DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਡਾ. ਗੁਰਵਿੰਦਰ ਧਾਲੀਵਾਲ ਨੂੰ ਪੰਜਾਬੀ ਪ੍ਰੈੱਸ ਕਲੱਬ ਆਫ ਬੀਸੀ ਦਾ ਪ੍ਰਧਾਨ ਚੁਣਿਆ

ਸਰੀ: ਬ੍ਰਿਟਿਸ਼ ਕੋਲੰਬੀਆ ਵਿੱਚ ਸਰਗਰਮ ਪੰਜਾਬੀ ਪੱਤਰਕਾਰਾਂ ਦੀ ਪ੍ਰਮੁੱਖ ਸੰਸਥਾ ਪੰਜਾਬੀ ਪ੍ਰੈੱਸ ਕਲੱਬ ਆਫ ਬੀਸੀ ਦੀ ਸਾਲ 2026-2027 ਲਈ ਨਵੀਂ ਕਾਰਜਕਾਰਨੀ ਦੀ ਚੋਣ ਸਰਬ-ਸੰਮਤੀ ਨਾਲ ਹੋਈ। ਇਸ ਵਿੱਚ ਸੀਨੀਅਰ ਪੱਤਰਕਾਰ ਡਾ. ਗੁਰਵਿੰਦਰ ਸਿੰਘ ਧਾਲੀਵਾਲ ਨੂੰ ਕਲੱਬ ਦਾ ਪ੍ਰਧਾਨ ਚੁਣਿਆ ਗਿਆ।...

  • fb
  • twitter
  • whatsapp
  • whatsapp
Advertisement

ਸਰੀ: ਬ੍ਰਿਟਿਸ਼ ਕੋਲੰਬੀਆ ਵਿੱਚ ਸਰਗਰਮ ਪੰਜਾਬੀ ਪੱਤਰਕਾਰਾਂ ਦੀ ਪ੍ਰਮੁੱਖ ਸੰਸਥਾ ਪੰਜਾਬੀ ਪ੍ਰੈੱਸ ਕਲੱਬ ਆਫ ਬੀਸੀ ਦੀ ਸਾਲ 2026-2027 ਲਈ ਨਵੀਂ ਕਾਰਜਕਾਰਨੀ ਦੀ ਚੋਣ ਸਰਬ-ਸੰਮਤੀ ਨਾਲ ਹੋਈ। ਇਸ ਵਿੱਚ ਸੀਨੀਅਰ ਪੱਤਰਕਾਰ ਡਾ. ਗੁਰਵਿੰਦਰ ਸਿੰਘ ਧਾਲੀਵਾਲ ਨੂੰ ਕਲੱਬ ਦਾ ਪ੍ਰਧਾਨ ਚੁਣਿਆ ਗਿਆ।

ਸਰੀ ਸਥਿਤ ਤਾਜ ਕਨਵੈਂਸ਼ਨ ਸੈਂਟਰ ਦੇ ਬੈਂਕੁਇਟ ਹਾਲ ਵਿੱਚ ਹੋਈ ਇਸ ਚੋਣ ਦੌਰਾਨ ਨਵੀਂ ਕਾਰਜਕਾਰਨੀ ਵਿੱਚ ਡਾ. ਗੁਰਵਿੰਦਰ ਸਿੰਘ ਧਾਲੀਵਾਲ ਤੋਂ ਇਲਾਵਾ ਬਲਜਿੰਦਰ ਕੌਰ ਨੂੰ ਮੀਤ ਪ੍ਰਧਾਨ, ਅਮਰਪਾਲ ਸਿੰਘ ਨੂੰ ਸਕੱਤਰ, ਗੁਰਪ੍ਰੀਤ ਸਿੰਘ ਸਹੋਤਾ ਅਤੇ ਰਸ਼ਪਾਲ ਸਿੰਘ ਗਿੱਲ ਨੂੰ ਸਹਾਇਕ ਸਕੱਤਰ, ਬਲਵੀਰ ਕੌਰ ਢਿੱਲੋਂ ਨੂੰ ਖ਼ਜ਼ਾਨਚੀ, ਬਲਦੇਵ ਸਿੰਘ ਮਾਨ ਨੂੰ ਸਹਾਇਕ ਖ਼ਜ਼ਾਨਚੀ ਅਤੇ ਜੈਜ਼ ਗਿੱਲ ਨੂੰ ਕਾਰਜਕਾਰੀ ਮੈਂਬਰ ਚੁਣਿਆ ਗਿਆ।

Advertisement

ਇਸ ਮੌਕੇ ਨਵੇਂ ਸਾਲ ਦੀ ਆਮਦ ਦੇ ਸੰਦਰਭ ਵਿੱਚ ਪੰਜਾਬੀ ਪ੍ਰੈੱਸ ਕਲੱਬ ਵੱਲੋਂ ਪ੍ਰੈੱਸ ਮਿਲਣੀ ਵੀ ਕੀਤੀ ਗਈ। ਇਨ੍ਹਾਂ ਵਿੱਚ ਹਰਜਿੰਦਰ ਸਿੰਘ ਥਿੰਦ, ਡਾ. ਪੂਰਨ ਸਿੰਘ ਗਿੱਲ, ਬਖਸ਼ਿੰਦਰ, ਗੁਰਬਾਜ਼ ਸਿੰਘ ਬਰਾੜ, ਸੰਦੀਪ ਸਿੰਘ ਧੰਜੂ, ਅਜੈਬ ਸਿੰਘ ਸਿੱਧੂ, ਰਮਨ ਸ਼ਰਮਾ, ਪ੍ਰੋ. ਸੀ. ਜੇ. ਸਿੱਧੂ, ਹਰਕੀਰਤ ਸਿੰਘ ਕੁਲਾਰ, ਸਰਬਰਾਜ ਸਿੰਘ ਕਾਹਲੋਂ, ਜੋਗਰਾਜ ਸਿੰਘ ਕਾਹਲੋਂ, ਸੰਤੋਖ ਸਿੰਘ ਮੰਡੇਰ, ਰਾਜੇਸ਼ ਆਂਸਲ, ਦਮਨ ਕੌਰ ਅਤੇ ਡਾ. ਜਸਵਿੰਦਰ ਸਿੰਘ ਦਿਲਾਵਰੀ ਆਦਿ ਸ਼ਾਮਲ ਸਨ।

Advertisement

ਸੰਪਰਕ: +1 604 308 6663

Advertisement
×