ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੀਕਾ ਸਿੰਘ ਵੱਲੋਂ ਦਿਲਜੀਤ ਦੋਸਾਂਝ ਗੈਰ-ਜ਼ਿੰਮੇਵਾਰ ਕਰਾਰ

ਨਵੀਂ ਦਿੱਲੀ: ਸੰਗੀਤਕਾਰ ਮੀਕਾ ਸਿੰਘ ਨੇ ਦਿਲਜੀਤ ਦੋਸਾਂਝ ਨੂੰ ਉਸ ਦੀ ਆਉਣ ਵਾਲੀ ਫਿਲਮ ‘ਸਰਦਾਰ ਜੀ-3’ ਵਿੱਚ ਪਾਕਿਸਤਾਨੀ ਅਭਿਨੇਤਰੀ ਹਾਨੀਆ ਆਮਿਰ ਨਾਲ ਕੰਮ ਕਰਨ ’ਤੇ ‘ਜਾਅਲੀ ਗਾਇਕ’ ਤੇ ਗੈਰ-ਜ਼ਿੰਮੇਵਾਰ ਆਖਿਆ। ਮੀਕਾ ਸਿੰਘ ਨੇ ਇੰਸਟਾਗ੍ਰਾਮ ’ਤੇ ਲੰਮਾ ਨੋਟ ਸਾਂਝਾ ਕੀਤਾ ਹੈ,...
Advertisement

ਨਵੀਂ ਦਿੱਲੀ: ਸੰਗੀਤਕਾਰ ਮੀਕਾ ਸਿੰਘ ਨੇ ਦਿਲਜੀਤ ਦੋਸਾਂਝ ਨੂੰ ਉਸ ਦੀ ਆਉਣ ਵਾਲੀ ਫਿਲਮ ‘ਸਰਦਾਰ ਜੀ-3’ ਵਿੱਚ ਪਾਕਿਸਤਾਨੀ ਅਭਿਨੇਤਰੀ ਹਾਨੀਆ ਆਮਿਰ ਨਾਲ ਕੰਮ ਕਰਨ ’ਤੇ ‘ਜਾਅਲੀ ਗਾਇਕ’ ਤੇ ਗੈਰ-ਜ਼ਿੰਮੇਵਾਰ ਆਖਿਆ। ਮੀਕਾ ਸਿੰਘ ਨੇ ਇੰਸਟਾਗ੍ਰਾਮ ’ਤੇ ਲੰਮਾ ਨੋਟ ਸਾਂਝਾ ਕੀਤਾ ਹੈ, ਜਿਸ ’ਚ ਉਸ ਨੇ ਸਰਹੱਦ ਪਾਰ ਦੀ ਅਦਾਕਾਰਾ ਨਾਲ ਸਮੱਗਰੀ ਰਿਲੀਜ਼ ਕਰਨ ’ਤੇ ਦਿਲਜੀਤ ਦੀ ਨਿਖੇਧੀ ਕਰਦਿਆਂ ਉਸ ਨੂੰ ਗੈਰ-ਜ਼ਿੰਮੇਵਾਰ ਆਖਿਆ। ਮੀਕਾ ਨੇ ‘ਦੇਸ਼ ਪਹਿਲਾਂ’ ਸਿਰਲੇਖ ਵਾਲਾ ਨੋਟ ਸਾਂਝਾ ਕਰਦਿਆਂ ਕਿਹਾ, ‘‘ਦੋਸਤੋ ਜਿਵੇਂ ਕਿ ਅਸੀਂ ਜਾਣਦੇ ਹਾਂ ਭਾਰਤ ਤੇ ਪਾਕਿਸਤਾਨ ਵਿਚਾਲੇ ਇਸ ਵੇਲੇ ਰਿਸ਼ਤੇ ਠੀਕ ਨਹੀਂ ਚੱਲ ਰਹੇ। ਫਿਰ ਵੀ ਕੁਝ ਲੋਕ ਗੈਰ-ਜ਼ਿੰਮੇਵਾਰਾਨਾ ਕੰਮ ਜਾਰੀ ਰੱਖਦੇ ਹਨ, ਜਦੋਂ ਦੇਸ਼ ਦੀ ਇੱਜ਼ਤ ਦਾ ਸਵਾਲ ਹੋਵੇ ਤਾਂ ਸਰਹੱਦ ਪਾਰ ਦੇ ਕਲਾਕਾਰਾਂ ਨਾਲ ਸਬੰਧਤ ਸਮੱਗਰੀ ਰਿਲੀਜ਼ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਦੋ ਵਾਰ ਸੋਚਣਾ ਚਾਹੀਦਾ ਹੈ।’’ ਮੀਕਾ ਸਿੰਘ ਨੇ ਪਾਕਿਸਤਾਨੀ ਅਦਾਕਾਰ ਫ਼ਵਾਦ ਖ਼ਾਨ ਤੇ ਵਾਣੀ ਕਪੂਰ ਦੀ ਫਿਲਮ ‘ਅਬੀਰ ਗੁਲਾਲ’ ਨੂੰ ਯਾਦ ਕੀਤਾ, ਜਿਸ ’ਤੇ ਇਸ ਸਾਲ ਪਹਿਲਗਾਮ ’ਚ ਅਤਿਵਾਦੀ ਹਮਲੇ ਤੋਂ ਬਾਅਦ ਭਾਰਤ ’ਚ ਪਾਬੰਦੀ ਲਾ ਦਿੱਤੀ ਸੀ। ਮੀਕਾ ਨੇ ਕਿਹਾ, ‘‘ਹੈਰਾਨੀ ਵਾਲੀ ਗੱਲ ਹੈ ਕਿ ਅਜਿਹੀਆਂ ਉਦਾਹਰਣਾਂ ਦੇ ਬਾਵਜੂਦ ਕੁਝ ਕਲਾਕਾਰ ਦੋਵਾਂ ਗੁਆਂਢੀ ਦੇਸ਼ਾਂ ਵਿਚਕਾਰ ਚੱਲ ਰਹੇ ਤਣਾਅ ਦੀ ਗੰਭੀਰਤਾ ਨੂੰ ਸਮਝਣ ਵਿੱਚ ਅਸਫ਼ਲ ਰਹਿੰਦੇ ਹਨ।’’ ਗਾਇਕ ਨੇ ਚੱਲ ਰਹੇ ਵਿਵਾਦ ਦੇ ਵਿਚਕਾਰ ਦਿਲਜੀਤ ਦੀ ਚੁੱਪੀ ਲਈ ਵੀ ਨਿੰਦਾ ਕੀਤੀ ਅਤੇ ਕਿਹਾ ਕਿ ਉਸ ਨੇ ਆਪਣੇ ਪ੍ਰਸ਼ੰਸਕਾਂ ਨਾਲ ਧੋਖਾ ਕੀਤਾ ਹੈ। -ਏਐੱਨਆਈ

Advertisement
Advertisement
Show comments