ਕਾਮਿਨੀ ਕੌਸ਼ਲ ਨਾਲ ਕੰਮ ਕਰਨਾ ਮਾਣ ਵਾਲੀ ਗੱਲ: ਸ਼ਾਹਿਦ ਕਪੂਰ
ਬੌਲੀਵੁੱਡ ਅਦਾਕਾਰ ਸ਼ਾਹਿਦ ਕਪੂਰ ਨੇ ਅਦਾਕਾਰਾ ਕਾਮਿਨੀ ਕੌਸ਼ਲ ਨੂੰ ਸ਼ਰਧਾਂਜਲੀ ਭੇਟ ਕੀਤੀ ਜਿਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ। ਇਸ ਦੌਰਾਨ ਕਾਮਿਨੀ ਕੌਸ਼ਲ ਨੂੰ ਸ਼ਾਨਦਾਰ ਰੂਹ ਵਜੋਂ ਯਾਦ ਕਰਦਿਆਂ ਉਨ੍ਹਾਂ ਦੇ ਕੰਮ ਦੀ ਸ਼ਲਾਘਾ ਕੀਤੀ। ਜ਼ਿਕਰਯੋਗ ਹੈ ਕਿ ਅਦਾਕਾਰਾ...
ਬੌਲੀਵੁੱਡ ਅਦਾਕਾਰ ਸ਼ਾਹਿਦ ਕਪੂਰ ਨੇ ਅਦਾਕਾਰਾ ਕਾਮਿਨੀ ਕੌਸ਼ਲ ਨੂੰ ਸ਼ਰਧਾਂਜਲੀ ਭੇਟ ਕੀਤੀ ਜਿਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ। ਇਸ ਦੌਰਾਨ ਕਾਮਿਨੀ ਕੌਸ਼ਲ ਨੂੰ ਸ਼ਾਨਦਾਰ ਰੂਹ ਵਜੋਂ ਯਾਦ ਕਰਦਿਆਂ ਉਨ੍ਹਾਂ ਦੇ ਕੰਮ ਦੀ ਸ਼ਲਾਘਾ ਕੀਤੀ। ਜ਼ਿਕਰਯੋਗ ਹੈ ਕਿ ਅਦਾਕਾਰਾ ਕਾਮਿਨੀ ਕੌਸ਼ਲ ਨੇ ਸੱਤ ਦਹਾਕਿਆਂ ਦੇ ਆਪਣੇ ਫਿਲਮੀ ਸਫ਼ਰ ਦੌਰਾਨ ਭਾਰਤੀ ਸਿਨੇਮਾ ’ਤੇ ਅਮਿੱਟ ਛਾਪ ਛੱਡੀ ਹੈ। 2019 ਵਿੱਚ ਫਿਲਮ ‘ਕਬੀਰ ਸਿੰਘ’ ’ਚ ਅਦਾਕਾਰਾ ਨਾਲ ਸਕਰੀਨ ਸਾਂਝੀ ਕਰਨ ਵਾਲੇ ਸ਼ਾਹਿਦ ਕਪੂਰ ਨੇ ਕਾਮਿਨੀ ਕੌਸ਼ਲ ਨਾਲ ਕੰਮ ਦਾ ਤਜਰਬਾ ਸਾਂਝਾ ਕਰਦਿਆਂ ਕਿਹਾ ਕਿ ਉਨ੍ਹਾਂ ਨਾਲ ਕੰਮ ਕਰਨਾ ਖ਼ੁਸ਼ੀ ਤੇ ਮਾਣ ਵਾਲੀ ਗੱਲ ਸੀ। ਸ਼ਾਹਿਦ ਕਪੂਰ ਨੇ ਕਿਹਾ, ‘‘ਉਹ ਬਹੁਤ ਵਧੀਆ ਰੂਹ ਸੀ ਤੇ ਉਨ੍ਹਾਂ ਨਾਲ ਕੰਮ ਕਰਨਾ ਖੁਸ਼ੀ ਦੇ ਨਾਲ-ਨਾਲ ਮਾਣ ਵਾਲਾ ਪਲ ਸੀ।’’ ਸ਼ਾਹਿਦ ਕਪੂਰ ਨੇ ਕਿਹਾ, ‘‘ਉਨ੍ਹਾਂ ਦੀ ਬਦੌਲਤ ‘ਕਬੀਰ ਸਿੰਘ’ ਨੂੰ ਬਹੁਤ ਪਿਆਰ ਮਿਲਿਆ। ਉਨ੍ਹਾਂ ਨੂੰ ਹਮੇਸ਼ਾ ਸ਼ਾਨਦਾਰ ਕਲਾਕਾਰ ਵਜੋਂ ਯਾਦ ਰੱਖਿਆ ਜਾਵੇਗਾ।’’ ਉਸ ਨੇ ਕਿਹਾ, ‘‘ਜਦੋਂ ਮੈਂ ਉਨ੍ਹਾਂ ਨਾਲ ਕੰਮ ਕੀਤਾ ਉਸ ਵੇਲੇ ਉਨ੍ਹਾਂ ਨੂੰ ਕੰਮ ਦਾ ਬਹੁਤ ਤਜਰਬਾ ਸੀ। ਉਨ੍ਹਾਂ ਦਾ ਸੁਭਾਅ ਬਹੁਤ ਵਧੀਆ ਸੀ।’’

