DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪ੍ਰਸ਼ੰਸਕਾਂ ਨੂੰ ਸਿੱਧੁੂ ਮੂਸੇਵਾਲਾ ਦੇ ਨਵੇਂ ਗੀਤ ਦਾ ਇੰਤਜ਼ਾਰ

ਜੋਗਿੰਦਰ ਸਿੰਘ ਮਾਨ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ‘ਬਰੋਟਾ’ ਦੀ ਸਫਲਤਾ ਤੋਂ ਬਾਅਦ ਜਲਦੀ ਹੀ ਉਸ ਦਾ ਇੱਕ ਨਵਾਂ ਗੀਤ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਦੀ ਜਾਣਕਾਰੀ ਸਿੱਧੂ ਮੂਸੇਵਾਲਾ ਦੇ ਇੰਸਟਾਗ੍ਰਾਮ ਪੇਜ ’ਤੇ ਸਾਂਝੀ ਕੀਤੀ ਗਈ ਹੈ...

  • fb
  • twitter
  • whatsapp
  • whatsapp
Advertisement

ਜੋਗਿੰਦਰ ਸਿੰਘ ਮਾਨ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ‘ਬਰੋਟਾ’ ਦੀ ਸਫਲਤਾ ਤੋਂ ਬਾਅਦ ਜਲਦੀ ਹੀ ਉਸ ਦਾ ਇੱਕ ਨਵਾਂ ਗੀਤ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਦੀ ਜਾਣਕਾਰੀ ਸਿੱਧੂ ਮੂਸੇਵਾਲਾ ਦੇ ਇੰਸਟਾਗ੍ਰਾਮ ਪੇਜ ’ਤੇ ਸਾਂਝੀ ਕੀਤੀ ਗਈ ਹੈ ਜਿਸ ਵਿੱਚ ਇਹ ਦੱਸਿਆ ਗਿਆ ਹੈ ਕਿ ਜਲਦੀ ਹੀ ਨਵਾਂ ਗੀਤ ਆਉਣ ਵਾਲਾ ਹੈ। ਇਸ ਤੋਂ ਇਲਾਵਾ ਉਸ ਵਿੱਚ ‘ਬਰੋਟਾ’ ਗੀਤ ਨੂੰ ਪਸੰਦ ਕਰਨ ਲਈ ਪ੍ਰਸ਼ੰਸਕਾਂ ਦਾ ਧੰਨਵਾਦ ਵੀ ਕੀਤਾ ਗਿਆ ਹੈ। ਵਿਊਜ਼ ਅਤੇ ਕੁਮੈਂਟਸ ਦੇ ਮਾਮਲੇ ਵਿੱਚ ਸਿੱਧੂ ਮੂਸੇਵਾਲਾ ਦੇ ਗੀਤ ਹਰ ਵਾਰ ਨਵਾਂ ਰਿਕਾਰਡ ਬਣਾ ਰਹੇ ਹਨ। ਯੂ-ਟਿਊਬ ’ਤੇ ਇਸ ਗੀਤ ’ਤੇ ਇੱਕ ਕਰੋੜ ਤੋਂ ਵੱਧ ਲੋਕ ਕੁਮੈਂਟ ਕਰ ਚੁੱਕੇ ਹਨ। ਇਸ ਮਾਮਲੇ ਵਿੱਚ ਇਹ ਗੀਤ ਦੁਨੀਆ ਵਿੱਚ ਦੂਜੇ ਸਥਾਨ ’ਤੇ ਪਹੁੰਚ ਗਿਆ ਹੈ। ਪ੍ਰਸ਼ੰਸਕ ਹੁਣ ਉਨ੍ਹਾਂ ਦੇ ਨਵੇਂ ਗੀਤ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

Advertisement

Advertisement
Advertisement
×