ਨੌਜਵਾਨ ਸੋਚ

ਕਿਸਾਨ ਅੰਦੋਲਨ ਦਾ ਭਵਿੱਖ

ਕਿਸਾਨ ਅੰਦੋਲਨ ਦਾ ਭਵਿੱਖ

ਅੰਦੋਲਨ ਦੇ ਨਹੀਂ, ਪੀੜ੍ਹੀਆਂ ਦੇ ਭਵਿੱਖ ਦਾ ਸਵਾਲ

ਕੇਂਦਰ ਸਰਕਾਰ ਵੱਲੋਂ ਜਬਰੀ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਵਿਚ ਸਾਲ ਭਰ ਤੋਂ ਕਿਸਾਨ ਡਟੇ ਹੋਏ ਹਨ। ਉਹ ਪਹਿਲਾਂ ਪੰਜਾਬ ਅਤੇ ਹੁਣ ਦਿੱਲੀ ਦੇ ਵੱਖ-ਵੱਖ ਬਾਰਡਰਾਂ ‘ਤੇ ਅੰਦੋਲਨ ਕਰ ਰਹੇ ਹਨ। ਇਸ ਵਕਤ ਸਭ ਤੋਂ ਵੱਡਾ ਸਵਾਲ ਇਹੋ ਹੈ ਕਿ ਆਖ਼ਿਰ ਇਸ ਅੰਦੋਲਨ ਦਾ ਭਵਿੱਖ ਕੀ ਹੋਵੇਗਾ? ਕੀ ਸਰਕਾਰ ਖੇਤੀ ਕਾਨੂੰਨ ਰੱਦ ਕਰਨੇ ਮੰਨ ਜਾਵੇਗੀ? ਜੇ ਨਹੀਂ, ਤਾਂ ਕਿਸਾਨ ਕਿੰਨੀ ਦੇਰ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਰਹਿਣਗੇ? ਕੀ ਕਿਸਾਨ ਕਾਨੂੰਨ ਰੱਦ ਕਰਨ ਤੋਂ ਉਰ੍ਹਾਂ ਕਿਸੇ ਨੁਕਤੇ ‘ਤੇ ਸਹਿਮਤ ਹੋਣਗੇ? ਜੇ ਕਿਸਾਨ ਆਗੂ ਰੱਦ ਤੋਂ ਉਰਾਂ ਕੋਈ ਸਹਿਮਤੀ ਜਤਾਉਂਦੇ ਨੇ ਤਾਂ ਘਰਾਂ ‘ਚ ਬੈਠੇ ਅੰਦੋਲਨ ਦੀ ਹਿਮਾਇਤ ਕਰ ਰਹੇ ਲੋਕ ਕੀ ਇਸ ਨੂੰ ਸਵੀਕਾਰ ਕਰਨਗੇ? ਅਜਿਹੇ ਸਵਾਲਾਂ ਦੇ ਘੇਰਿਆਂ ‘ਚ ਅਨੇਕਾਂ ਸੰਭਾਵਨਾਵਾਂ ਵੀ ਨੇ ਤੇ ਅੰਦੋਲਨ ਦਾ ਭਵਿੱਖ ਵੀ ਹੈ। ਇਹ ਸੰਘਰਸ਼ ਇਹ ਗੱਲ ਵੀ ਤੈਅ ਕਰੇਗਾ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਕੋਲ ਦੋ ਹੀ ਰਾਹ ਬਚਣਗੇ – ਇਕ, ਸਰਕਾਰ ਦੇ ਹਰ ਫ਼ੈਸਲੇ ਨੂੰ ਖਿੜੇ ਮੱਥੇ ਪ੍ਰਵਾਨ ਕਰਨਾ ਤੇ ਦੂਜਾ ਕਿ ਆਪਣੀ ਹੋਂਦ ਲਈ ਸੰਘਰਸ਼ ਕਰਨਾ।

