ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜੀਂਦ ’ਚ 1.75 ਲੱਖ ਟਨ ਝੋਨੇ ਦੀ ਖਰੀਦ

ਜੀਂਦ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਤੇਜ਼ੀ ਨਾਲ ਹੋ ਰਹੀ ਹੈ। ਡੀ ਸੀ ਮੁਹੰਮਦ ਇਮਰਾਨ ਰਜ਼ਾ ਨੇ ਕਿਹਾ ਕਿ ਕੱਲ੍ਹ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 1,75, 355 ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ...
Advertisement

ਜੀਂਦ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਤੇਜ਼ੀ ਨਾਲ ਹੋ ਰਹੀ ਹੈ। ਡੀ ਸੀ ਮੁਹੰਮਦ ਇਮਰਾਨ ਰਜ਼ਾ ਨੇ ਕਿਹਾ ਕਿ ਕੱਲ੍ਹ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 1,75, 355 ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਨਰਵਾਣਾ ਮੰਡੀ ਵਿੱਚ 87, 570 ਟਨ, ਉਚਾਨਾ ਮੰਡੀ ਵਿੱਚ 16, 402 ਟਨ, ਸਫ਼ੀਦੋਂ ਵਿੱਚ 19, 036, ਧਮਤਾਨ ਵਿੱਚ 19, 154, ਪਿੱਲੁੂਖੇੜਾ ਵਿੱਚ 11, 481, ਅਲੇਵਾ ਵਿੱਚ 6, 135, ਮੰਗਲਪੁਰ ਵਿੱਚ 1, 774, ਜੀਂਦ ਵਿੱਚ 1,134 ਅਤੇ ਕਾਬਰਛਾ ਵਿੱਚ 947 ਟਨ ਝੋਨੇ ਦੀ ਖਰੀਦ ਕੀਤੀ ਗਈ। ਉਨ੍ਹਾਂ ਨੇ ਦੱਸਿਆ ਕਿ ਫੂਡ ਸਪਲਾਈ ਵਿਭਾਗ ਵੱਲੋਂ 1,09,815, ਹੈਫੇਡ ਦੁਆਰਾ 36, 339 ਅਤੇ ਐੱਚ ਡਬ ਲਿਊ ਸੀ ਵੱਲੋਂ 29,165 ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਦੀ ਹਰ ਮੰਡੀ ਵਿੱਚ ਕਿਸਾਨਾਂ ਨੂੰ ਫਸਲ ਵੇਚਣ ਵਿੱਚ ਕੋਈ ਦਿੱਕਤ ਨਹੀਂ ਆ ਰਹੀ।

Advertisement
Advertisement
Show comments