ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜੇਲ੍ਹ ਲੋਕ ਅਦਾਲਤ ’ਚ 10 ਕੇਸਾਂ ਦਾ ਨਿਬੇੜਾ; 11 ਬੰਦੀ ਰਿਹਾਅ

ਕੇਂਦਰੀ ਜੇਲ੍ਹ ਅੰਬਾਲਾ ਵਿੱਚ ਮੁੱਖ ਨਿਆਂਇਕ ਦੰਡ ਅਧਿਕਾਰੀ (ਸੀਜੇਐੱਮ) ਅਤੇ ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਟੀ ਦੇ ਸਕੱਤਰ ਪ੍ਰਵੀਨ ਦੀ ਅਗਵਾਈ ਹੇਠ ਜੇਲ੍ਹ ਲੋਕ ਅਦਾਲਤ ਲਗਾਈ ਗਈ। ਇਸ ਮੌਕੇ ਕੁੱਲ 12 ਮਾਮਲੇ ਸੁਣਵਾਈ ਲਈ ਰੱਖੇ ਗਏ ਸਨ, ਜਿਨ੍ਹਾਂ ਵਿੱਚੋਂ 10 ਮਾਮਲਿਆਂ ਦਾ...
Advertisement
ਕੇਂਦਰੀ ਜੇਲ੍ਹ ਅੰਬਾਲਾ ਵਿੱਚ ਮੁੱਖ ਨਿਆਂਇਕ ਦੰਡ ਅਧਿਕਾਰੀ (ਸੀਜੇਐੱਮ) ਅਤੇ ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਟੀ ਦੇ ਸਕੱਤਰ ਪ੍ਰਵੀਨ ਦੀ ਅਗਵਾਈ ਹੇਠ ਜੇਲ੍ਹ ਲੋਕ ਅਦਾਲਤ ਲਗਾਈ ਗਈ। ਇਸ ਮੌਕੇ ਕੁੱਲ 12 ਮਾਮਲੇ ਸੁਣਵਾਈ ਲਈ ਰੱਖੇ ਗਏ ਸਨ, ਜਿਨ੍ਹਾਂ ਵਿੱਚੋਂ 10 ਮਾਮਲਿਆਂ ਦਾ ਨਿਬੇੜਾਂ ਨਿਯਮ ਅਨੁਸਾਰ ਕੀਤਾ ਗਿਆ ਅਤੇ 11 ਬੰਦੀਆਂ ਨੂੰ ਨਿਰਧਾਰਿਤ ਸ਼ਰਤਾਂ ਅਧੀਨ ਰਿਹਾਈ ਦਿੱਤੀ ਗਈ। ਸੀਜੇਐੱਮ ਪ੍ਰਵੀਨ ਨੇ ਦੱਸਿਆ ਕਿ ਜ਼ਿਲ੍ਹਾ ਅਤੇ ਸੈਸ਼ਨ ਜੱਜ ਸੁਸ਼੍ਰੀ ਕੰਚਨ ਮਾਹੀ, ਜੋ ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਟੀ ਦੇ ਪ੍ਰਧਾਨ ਵੀ ਹਨ, ਦੇ ਮਾਰਗਦਰਸ਼ਨ ਹੇਠ ਹਰ ਮਹੀਨੇ ਦੇ ਪਹਿਲੇ ਅਤੇ ਤੀਜੇ ਬੁੱਧਵਾਰ ਨੂੰ ਜੇਲ੍ਹ ਲੋਕ ਅਦਾਲਤ ਲਗਾਈ ਜਾਂਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਾਨੂੰਨੀ ਸਹਾਇਤਾ ਜਾਂ ਜਾਣਕਾਰੀ ਲਈ ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਟੀ ਦੇ ਹੈਲਪਲਾਈਨ ਨੰਬਰ 0171-2532142 ਜਾਂ 9991112660 ਤੇ, ਜਦਕਿ ਨਾਲਸਾ ਹੈਲਪਲਾਈਨ ਨੰਬਰ 15100 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

 

Advertisement

Advertisement
Show comments