DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Explainer : ਹਰਿਆਣਾ ਕਮੇਟੀ ਨੇ ਵੀ ਬੇਅਦਬੀ ਵਿਰੁੱਧ ਸਖਤ ਸਜ਼ਾ ਦੀ ਕੀਤੀ ਮੰਗ, ਜਾਣੋਂ ਪੰਜਾਬ ਵੱਲੋਂ ਬਣਾਏ ਕਾਨੂੰਨ 'ਤੇ ਕੀ ਦਿੱਤੀ ਪ੍ਰਤੀਕਿਰਿਆ  

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਬੇਅਦਬੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਲੋਕਾਂ ਨੂੰ ਸਖ਼ਤ ਸਜ਼ਾ ਦੇਣ ਦੀ ਅਪੀਲ ਕੀਤੀ ਹੈ। ਕਮੇਟੀ ਨੇ ਮੰਗ ਕੀਤੀ ਹੈ ਕਿ ਅਜਿਹਾ...

  • fb
  • twitter
  • whatsapp
  • whatsapp
featured-img featured-img
ਫਾਈਲ ਫੋਟੋ
Advertisement

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਬੇਅਦਬੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਲੋਕਾਂ ਨੂੰ ਸਖ਼ਤ ਸਜ਼ਾ ਦੇਣ ਦੀ ਅਪੀਲ ਕੀਤੀ ਹੈ। ਕਮੇਟੀ ਨੇ ਮੰਗ ਕੀਤੀ ਹੈ ਕਿ ਅਜਿਹਾ ਕਾਨੂੰਨ ਬਣਾਇਆ ਜਾਵੇ ਜੋ ਦੇਸ਼ ਦੇ ਸਾਰੇ ਧਰਮਾਂ ਦੇ ਪਵਿੱਤਰ ਗ੍ਰੰਥਾਂ ਲਈ ਇੱਕ ਸਮਾਨ ਹੋਵੇ।

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਉਸ ਵੇਲੇ ਕੀਤੀ ਗਈ ਹੈ, ਜਦੋਂ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026' ਪਾਸ ਕੀਤਾ ਹੈ। ਇਸ ਬਿੱਲ ਨੂੰ ਰਾਜਪਾਲ ਨੇ ਵੀ ਮਨਜ਼ੂਰੀ ਦੇ ਦਿੱਤੀ ਹੈ, ਜਿਸ ਤੋਂ ਬਾਅਦ ਹੁਣ ਇਹ ਕਾਨੂੰਨ ਬਣ ਗਿਆ ਹੈ। ਇਸ ਨਵੇਂ ਕਾਨੂੰਨ ਤਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਜਾਂ ਅਜਿਹੀ ਸਾਜ਼ਿਸ਼ ਰਚਣ ਵਾਲਿਆਂ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਖ਼ਤ ਸਜ਼ਾ ਦਿੱਤੀ ਜਾਵੇਗੀ।

Advertisement

ਐੱਚ ਐੱਸ ਜੀ ਐੱਮ ਸੀ  ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਹਰਿਆਣਾ ਅਤੇ ਕੇਂਦਰ ਸਰਕਾਰ ਵੀ ਅਜਿਹਾ ਹੀ ਸਖ਼ਤ ਕਾਨੂੰਨ ਬਣਾਏ। ਉਨ੍ਹਾਂ ਨੇ ਬੇਅਦਬੀ ਵਰਗੀਆਂ ਹਰਕਤਾਂ ਕਰਨ ਵਾਲਿਆਂ ਲਈ ਸਖ਼ਤ ਸਜ਼ਾ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਝੀਂਡਾ ਨੇ ਇਹ ਸੁਝਾਅ ਵੀ ਦਿੱਤਾ ਹੈ ਕਿ ਸਾਰੇ ਧਰਮਾਂ ਦੇ ਪਵਿੱਤਰ ਗ੍ਰੰਥਾਂ ਨੂੰ ਇਸ ਕਾਨੂੰਨ ਦੇ ਦਾਇਰੇ ਵਿੱਚ ਲਿਆਂਦਾ ਜਾਵੇ।

