ਰਾਜਕੁਮਾਰ ਰਾਓ ਤੇ ਪੱਤਰਲੇਖਾ ਨੇ ਆਪਣੀ ਧੀ ਦਾ ਨਾਂ ਪਾਰਵਤੀ ਰੱਖਿਆ
ਰਾਜਕੁਮਾਰ ਰਾਓ ਅਤੇ ਪੱਤਰਲੇਖਾ ਨੇ ਆਪਣੀ ਧੀ ਦਾ ਨਾਮ ਅਤੇ ਉਸ ਦੀਆਂ ਤਸਵੀਰਾਂ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀਆਂ ਕੀਤੀਆਂ ਹਨ। ਉਨ੍ਹਾਂ ਨੇ ਐਤਵਾਰ ਨੂੰ ਇੰਸਟਾਗ੍ਰਾਮ ਖਾਤੇ ’ਤੇ ਪਾਈ ਪੋਸਟ ਵਿੱਚ ਦੱਸਿਆ ਕਿ ਉਨ੍ਹਾਂ ਨੇ ਆਪਣੀ ਧੀ ਦਾ ਨਾਮ ਪਾਰਵਤੀ ਪਾਲ ਰਾਓ...
ਰਾਜਕੁਮਾਰ ਰਾਓ ਅਤੇ ਪੱਤਰਲੇਖਾ ਨੇ ਆਪਣੀ ਧੀ ਦਾ ਨਾਮ ਅਤੇ ਉਸ ਦੀਆਂ ਤਸਵੀਰਾਂ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀਆਂ ਕੀਤੀਆਂ ਹਨ। ਉਨ੍ਹਾਂ ਨੇ ਐਤਵਾਰ ਨੂੰ ਇੰਸਟਾਗ੍ਰਾਮ ਖਾਤੇ ’ਤੇ ਪਾਈ ਪੋਸਟ ਵਿੱਚ ਦੱਸਿਆ ਕਿ ਉਨ੍ਹਾਂ ਨੇ ਆਪਣੀ ਧੀ ਦਾ ਨਾਮ ਪਾਰਵਤੀ ਪਾਲ ਰਾਓ ਰੱਖਿਆ ਹੈ। ਇਸ ਪੋਸਟ ਵਿੱਚ ਉਨ੍ਹਾਂ ਆਪਣੇ ਹੱਥਾਂ ਵਿੱਚ ਫੜੇ ਹੋਏ ਬੱਚੀ ਦੇ ਛੋਟੇ ਜਿਹੇ ਹੱਥ ਦੀ ਤਸਵੀਰ ਵੀ ਸਾਂਝੀ ਕੀਤੀ ਹੈ। ਇਸ ਪੋਸਟ ’ਤੇ ਵੱਡੀ ਗਿਣਤੀ ਲੋਕਾਂ ਨੇ ਟਿੱਪਣੀਆਂ ਕੀਤੀਆਂ ਹਨ। ਇਸ ਪੋਸਟ ਨਾਲ ਪਾਈ ਕੈਪਸ਼ਨ ਵਿੱਚ ਉਨ੍ਹਾਂ ਲਿਖਿਆ ਹੈ ਕਿ ਉਹ ਮਾਪੇ ਬਣ ਕੇ ਬੇਹੱਦ ਖ਼ੁਸ਼ ਹਨ। ਉਹ ਇਹ ਖ਼ੁਸ਼ੀ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕਰਦੇ ਹਨ। ਇਸ ਵਿੱਚ ਉਨ੍ਹਾਂ ਆਪਣੀ ਧੀ ਦਾ ਨਾਮ ਪਾਰਵਤੀ ਪਾਲ ਰਾਓ ਵੀ ਲਿਖਿਆ ਹੈ। ਰਾਜਕੁਮਾਰ ਅਤੇ ਪੱਤਰਲੇਖਾ ਦੇ ਘਰ ਪਿਛਲੇ ਸਾਲ 15 ਨਵੰਬਰ ਨੂੰ ਬੱਚੀ ਨੇ ਜਨਮ ਲਿਆ ਸੀ। ਜ਼ਿਕਰਯੋਗ ਹੈ ਕਿ ਇਸੇ ਦਿਨ ਹੀ ਇਸ ਜੋੜੇ ਦੇ ਵਿਆਹ ਦੀ ਚੌਥੀ ਵਰ੍ਹੇਗੰਢ ਸੀ। ਇਸ ਜੋੜੇ ਨੇ ਇੰਸਟਾਗ੍ਰਾਮ ’ਤੇ ਪੋਸਟ ਪਾ ਕੇ ਆਪਣੇ ਪ੍ਰਸ਼ੰਸਕਾਂ ਨਾਲ ਇਹ ਖ਼ੁਸ਼ੀ ਸਾਂਝੀ ਕੀਤੀ ਸੀ। ਉਨ੍ਹਾਂ ਲਿਖਿਆ ਸੀ ਕਿ ਪਰਮਾਤਮਾ ਨੇ ਉਨ੍ਹਾਂ ਨੂੰ ਧੀ ਦੇ ਰੂਪ ਵਿੱਚ ਸਭ ਤੋਂ ਵੱਡਾ ਆਸ਼ੀਰਵਾਦ ਦਿੱਤਾ ਹੈ। ਇਸ ਜੋੜੇ ਨੇ 15 ਨਵੰਬਰ 2021 ਨੂੰ ਚੰਡੀਗੜ੍ਹ ਵਿੱਚ ਵਿਆਹ ਕਰਵਾਇਆ ਸੀ। ਇਨ੍ਹਾਂ ਦੋਵਾਂ ਨੇ ਸਾਲ 2014 ਵਿੱਚ ਆਈ ਫਿਲਮ ‘ਸਿਟੀਲਾਈਟਸ’ ਵਿੱਚ ਇਕੱਠੇ ਕੰਮ ਕੀਤਾ ਸੀ। ਰਾਜਕੁਮਾਰ ਨੇ ਆਪਣੀ ਅਗਲੀ ਫਿਲਮ ‘ਨਿਕਮ’ ਦੀ ਸ਼ੂਟਿੰਗ ਪੂਰੀ ਕਰ ਲਈ ਹੈ। ਇਹ ਵਕੀਲ ਉਜਵਲ ਨਿਕਮ ’ਤੇ ਆਧਾਰਿਤ ਹੈ। ਇਸ ਤੋਂ ਇਲਾਵਾ ਰਾਜਕੁਮਾਰ ਫਿਲਮ ਨਿਰਮਾਤਾ ਵਜੋਂ ਵੀ ਆਪਣੇ ਕੰਮ ਵਿੱਚ ਰੁੱਝਿਆ ਹੋਇਆ ਹੈ। ਕੁਝ ਸਮਾਂ ਪਹਿਲਾਂ ਹੀ ਇਸ ਜੋੜੇ ਨੇ ਆਪਣਾ ਪ੍ਰੋਡਕਸ਼ਨ ਹਾਊਸ ‘ਕੇ ਏ ਐੱਮ ਪੀ ਏ ਫਿਲਮਜ਼’ ਲਾਂਚ ਕੀਤਾ ਸੀ।

