ਼ਿਲ੍ਹੇ ਦੇ ਪਿੰਡ ਚੋਟੀਗਾਮ ਵਿਚ ਮੰਗਲਵਾਰ ਨੂੰ ਇਕ ਕਸ਼ਮੀਰੀ ਪੰਡਿਤ ਪਰਿਵਾਰ ਉੱਤੇ ਹਮਲੇ ਨੇ ਸਾਬਿਤ ਕਰ ਦਿੱਤਾ ਹੈ ਕਿ ਕਸ਼ਮੀਰ ਵਿਚ ਅਮਨ-ਸ਼ਾਂਤੀ ਅਤੇ ਖ਼ਾਸ ਤੌਰ ਉੱਤੇ ਕਸ਼ਮੀਰੀ ਪੰਡਿਤਾਂ ਲਈ ਸੁਰੱਖਿਆ ਬਾਰੇ ਕੀਤੀ ਜਾ ਰਹੀ ਦਾਅਵੇਦਾਰੀ ਵਿਚ ਦਮ ਨਹੀਂ ਹੈ। ਦੋ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾ ਕੇ 45 ਸਾਲਾਂ ਦੇ ਸੁਨੀਲ ਕੁਮਾਰ ਭੱਟ ਨੂੰ ਮਾਰ ਦਿੱਤਾ ਅਤੇ ਉਸ ਦਾ ਭਰਾ ਪਿੰਟੂ ਜ਼ੇਰੇ-ਇਲਾਜ ਹੈ। ਇਹ ਉਹ ਪਰਿਵਾਰ ਹੈ ਜਿਸ ਨੇ 1990ਵਿਆਂ ਵਿਚ ਕਸ਼ਮੀਰੀ ਪੰਡਿਤਾਂ ਦੇ ਵੱਡੇ ਹਿੱਸੇ ਵੱਲੋਂ ਕਸ਼ਮੀਰ ਛੱਡ ਦਿੱਤੇ ਜਾਣ ਸਮੇਂ ਆਪਣੇ ਪਿੰਡ ਰਹਿਣ ਨੂੰ ਤਰਜੀਹ ਦਿੱਤੀ ਸੀ। ਪਿੰਡ ਦੇ ਬਹੁਗਿਣਤੀ ਭਾਈਚਾਰੇ ਦੇ ਲੋਕਾਂ ਨੇ ਇਸ ਘਟਨਾ ਤੋਂ ਪਹਿਲਾਂ ਅਤੇ ਘਟਨਾ ਦੇ ਸਮੇਂ ਭਾਈਚਾਰਕ ਸਾਂਝ ਬਣਾਈ ਰੱਖਣ ਦਾ ਸਬੂਤ ਦਿੱਤਾ ਹੈ। ਸੂਬੇ ਵਿਚ ਰਹਿ ਰਹੇ ਕਸ਼ਮੀਰੀ ਪੰਡਿਤਾਂ ਦੀ ਜਥੇਬੰਦੀ ਕਸ਼ਮੀਰੀ ਪੰਡਿਤ ਸੰਘਰਸ਼ ਸਮਿਤੀ ਦੇ ਪ੍ਰਧਾਨ ਸੰਜੈ ਟਿੱਕੂ ਦਾ ਕਹਿਣਾ ਹੈ ਕਿ ਸਰਕਾਰ ਅਤੇ ਨਿਆਂਪਾਲਿਕਾ ਸੁਰੱਖਿਆ ਪ੍ਰਦਾਨ ਕਰਨ ਵਿਚ ਬੁਰੀ ਤਰ੍ਹਾਂ ਅਸਫ਼ਲ ਰਹੇ ਹਨ।