ਨੇਹਾ ਜਮਾਲ, ਮੁਹਾਲੀ। ਸੰਪਰਕ: 70874-73286

ਕਿਸਾਨ ਅੰਦੋਲਨ ਨੇ ਨਵੀਂ ਕ੍ਰਾਂਤੀ ਲਿਆਂਦੀ

ਪੁਰਅਮਨ ਢੰਗ ਨਾਲ ਚੱਲ ਰਹੇ ਮੌਜੂਦਾ ਕਿਸਾਨ ਅੰਦੋਲਨ ਦਾ ਪੰਜਾਬ, ਦੇਸ਼ ਅਤੇ ਸਾਰੇ ਸੰਸਾਰ ਉਪਰ ਡੂੰਘਾ ਅਸਰ ਹੋਇਆ ਹੈ। ਦੁੱਖ ਦੀ ਗਲ ਹੈ ਕਿ ਸਾਰੇ ਮੁਲਕ ਦਾ ਪੇਟ ਭਰਨ ਵਾਲਾ ਕਿਸਾਨ ਖੁਦ ਭੁੱਖੇ ਢਿੱਡ ਰਹਿ ਰਿਹਾ ਹੈ ਅਤੇ ਕਰਜ਼ੇ ਤੇ ਹੋਰ ਕਾਰਨਾਂ ਕਰ ਕੇ ਖੁਦਕਸ਼ੀਆਂ ਦੇ ਰਾਹ ਪਿਆ ਹੋਇਆ ਹੈ। ਜੇ ਕਿਸਾਨ ਅੰਦੋਲਨ ਦੇ ਭਵਿੱਖ ਦੀ ਗਲ ਕੀਤੀ ਜਾਵੇ ਤਾਂ ਕਿਹਾ ਜਾ ਸਕਦਾ ਹੈ ਕਿ ਕਿਸਾਨ ਅੰਦੋਲਨ ਉਦੋਂ ਤਕ ਜਾਰੀ ਰਹਿਣ ਦੇ ਆਸਾਰ ਹਨ, ਜਦੋਂ ਤਕ ਤਿੰਨੇ ਖੇਤੀ ਕਾਨੂੰਨ ਵਾਪਸ ਨਹੀਂ ਲਏ ਜਾਂਦੇ। ਆਪਣੇ ਹੱਕਾਂ ਦੀ ਪ੍ਰਾਪਤੀ ਲਈ ਕਿਸਾਨ ਅੰਦੋਲਨ ਚਲਾ ਰਹੇ ਕਿਸਾਨਾਂ ਨੂੰ ਬਹੁਤ ਸੰਭਲ ਕੇ ਚੱਲਣ ਦੀ ਲੋੜ ਹੈ, ਕਿਉਂਕਿ ਕਈ ਵਾਰ ਛੋਟੀ ਜਿਹੀ ਚੰਗਿਆੜੀ ਵੀ ਭਾਂਬੜ ਮਚਾ ਦਿੰਦੀ ਹੈ।

ਜਗਮੋਹਨ ਭਦੌੜ, ਲੱਕੀ ਨਿਵਾਸ, ਵਿਦਿਆ ਨਗਰ, ਪਟਿਆਲਾ। ਸੰਪਰਕ: 94638-19174

ਅੰਦੋਲਨ ਵਿਚੋਂ ਜੇਤੂ ਹੋ ਕੇ ਨਿਕਲਣਗੇ ਕਿਸਾਨ

ਅਸੀਂ ਸਾਰੇ ਜਾਣਦੇ ਹਾਂ ਕਿ ਕਿਸ ਤਰ੍ਹਾਂ ਕਿਸਾਨ ਸੰਘਰਸ਼ ਲੜ ਰਹੇ ਹਨ। ਲੋਕ ਆਪਣੀ ਪ੍ਰਵਾਹ ਕੀਤੇ ਬਿਨਾਂ ਆਪਣੀਆਂ ਫਸਲਾਂ ਦੀ ਹੀ ਪ੍ਰਵਾਹ ਕਿਉਂ ਕਰਦੇ ਹਨ? ਇਸ ਦਾ ਕਾਰਨ ਹੈ ਕਿ ਕਿਸਾਨ ਆਪਣੀਆਂ ਫ਼ਸਲਾਂ ਨੂੰ ਪੁੱਤਾਂ ਵਾਂਗ ਪਾਲਦੇ ਹਨ। ਕਿਸਾਨ ਅੰਦੋਲਨ ਨੇ ਨੌਜਵਾਨ ਪੀੜ੍ਹੀ ਨੂੰ ਇੱਕ ਵੱਖਰੀ ਸੋਚ ਦਿੱਤੀ ਹੈ। ਇਸ ਦਾ ਅਸਰ ਪੱਛਮੀ ਬੰਗਾਲ ਦੀਆਂ ਵਿਧਾਨ ਸਭਾ ਦੀਆਂ ਚੋਣਾਂ ’ਤੇ ਵੀ ਪਿਆ ਅਤੇ ਹੁਣ ਪੰਜਾਬ ਤੇ ਉੱਤਰ ਪ੍ਰਦੇਸ਼ ਸਣੇ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਉਤੇ ਵੀ ਇਸ ਦਾ ਭਾਰੀ ਅਸਰ ਪਵੇਗਾ ਤੇ ਕਿਸਾਨ ਆਖ਼ਰ ਸੰਘਰਸ਼ ’ਚੋਂ ਜੇਤੂ ਹੋ ਕੇ ਨਿਕਲਣਗੇ।

ਲਵਪ੍ਰੀਤ ਸਿੰਘ, ਵਿਦਿਆਰਥੀ ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ, ਦਿਉਣ, ਬਠਿੰਡਾ।