Advertisement

ਕਮੇਟੀ ਅਨੁਸਾਰ, ਪਿਛਲੇ ਕੁਝ ਸਾਲਾਂ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ। ਅਜਿਹੀਆਂ ਘਟਨਾਵਾਂ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ ਅਤੇ ਕਈ ਵਾਰ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਵਿਗਾੜ ਦਿੰਦੀਆਂ ਹਨ। ਅਜਿਹੀਆਂ ਗਤੀਵਿਧੀਆਂ ਨੂੰ ਰੋਕਣ ਲਈ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਕਮੇਟੀ ਪ੍ਰਧਾਨ ਅਨੁਸਾਰ ਬੇਅਦਬੀ ਵਿੱਚ ਸ਼ਾਮਲ ਲੋਕਾਂ ਲਈ ਸਖ਼ਤ ਸਜ਼ਾਵਾਂ ਦੀ ਮੰਗ ਲੰਬੇ ਸਮੇਂ ਤੋਂ ਲਟਕ ਰਹੀ ਹੈ।

ਐੱਚ ਐੱਸ ਜੀ ਐੱਮ ਸੀ ਪ੍ਰਧਾਨ ਨੇ ਦੱਸਿਆ ਕਿ ਦੁਨੀਆ ਭਰ ਦੀਆਂ ਸਿੱਖ ਜਥੇਬੰਦੀਆਂ ਦੀ ਮੰਗ 'ਤੇ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਇਸ ਕਦਮ ਦਾ ਭਰਵਾਂ ਸਵਾਗਤ ਹੋਇਆ ਹੈ। ਉਨ੍ਹਾਂ ਕਿਹਾ ਕਿ ਹੁਣ ਕੇਂਦਰ ਅਤੇ ਹਰਿਆਣਾ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਉਹ ਕਿਸੇ ਵੀ ਧਰਮ ਦੇ ਪਵਿੱਤਰ ਗ੍ਰੰਥ ਦੀ ਬੇਅਦਬੀ 'ਤੇ ਸਖ਼ਤ ਸਜ਼ਾ ਦਾ ਪ੍ਰਬੰਧ ਕਰਨ ਲਈ ਅਜਿਹਾ ਹੀ ਕਾਨੂੰਨ ਬਣਾਉਣ ਅਤੇ ਉਸ ਨੂੰ ਲਾਗੂ ਕਰਨ।

ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਜਿਹਾ ਕਾਨੂੰਨ ਬਣਾਉਣਾ ਚਾਹੀਦਾ ਹੈ ਜਿਸ ਵਿੱਚ ਸਾਰੇ ਧਰਮਾਂ ਦੇ ਪਵਿੱਤਰ ਗ੍ਰੰਥਾਂ ਨੂੰ ਸ਼ਾਮਲ ਕੀਤਾ ਜਾਵੇ, ਤਾਂ ਜੋ ਦੇਸ਼ ਵਿੱਚ ਕਿਸੇ ਵੀ ਵਿਅਕਤੀ ਵੱਲੋਂ ਅਜਿਹੀ ਘਟਨਾ ਦੁਬਾਰਾ ਨਾ ਦੁਹਰਾਈ ਜਾਵੇ। ਇਸ ਮੁੱਦੇ 'ਤੇ ਚਰਚਾ ਕਰਨ ਲਈ ਜਲਦੀ ਹੀ ਕਮੇਟੀ ਦੀ ਮੀਟਿੰਗ ਬੁਲਾਉਣ ਦਾ ਫੈਸਲਾ ਲਿਆ ਗਿਆ ਹੈ। ਇਸ ਤੋਂ ਇਲਾਵਾ, ਕਮੇਟੀ ਦੇ ਮੈਂਬਰ ਆਪਣੀ ਇਸ ਮੰਗ ਨੂੰ ਲੈ ਕੇ ਜਲਦੀ ਹੀ ਮੁੱਖ ਮੰਤਰੀ ਨਾਲ ਵੀ ਮੁਲਾਕਾਤ ਕਰਨਗੇ।

Advertisement
×