ਪਿਛਲੇ ਸਮੇਂ ਦੌਰਾਨ ਕਸ਼ਮੀਰ ਵਿਚ ਕੰਮ ਕਰਦੇ ਮੁਲਾਜ਼ਮਾਂ ਨੇ ਅੰਦੋਲਨ ਸ਼ੁਰੂ ਕੀਤਾ ਸੀ ਕਿ ਉਨ੍ਹਾਂ ਦੇ ਤਬਾਦਲੇ ਜੰਮੂ ਕੀਤੇ ਜਾਣ; ਕਸ਼ਮੀਰ ਵਿਚ ਰਹਿਣਾ ਉਨ੍ਹਾਂ ਲਈ ਖਤਰੇ ਤੋਂ ਖਾਲੀ ਨਹੀਂ ਹੈ। ਕਸ਼ਮੀਰੀ ਪੰਡਿਤਾਂ ਦੇ ਆਗੂਆਂ ਅਨੁਸਾਰ ਘਟਨਾ ਵਾਲੇ ਪਿੰਡ ਵਿਚ ਅਪਰੈਲ ਤੋਂ ਸੁਰੱਖਿਆ ਦਸਤੇ ਤਾਇਨਾਤ ਕੀਤੇ ਗਏ ਹਨ ਪਰ ਹਰ ਸਮੇਂ ਨਾਗਰਿਕਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਣੀ ਮੁਸ਼ਕਿਲ ਕਾਰਜ ਹੈ। ਰੋਜ਼ੀ ਰੋਟੀ ਵਾਸਤੇ ਲੋਕਾਂ ਨੂੰ ਖੇਤਾਂ ਵਿਚ ਕੰਮ ਜਾਂ ਨੌਕਰੀ ਲਈ ਜਾਣਾ ਪੈਂਦਾ ਹੈ ਅਤੇ ਉਹ ਦਹਿਸ਼ਤਗਰਦਾਂ ਦੇ ਨਿਸ਼ਾਨੇ ’ਤੇ ਆ ਜਾਂਦੇ ਹਨ। ਕੇਂਦਰ ਸਰਕਾਰ ਨੇ 5 ਅਗਸਤ 2019 ਨੂੰ ਸੰਵਿਧਾਨ ਦੀ ਧਾਰਾ 370 ਖ਼ਤਮ ਕਰਕੇ ਜੰਮੂ ਕਸ਼ਮੀਰ ਦੇ ਸੂਬੇ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਵੰਡ ਦਿੱਤਾ ਸੀ। ਅਜਿਹਾ ਕਰਨ ਬਾਰੇ ਇਹ ਦਲੀਲ ਦਿੱਤੀ ਗਈ ਸੀ ਕਿ ਇਸ ਨਾਲ ਅਤਿਵਾਦ ਦਾ ਖਾਤਮਾ ਹੋ ਜਾਵੇਗਾ ਅਤੇ ਜੰਮੂ ਕਸ਼ਮੀਰ ਦੇ ਲੋਕਾਂ ਦੇ ਵਿਕਾਸ ਵਿਚ ਤੇਜ਼ੀ ਆਵੇਗੀ।

