DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅੰਮ੍ਰਿਤਪਾਲ ’ਤੇ ਐੱਨ ਐੱਸ ਏ ਲਾਉਣਾ ਲੋਕਤੰਤਰ ਦਾ ਘਾਣ: ਚੰਦੂਮਾਜਰਾ

ਸ਼੍ੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਉੱਤੇ ਪੰਜਾਬ ਸਰਕਾਰ ਵੱਲੋਂ ਤੀਜੀ ਵਾਰ ਕੌਮੀ ਸੁਰੱਖਿਆ ਕਾਨੂੰਨ (ਐੱਨ ਐੱਸ ਏ) ਲਗਾਉਣ ਦੀ ਮੰਗ ਨੂੰ ਲੋਕਤੰਤਰੀ ਕਦਰਾਂ-ਕੀਮਤਾਂ...

  • fb
  • twitter
  • whatsapp
  • whatsapp
Advertisement

ਸ਼੍ੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਉੱਤੇ ਪੰਜਾਬ ਸਰਕਾਰ ਵੱਲੋਂ ਤੀਜੀ ਵਾਰ ਕੌਮੀ ਸੁਰੱਖਿਆ ਕਾਨੂੰਨ (ਐੱਨ ਐੱਸ ਏ) ਲਗਾਉਣ ਦੀ ਮੰਗ ਨੂੰ ਲੋਕਤੰਤਰੀ ਕਦਰਾਂ-ਕੀਮਤਾਂ ਦਾ ਘਾਣ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਐੱਨ ਐੱਸ ਏ ਬਹਾਨੇ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ਵਿੱਚ ਬੰਦ ਰੱਖਣਾ ਖਡੂਰ ਸਾਹਿਬ ਹਲਕੇ ਦੇ ਲੱਖਾਂ ਲੋਕਾਂ ਦੀ ਲੋਕਤੰਤਰੀ ਆਵਾਜ਼ ਨੂੰ ਦਬਾਉਣ ਬਰਾਬਰ ਹੈ। ਅੰਮ੍ਰਿਤਪਾਲ ਸਿੰਘ ਨੇ ਸੰਵਿਧਾਨਕ ਢੰਗ ਨਾਲ ਚੋਣ ਲੜੀ ਅਤੇ ਲੋਕਾਂ ਵੱਲੋਂ ਚੁਣੇ ਜਾਣ ਦੇ ਬਾਵਜੂਦ ਉਨ੍ਹਾਂ ਨੂੰ ਜੇਲ੍ਹ ਵਿੱਚ ਰੱਖਿਆ ਜਾਣਾ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਦੋਹਾਂ ਦੀ ਰੂਹ ਦੇ ਖ਼ਿਲਾਫ਼ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਇਸ ਤਾਨਾਸ਼ਾਹੀ ਸੋਚ ਤੋਂ ਬਾਹਰ ਆਵੇ ਅਤੇ ਐੱਨ ਐੱਸ ਏ ਰੱਦ ਕਰਵਾਏ।

Advertisement
Advertisement
×