DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਡਾ. ਰਾਜਿੰਦਰ ਪਾਲ ਸਿੰਘ ਬਰਾੜ ਤੇ ਡਾ. ਚਰਨਜੀਤ ਕੌਰ ਬਰਾੜ ਨਾਲ ਰੂਬਰੂ

ਸਰੀ : ਗਜ਼ਲ ਮੰਚ ਸਰੀ ਵੱਲੋਂ ਬੀਤੇ ਦਿਨੀਂ ਪੰਜਾਬੀ ਵਿਦਵਾਨ ਡਾ. ਰਾਜਿੰਦਰ ਪਾਲ ਸਿੰਘ ਬਰਾੜ ਤੇ ਡਾ. ਚਰਨਜੀਤ ਕੌਰ ਬਰਾੜ ਨਾਲ ਰੂਬਰੂ ਪ੍ਰੋਗਰਾਮ ਕਰਵਾਇਆ ਗਿਆ। ਇਸ ਵਿੱਚ ਦੋਹਾਂ ਵਿਦਵਾਨਾਂ ਨੇ ਆਪਣੇ ਜੀਵਨ, ਅਧਿਆਪਨ ਸਫ਼ਰ ਅਤੇ ਜ਼ਿੰਦਗੀ ਦੇ ਤਜਰਬਿਆਂ ਬਾਰੇ ਵਿਆਖਿਆ...

  • fb
  • twitter
  • whatsapp
  • whatsapp
Advertisement

ਸਰੀ : ਗਜ਼ਲ ਮੰਚ ਸਰੀ ਵੱਲੋਂ ਬੀਤੇ ਦਿਨੀਂ ਪੰਜਾਬੀ ਵਿਦਵਾਨ ਡਾ. ਰਾਜਿੰਦਰ ਪਾਲ ਸਿੰਘ ਬਰਾੜ ਤੇ ਡਾ. ਚਰਨਜੀਤ ਕੌਰ ਬਰਾੜ ਨਾਲ ਰੂਬਰੂ ਪ੍ਰੋਗਰਾਮ ਕਰਵਾਇਆ ਗਿਆ। ਇਸ ਵਿੱਚ ਦੋਹਾਂ ਵਿਦਵਾਨਾਂ ਨੇ ਆਪਣੇ ਜੀਵਨ, ਅਧਿਆਪਨ ਸਫ਼ਰ ਅਤੇ ਜ਼ਿੰਦਗੀ ਦੇ ਤਜਰਬਿਆਂ ਬਾਰੇ ਵਿਆਖਿਆ ਸਾਹਿਤ ਗੱਲਬਾਤ ਕੀਤੀ।

ਗ਼ਜ਼ਲ ਮੰਚ ਦੇ ਪ੍ਰਧਾਨ ਜਸਵਿੰਦਰ ਨੇ ਮਹਿਮਾਨਾਂ ਦੀ ਜਾਣ ਪਛਾਣ ਕਰਵਾਉਂਦਿਆਂ ਕਿਹਾ ਕਿ ਇਸ ਵਿਦਵਾਨ ਜੋੜੀ ਨੇ ਆਪਣੀਆਂ ਸੇਵਾਵਾਂ ਰਾਹੀਂ ਪੰਜਾਬੀ ਸਾਹਿਤਕ ਖੇਤਰ ਵਿੱਚ ਬੜਾ ਮਾਣਮੱਤਾ ਸਥਾਨ ਹਾਸਲ ਕੀਤਾ ਹੈ। ਇਨ੍ਹਾਂ ਦੇ ਅਕਾਦਮਿਕ ਕਾਰਜਾਂ ਦਾ ਖੇਤਰ ਬੜਾ ਵਸੀਹ ਹੈ। ਡਾਕਟਰ ਰਾਜਿੰਦਰ ਪਾਲ ਬਰਾੜ ਯੂਨੀਵਰਸਿਟੀ ਵਿਖੇ ਉੱਚ ਅਹੁਦਿਆਂ ’ਤੇ ਰਹਿਣ ਦੇ ਬਾਵਜੂਦ ਜ਼ਮੀਨ ਨਾਲ ਜੁੜੇ ਹੋਏ ਵਿਦਵਾਨ ਹਨ। ਅੱਜਕੱਲ੍ਹ ਸੋਸ਼ਲ ਮੀਡੀਆ ਦੀ ਯੋਗ ਵਰਤੋਂ ਕਰ ਕੇ ਡਾ. ਚਰਨਜੀਤ ਬਰਾੜ ਤੇ ਡਾ. ਰਾਜਿੰਦਰ ਪਾਲ ਸਿੰਘ ਬਰਾੜ ਆਪਣਾ ਚੈਨਲ ਅਤੇ ਵਟਸਐਪ ਗਰੁੱਪ ਕਾਮਯਾਬੀ ਨਾਲ ਚਲਾ ਰਹੇ ਹਨ ਜਿੱਥੇ ਬੜੀਆਂ ਗੰਭੀਰ ਗੱਲਾਂ ਬਾਤਾਂ ਹੁੰਦੀਆਂ ਹਨ।