ਤਿੰਨ ਸਾਲ ਗੁਜ਼ਰ ਜਾਣ ਉੱਤੇ ਵੀ ਹਾਲਾਤ ਪਹਿਲਾਂ ਨਾਲੋਂ ਵੀ ਤਣਾਓ ਵਾਲੇ ਬਣੇ ਹੋਏ ਹਨ। ਪੰਡਿਤ ਪਰਿਵਾਰ ਉੱਤੇ ਹਮਲੇ ਬਾਰੇ ਪੀਪਲਜ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਮੁਖੀ ਅਤੇ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਘਟਨਾ ਉੱਤੇ ਦੁੱਖ ਜਤਾਉਂਦਿਆਂ ਕਿਹਾ ਹੈ ਕਿ ਅਸਲ ਵਿਚ ਹਰ ਕਸ਼ਮੀਰੀ ਨਾਗਰਿਕ ਕੇਂਦਰ ਸਰਕਾਰ ਦੀਆਂ ਸਵੈ-ਸਿਰਜਤ ਮਾਨਤਾਵਾਂ ਦਾ ਖਾਜਾ ਬਣਿਆ ਹੋਇਆ ਹੈ। ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਵੀ ਘਟਨਾ ਉੱਤੇ ਦੁੱਖ ਪ੍ਰਗਟ ਕੀਤਾ ਹੈ। ਤਿੰਨਾਂ ਸਾਲਾਂ ਤੋਂ ਰਿਆਸਤ ਵਿਚ ਵਿਰੋਧੀ ਪਾਰਟੀਆਂ ਦੀ ਆਵਾਜ਼ ਚੁੱਪ ਕਰਾ ਦਿੱਤੀ ਗਈ ਹੈ। ਜੰਮੂ ਕਸ਼ਮੀਰ ਸਿੱਧਾ ਕੇਂਦਰੀ ਸੱਤਾ ਦੀ ਕਮਾਨ ਹੇਠ ਹੈ। ਇਸ ਦੇ ਬਾਵਜੂਦ ਜੇਕਰ ਸੁਰੱਖਿਆ ਦਾ ਮਾਹੌਲ ਪੈਦਾ ਨਹੀਂ ਹੋ ਰਿਹਾ ਤਾਂ ਸਥਿਤੀ ’ਤੇ ਮੁੜ ਵਿਚਾਰ ਕਰਨ ਦੀ ਲੋੜ ਹੈ। ਕੇਂਦਰ ਸਰਕਾਰ ਨੂੰ ਸਥਾਨਕ ਸਿਆਸੀ ਆਗੂਆਂ ਨਾਲ ਸੰਵਾਦ ਰਚਾ ਕੇ ਅਤੇ ਜੰਮੂ ਕਸ਼ਮੀਰ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਣ ਦਾ ਯਤਨ ਅਤੇ ਭਰੋਸੇ ਵਾਲਾ ਮਾਹੌਲ ਪੈਦਾ ਕਰਨਾ ਚਾਹੀਦਾ ਹੈ। ਸਥਾਨਕ ਲੋਕਾਂ ਨੂੰ ਅਲੱਗ-ਥਲੱਗ ਰੱਖਣ ਨਾਲ ਬੇਗ਼ਾਨਗੀ ਦੀ ਭਾਵਨਾ ਵਧਦੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਭਗਵੰਤ ਮਾਨ ਨੂੰ ਸੰਵਿਧਾਨ ਦੀਆਂ ਧਾਰਾ...

ਪੰਜਾਬ ਦੇ ਰਾਜਪਾਲ ਪੁਰੋਹਿਤ ਸੂਬੇ ਵਿੱਚ ‘ਅਪਰੇਸ਼ਨ ਲੋਟਸ’ ਨੂੰ ਲਾਗੂ ਕਰਨ ਲਈ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਹੇ: ‘ਆਪ’

ਪੰਜਾਬ ਦੇ ਰਾਜਪਾਲ ਪੁਰੋਹਿਤ ਸੂਬੇ ਵਿੱਚ ‘ਅਪਰੇਸ਼ਨ ਲੋਟਸ’ ਨੂੰ ਲਾਗੂ ਕਰਨ ਲਈ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਹੇ: ‘ਆਪ’

ਕੈਬਨਿਟ ਮੰਤਰੀ ਅਮਨ ਅਰੋੜਾ ਨੇ ‘ਆਪ’ ਸਰਕਾਰ ਵਿਰੁੱਧ ਸਾਜ਼ਿਸ਼ ਰਚਣ ਦੇ ਦ...

ਖਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਦਾ ਮੰਡੀ ਦੌਰਾ ਰੱਦ

ਖਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਦਾ ਮੰਡੀ ਦੌਰਾ ਰੱਦ

ਭਾਜਪਾ ਯੂਥ ਵਰਕਰਾਂ ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ ਕੀਤਾ ਸੰਬੋਧਨ