DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਦੇਸ਼ ਨੂੰ ਆਰਥਿਕ ਸੰਕਟ ’ਚੋਂ ਕੱਢਣ ਵਾਲਿਆਂ ਦੀ ਭੂਮਿਕਾ ਸਾਹਮਣੇ ਲਿਆਏਗੀ ‘ਗਵਰਨਰ’

ਬੌਲੀਵੁੱਡ ਅਦਾਕਾਰ ਮਨੋਜ ਬਾਜਪਾਈ ਅਨੁਸਾਰ ਉਨ੍ਹਾਂ ਦੀ ਆਉਣ ਵਾਲੀ ਫਿਲਮ ‘ਗਵਰਨਰ’ ਤਿੰਨ ਦਹਾਕੇ ਪਹਿਲਾਂ ਦੇਸ਼ ਨੂੰ ਭਾਰੀ ਆਰਥਿਕ ਸੰਕਟ ਵਿੱਚੋਂ ਕੱਢਣ ਵਿੱਚ ਮਦਦ ਕਰਨ ਵਾਲਿਆਂ ਦੇ ਯੋਗਦਾਨ ਨੂੰ ਸਾਹਮਣੇ ਲਿਆਉਂਦੀ ਹੈ। ਇਹ ਫਿਲਮ ਸੱਚੀਆਂ ਘਟਨਾਵਾਂ ’ਤੇ ਆਧਾਰਿਤ ਹੈ। ਇਹ ਫਿਲਮ...

  • fb
  • twitter
  • whatsapp
  • whatsapp
Advertisement

ਬੌਲੀਵੁੱਡ ਅਦਾਕਾਰ ਮਨੋਜ ਬਾਜਪਾਈ ਅਨੁਸਾਰ ਉਨ੍ਹਾਂ ਦੀ ਆਉਣ ਵਾਲੀ ਫਿਲਮ ‘ਗਵਰਨਰ’ ਤਿੰਨ ਦਹਾਕੇ ਪਹਿਲਾਂ ਦੇਸ਼ ਨੂੰ ਭਾਰੀ ਆਰਥਿਕ ਸੰਕਟ ਵਿੱਚੋਂ ਕੱਢਣ ਵਿੱਚ ਮਦਦ ਕਰਨ ਵਾਲਿਆਂ ਦੇ ਯੋਗਦਾਨ ਨੂੰ ਸਾਹਮਣੇ ਲਿਆਉਂਦੀ ਹੈ। ਇਹ ਫਿਲਮ ਸੱਚੀਆਂ ਘਟਨਾਵਾਂ ’ਤੇ ਆਧਾਰਿਤ ਹੈ। ਇਹ ਫਿਲਮ 1990 ਦੇ ਦਹਾਕੇ ਦੇ ਆਰਥਿਕ ਸੰਕਟ ਦੌਰਾਨ ਭਾਰਤ ਨੂੰ ਹਿਲਾ ਦੇਣ ਵਾਲੀ ਵਿੱਤੀ ਹਾਲਤ ਦੀ ਡੂੰਘਾਈ ਵਿੱਚ ਜਾਂਦੀ ਹੈ। ਇਸ ਵਿੱਚ ਬਾਜਪਾਈ ਆਰ ਬੀ ਆਈ ਦੇ ਗਵਰਨਰ ਦੀ ਭੂਮਿਕਾ ਵਿੱਚ ਹੈ। ਉਨ੍ਹਾਂ ਦਾ ਕਿਰਦਾਰ ਆਰ ਬੀ ਆਈ ਦੇ ਸਾਬਕਾ ਗਵਰਨਰ ਐੱਸ ਵੈਂਕੀਟਰਮਨਨ ਤੋਂ ਪ੍ਰੇਰਿਤ ਹੈ। ਫਿਲਮ ਦਾ ਨਿਰਦੇਸ਼ਨ ਚਿਨਮਯ ਮਾਂਡਲੇਕਰ ਨੇ ਕੀਤਾ ਹੈ। ਫਿਲਮ ਵਿੱਚ ਅਦਾ ਸ਼ਰਮਾ ਅਤੇ ਮਾਧੂ ਵੀ ਅਹਿਮ ਭੂਮਿਕਾਵਾਂ ਵਿੱਚ ਹਨ। ਬਾਜਪਾਈ ਨੇ ਦੱਸਿਆ ਕਿ ਭਾਰਤ ਵਿੱਚ 1991 ਵਿੱਚ ਆਏ ਆਰਥਿਕ ਸੰਕਟ ਦੇ ਸਮੇਂ ਉਹ ਦਿੱਲੀ ਵਿੱਚ ਥੀਏਟਰ ਕਲਾਕਾਰ ਸਨ। ਉਹ ਅਖ਼ਬਾਰਾਂ ਰਾਹੀਂ ਇਨ੍ਹਾਂ ਘਟਨਾਵਾਂ ’ਤੇ ਨੇੜਿਓਂ ਨਜ਼ਰ ਰੱਖਦੇ ਸਨ। ਉਹ ਹਮੇਸ਼ਾਂ ਖ਼ਬਰਾਂ ਦੇ ਸ਼ੌਕੀਨ ਰਹੇ ਹਨ। ਇਸ ਲਈ ਉਹ ਜਾਣਦੇ ਹਨ ਕਿ ਇਹ ਸਭ ਸੱਚਮੁੱਚ ਵਾਪਰਿਆ ਸੀ ਪਰ ਉਨ੍ਹਾਂ ਨੂੰ ਇਸ ਗੱਲ ਦੀ ਕੋਈ ਜਾਣਕਾਰੀ ਨਹੀਂ ਸੀ ਕਿ ਬੰਦ ਕਮਰਿਆਂ ਦੇ ਪਿੱਛੇ ਕੀ ਚੱਲ ਰਿਹਾ ਸੀ। ਉਹ ਕਿਹੜੇ ਲੋਕ ਸਨ ਜੋ ਭਾਰਤ ਨੂੰ ਉਸ ਆਰਥਿਕ ਸੰਕਟ ਵਿੱਚੋਂ ਬਾਹਰ ਕੱਢਣ ਲਈ ਜ਼ਿੰਮੇਵਾਰ ਸਨ। ਅਦਾਕਾਰ ਨੇ ਕਿਹਾ ਕਿ ਉਹ ਉਸ ਸਮੇਂ ਪੈਸੇ ਦੀ ਤੰਗੀ ਨਾਲ ਜੂਝ ਰਹੇ ਸਨ। ਅਦਾਕਾਰ ਨੇ ਸਿਆਸੀ ਅਸਥਿਰਤਾ ਦੌਰਾਨ ਵਿੱਤੀ ਸੰਕਟ ਨਾਲ ਨਜਿੱਠਣ ਲਈ ਸਾਬਕਾ ਆਰ ਬੀ ਆਈ ਗਵਰਨਰ, ਅਰਥ ਸ਼ਾਸਤਰੀ ਮਨਮੋਹਨ ਸਿੰਘ ਅਤੇ ਤਤਕਾਲੀ ਪ੍ਰਧਾਨ ਮੰਤਰੀ ਚੰਦਰ ਸ਼ੇਖਰ ਵਰਗੀਆਂ ਪ੍ਰਮੁੱਖ ਸ਼ਖਸੀਅਤਾਂ ਦੇ ਯੋਗਦਾਨ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ। -ਪੀਟੀਆਈ

Advertisement
Advertisement
×