Advertisement

ਡਾ. ਰਾਜਿੰਦਰ ਪਾਲ ਸਿੰਘ ਬਰਾੜ ਨੇ ਦੱਸਿਆ ਕਿ ਉਨ੍ਹਾਂ ਨੂੰ ਬਚਪਨ ਤੋਂ ਹੀ ਪਰਿਵਾਰ ਵਿੱਚ ਸਾਹਿਤਕ ਮਾਹੌਲ ਮਿਲਿਆ। ਉਨ੍ਹਾਂ ਦੇ ਪਿਤਾ ਜੀ ਅਧਿਆਪਕ ਸਨ। ਇਸ ਤਰ੍ਹਾਂ ਉਨ੍ਹਾਂ ਨੂੰ ਘਰ ਵਿੱਚ ਹੀ ਅਗਾਂਹਵਧੂ ਸਾਹਿਤ ਨਾਲ ਜੁੜਨ ਦਾ ਮੌਕਾ ਮਿਲਿਆ। ਬੀਐੱਸ.ਸੀ. ਮੈਡੀਕਲ ਤੱਕ ਪੜ੍ਹਾਈ ਕਰ ਕੇ ਉਹ ਪੰਜਾਬੀ ਯੂਨੀਵਰਸਿਟੀ ਵਿੱਚ ਚਲੇ ਗਏ ਅਤੇ ਮੈਡੀਕਲ ਲਾਈਨ ਛੱਡ ਕੇ ਪੰਜਾਬੀ ਭਾਸ਼ਾ ਵੱਲ ਆ ਗਏ। ਇਸ ਪੜ੍ਹਾਈ ਤੋਂ ਪਹਿਲਾਂ ਉਨ੍ਹਾਂ ਨੂੰ ਸਕੂਲ ਅਧਿਆਪਕ ਦੀ ਸਰਕਾਰੀ ਨੌਕਰੀ ਵੀ ਮਿਲ ਗਈ ਸੀ, ਪਰ ਉਸ ਨੂੰ ਛੱਡ ਕੇ ਹੀ ਉਨ੍ਹਾਂ ਨੇ ਐੱਮ ਫਿਲ ਵਿੱਚ ਦਾਖਲਾ ਲੈ ਲਿਆ ਸੀ। ਉਨ੍ਹਾਂ ਆਪਣੀ ਲਗਨ ਤੇ ਮਿਹਨਤ ਨਾਲ ਪੀਐੱਚ.ਡੀ ਕਰਕੇ ਯੂਨੀਵਰਸਿਟੀ ਵਿੱਚ ਅਧਿਆਪਕ ਵਜੋਂ ਨੌਕਰੀ ਹਾਸਲ ਕੀਤੀ। ਪੰਜਾਬੀ ਯੂਨੀਵਰਸਿਟੀ ਵਿੱਚ ਹੀ ਉਨ੍ਹਾਂ ਦੀ ਮੁਲਾਕਾਤ ਅਗਾਂਹਵਧੂ ਖਿਆਲਾਂ ਦੀ ਸੰਘਰਸ਼ਸ਼ੀਲ ਸ਼ਖ਼ਸੀਅਤ ਡਾ. ਚਰਨਜੀਤ ਕੌਰ ਨਾਲ ਹੋਈ ਅਤੇ ਉਹ ਵਿਆਹ ਦੇ ਬੰਧਨ ਵਿੱਚ ਬੱਝ ਗਏ। ਡਾ. ਚਰਨਜੀਤ ਕੌਰ ਬਰਾੜ ਨੇ ਵੀ ਇਸ ਮੌਕੇ ਆਪਣੇ ਜੀਵਨ ਦੇ ਦਿਲਚਸਪ ਬਿਰਤਾਂਤ ਸਾਂਝੇ ਕੀਤੇ। ਉਨ੍ਹਾਂ ਯੂਨੀਵਰਸਿਟੀ ਵਿੱਚ ਵੱਖ-ਵੱਖ ਤਰ੍ਹਾਂ ਦੇ ਸੰਘਰਸ਼ਾਂ ਵਿੱਚ ਪਾਏ ਆਪਣੇ ਯੋਗਦਾਨ ਬਾਰੇ ਵੀ ਜਾਣਕਾਰੀ ਦਿੱਤੀ।

Advertisement

ਗੱਲਬਾਤ ਤੋਂ ਬਾਅਦ ਕਵਿਤਾਵਾਂ ਅਤੇ ਗ਼ਜ਼ਲਾਂ ਦਾ ਦੌਰ ਚੱਲਿਆ ਜਿਸ ਵਿੱਚ ਹਾਜ਼ਰ ਸ਼ਾਇਰ ਜਸਵਿੰਦਰ, ਰਾਜਵੰਤ ਰਾਜ, ਦਵਿੰਦਰ ਗੌਤਮ, ਦਸਮੇਸ਼ ਗਿੱਲ ਫ਼ਿਰੋਜ਼, ਸੁਖਜੀਤ ਹੁੰਦਲ ਅਤੇ ਪ੍ਰੀਤ ਮਨਪ੍ਰੀਤ ਨੇ ਆਪਣੀਆਂ ਰਚਨਾਵਾਂ ਸੁਣਾਈਆਂ। ਪ੍ਰੋਗਰਾਮ ਦੇ ਅੰਤ ਵਿੱਚ ਗ਼ਜ਼ਲ ਮੰਚ ਵੱਲੋਂ ਡਾ. ਰਾਜਿੰਦਰ ਪਾਲ ਸਿੰਘ ਬਰਾੜ ਤੇ ਡਾ. ਚਰਨਜੀਤ ਕੌਰ ਬਰਾੜ ਦਾ ਵਿਸ਼ੇਸ਼ ਮਹਿਮਾਨ ਵਜੋਂ ਸਨਮਾਨ ਕੀਤਾ ਗਿਆ।

Advertisement
×