ਜੋ ਡਰ ਗਿਆ ਵੋਹ ਮਰ ਗਿਆ: ਸਲਮਾਨ ਖ਼ਾਨ
ਬੌਲੀਵੁੱਡ ਅਦਾਕਾਰ ਸਲਮਾਨ ਖ਼ਾਨ ਨੇ ਅੱਜ ਬਿਨਾਂ ਕਮੀਜ਼ ਤੋਂ ਜਿਮ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ, ਜਿਸ ਵਿੱਚ ਉਨ੍ਹਾਂ ਨੇ ਆਪਣੀ ਫਿੱਟਨੈੱਸ ਦਿਖਾਈ। ਇਸ ਦੇ ਨਾਲ ਹੀ ਉਨ੍ਹਾਂ ਸੁਨੇਹਾ ਦਿੱਤਾ, ਜਿਸ ਨੇ ਸੋਸ਼ਲ ਮੀਡੀਆ ’ਤੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ।...
ਬੌਲੀਵੁੱਡ ਅਦਾਕਾਰ ਸਲਮਾਨ ਖ਼ਾਨ ਨੇ ਅੱਜ ਬਿਨਾਂ ਕਮੀਜ਼ ਤੋਂ ਜਿਮ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ, ਜਿਸ ਵਿੱਚ ਉਨ੍ਹਾਂ ਨੇ ਆਪਣੀ ਫਿੱਟਨੈੱਸ ਦਿਖਾਈ। ਇਸ ਦੇ ਨਾਲ ਹੀ ਉਨ੍ਹਾਂ ਸੁਨੇਹਾ ਦਿੱਤਾ, ਜਿਸ ਨੇ ਸੋਸ਼ਲ ਮੀਡੀਆ ’ਤੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ। ਅਦਾਕਾਰ ਨੇ ਆਪਣੇ ਇੰਸਟਾਗ੍ਰਾਮ ਹੈਂਡਲ ’ਤੇ ਆਪਣੀਆਂ ਮਸਲ ਦਿਖਾਉਂਦਿਆਂ ਦੋ ਤਸਵੀਰਾਂ ਸਾਂਝੀਆਂ ਕੀਤੀਆਂ ਅਤੇ ਲਿਖਿਆ, ‘‘ਸਲਮਾਨ ਖ਼ਾਨ ਡਰ ਗਿਆ.... ਜੋ ਡਰ ਗਿਆ ਵੋਹ ਮਰ ਗਿਆ..’’ ਇਹ ਪੋਸਟ ਸਲਮਾਨ ਵੱਲੋਂ ਨੀਟ ਯੂ ਜੀ 2026 ਪੇਪਰ ਲੀਕ ਸਬੰਧੀ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਸਮਰਥਨ ਦੇਣ ਤੋਂ ਕੁਝ ਦਿਨ ਬਾਅਦ ਆਈ ਹੈ। ਵੀਰਵਾਰ ਨੂੰ ਸਾਂਝੇ ਕੀਤੇ ਸੁਨੇਹੇ ਵਿੱਚ ਅਦਾਕਾਰ ਨੇ ਕਿਹਾ ਸੀ ਕਿ ਵਿਦਿਆਰਥੀਆਂ ਦੇ ਅੰਦੋਲਨ ਨੂੰ ਸਿਆਸੀ ਲਾਹੇ ਲਈ ਨਹੀਂ ਵਰਤਿਆ ਜਾਣਾ ਚਾਹੀਦਾ ਅਤੇ ਉਨ੍ਹਾਂ ਇਸ ਦੇ ਸ਼ਾਂਤਮਈ ਹੱਲ ਦੀ ਅਪੀਲ ਕੀਤੀ ਸੀ। ਉਨ੍ਹਾਂ ਲਿਖਿਆ, ‘‘ਇਹ ਮੁੱਦਾ ਵਿਦਿਆਰਥੀਆਂ ਅਤੇ ਸਿੱਖਿਆ ਪ੍ਰਣਾਲੀ ਦੇ ਵਿਚਕਾਰ ਹੈ, ਇਸ ਨੂੰ ਸਿਆਸੀ ਤੌਰ ’ਤੇ ਨਹੀਂ ਵਰਤਿਆ ਜਾਣਾ ਚਾਹੀਦਾ, ਇਸ ਦਾ ਸਿਹਰਾ ਸਿਰਫ਼ ਸਾਡੇ ਦੇਸ਼ ਦੇ ਵਿਦਿਆਰਥੀਆਂ ਨੂੰ ਹੀ ਜਾਣਾ ਚਾਹੀਦਾ ਹੈ।’’ ਸਲਮਾਨ ਦੀ ਨਵੀਂ ਸੋਸ਼ਲ ਮੀਡੀਆ ਪੋਸਟ ’ਤੇ ਪ੍ਰਸ਼ੰਸਕਾਂ ਦੀਆਂ ਟਿੱਪਣੀਆਂ ਦਾ ਹੜ੍ਹ ਆ ਗਿਆ। ਇਕ ਯੂਜ਼ਰ ਨੇ ਟਿੱਪਣੀ ਕੀਤੀ, ‘‘ਬ੍ਰਦਰ, ਲੈਟ’ਸ ਗੋ! ਸਲਮਾਨ ਕਿਸੀ ਕੇ ਬਾਪ ਸੇ ਵੀ ਨਈ ਡਰਤਾ!’’ ਇੱਕ ਹੋਰ ਨੇ ਲਿਖਿਆ, ‘‘ਕੌਣ ਬੋਲਾ ਆਪ ਡਰ ਗਏ??? ਭਾਈ।’

