ਮਿਨੀ ਸਕੱਤਰੇਤ ’ਚ ਅਸ਼ਟਾਮਫ਼ਰੋਸ਼ ਦੀ ਮੌਤ
ਇੱਥੇ ਮਿਨੀ ਸਕੱਤਰੇਤ ਵਿੱਚ ਇਕ ਬੂਥ ਹੋਲਡਰ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਦਰਸ਼ਨ ਸਿੰਘ ਵਾਸੀ ਪਿੰਡ ਘੜਾਮਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਅਸ਼ਟਾਮ ਫਰੋਸ਼ ਗੁਰਦਰਸ਼ਨ ਸਿੰਘ ਆਪਣੀ ਡਿਊਟੀ ’ਤੇ ਮੌਜੂਦ ਸੀ। ਕੁਝ ਵਿਅਕਤੀ ਉਸ ਕੋਲ...
Advertisement
ਇੱਥੇ ਮਿਨੀ ਸਕੱਤਰੇਤ ਵਿੱਚ ਇਕ ਬੂਥ ਹੋਲਡਰ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਦਰਸ਼ਨ ਸਿੰਘ ਵਾਸੀ ਪਿੰਡ ਘੜਾਮਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਅਸ਼ਟਾਮ ਫਰੋਸ਼ ਗੁਰਦਰਸ਼ਨ ਸਿੰਘ ਆਪਣੀ ਡਿਊਟੀ ’ਤੇ ਮੌਜੂਦ ਸੀ। ਕੁਝ ਵਿਅਕਤੀ ਉਸ ਕੋਲ ਆਏ ਅਤੇ ਉਸ ਨਾਲ ਉੱਚੀ ਆਵਾਜ਼ ਵਿੱਚ ਬਹਿਸ ਕਰਨ ਲੱਗੇ। ਇਸ ਦੌਰਾਨ ਅਚਾਨਕ ਗੁਰਦਰਸ਼ਨ ਸਿੰਘ ਦੀ ਸਿਹਤ ਵਿਗੜ ਗਈ ਅਤੇ ਉਸ ਨੂੰ ਦਿਲ ਦਾ ਦੌਰਾ ਪੈ ਗਿਆ। ਗੁਰਦਰਸ਼ਨ ਸਿੰਘ ਨੂੰ ਤੁਰੰਤ ਸਰਕਾਰੀ ਹਸਪਤਾਲ ਰਾਜਪੁਰਾ ’ਚ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਹੈ। ਕਸਤੂਰਬਾ ਚੌਕੀ ਦੇ ਇੰਚਾਰਜ ਨਿਸ਼ਾਨ ਸਿੰਘ ਨੇ ਦੱਸਿਆ ਕਿ ਪਰਿਵਾਰ ਵੱਲੋਂ ਅਜੇ ਤੱਕ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ।
Advertisement
Advertisement
×