ਕਿਸਾਨਾਂ ਤੇ ਮਜ਼ਦੂਰਾਂ ਦਾ ਇਕਮੁੱਠ ਸੰਘਰਸ਼ ਜ਼ਰੂਰੀ

ਕੇਂਦਰ ਸਰਕਾਰ ਪੂਰੀ ਤਰ੍ਹਾਂ ਅੜੀਅਲ ਤਾਨਾਸ਼ਾਹੀ ਰਵੱਈਏ ’ਤੇ ਉਤਾਰੂ ਹੈ। ਅੜੀਅਲ ਹਾਕਮ ਸੌਖਿਆਂ ਆਪਣੇ ਕੀਤੇ ਫੈਸਲੇ ਵਾਪਸ ਨਹੀਂ ਲੈਂਦੇ। ਹੁਣ ਜੇ ਕਿਸਾਨਾਂ ਨੇ ਟੋਲ ਪਲਾਜ਼ੇ ਬੰਦ ਕੀਤੇ ਹਨ ਤਾਂ ਕੇਂਦਰ ਸਰਕਾਰ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਤੱਕ ਦੀਆਂ ਕੀਮਤਾਂ ਵਧਾ ਕੇ ਆਪਣੇ ਖਜ਼ਾਨੇ ਦੀ ਭਰਪਾਈ ਕਰ ਰਹੀ ਹੈ। ਵਧ ਰਹੀ ਮਹਿੰਗਾਈ ਦਾ ਪ੍ਰਭਾਵ ਆਮ ਲੋਕਾਈ ’ਤੇ ਪੈ ਰਿਹਾ ਹੈ। ਅੱਜ ਕਿਸਾਨਾਂ ਨੂੰ ਬੇਜ਼ਮੀਨੇ ਮਜ਼ਦੂਰਾਂ, ਕਿਰਤੀਆਂ ਨੂੰ ਇਸ ਸੰਘਰਸ਼ ਅਤੇ ਖੇਤੀ ਕਾਨੂੰਨਾਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕਰਕੇ ਸਾਰੇ ਵਰਗਾਂ ਨੂੰ ਨਾਲ ਲੈ ਕੇ ਸੰਘਰਸ਼ ਤਿੱਖਾ ਕਰਨ ਦੀ ਜ਼ਰੂਰਤ ਹੈ। ਇੰਝ ਇਕ ਪਾਸੇ ਜਾਤ-ਪਾਤ ਟੁੱਟੇਗੀ, ਦੂਜਾ ਇਸ ਜਨ ਅੰਦੋਲਨ ਨੂੰ ਬਲ ਵੀ ਮਿਲੇਗਾ। ਤਾਂ ਹੀ ਅਸੀਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾ ਸਕਦੇ ਹਾਂ। ਨਾਲ ਹੀ ਅੰਦੋਲਨ ਨੂੰ ਹਰ ਹਾਲ ਸ਼ਾਂਤਮਈ ਰੱਖਿਆ ਜਾਣਾ ਚਾਹੀਦਾ ਹੈ।

ਹਰਜੀਤ ਰੁਪੱਈਆ ਵਾਲਾ, ਖੋਜਾਰਥੀ ਪੰਜਾਬੀ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ। ਸੰਪਰਕ: 94175-31514

(ਇਹ ਵਿਚਾਰ ਚਰਚਾ ਅਗਲੇ ਵੀਰਵਾਰ ਵੀ ਜਾਰੀ ਰਹੇਗੀ)

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਮੁੱਖ ਖ਼ਬਰਾਂ

ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਿਖਾਈ: ਮੁਰਮੂ

ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਿਖਾਈ: ਮੁਰਮੂ

ਆਜ਼ਾਦੀ ਦਿਹਾੜੇ ਦੀ ਪੂਰਬਲੀ ਸੰਧਿਆ ਰਾਸ਼ਟਰਪਤੀ ਦਾ ਕੌਮ ਦੇ ਨਾਂ ਪਹਿਲਾ ਸ...

ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਅੱਜ

ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਅੱਜ

* 75 ਕਲੀਨਿਕ ਲੋਕਾਂ ਨੂੰ ਕੀਤੇ ਜਾਣਗੇ ਸਮਰਪਿਤ * ਕਲੀਨਿਕਾਂ ਵਿਚ ਹੋ ਸਕ...

ਸੀਤਾਰਾਮਨ ਸਣੇ 11 ਭਾਰਤੀਆਂ ਖ਼ਿਲਾਫ਼ ਅਮਰੀਕਾ ’ਚ ਪਟੀਸ਼ਨ

ਸੀਤਾਰਾਮਨ ਸਣੇ 11 ਭਾਰਤੀਆਂ ਖ਼ਿਲਾਫ਼ ਅਮਰੀਕਾ ’ਚ ਪਟੀਸ਼ਨ

ਮਨੁੱਖੀ ਹੱਕਾਂ ਦੇ ਘਾਣ ਅਤੇ ਭ੍ਰਿਸ਼ਟਾਚਾਰ ਦੇ ਲਾਏ ਗਏ ਦੋਸ਼