ਟੋਹਾਣਾ: ਨਾਬਾਲਗ ਲੜਕੀ ਨਾਲ ਜਬਰ-ਜਨਾਹ ਦੇ ਮਾਮਲੇ ਵਿੱਚ ਫਾਸਟ ਟਰੈਕ ਕੋਰਟ ਦੇ ਵਧੀਕ ਸ਼ੈਸ਼ਨ ਜੱਜ ਬਲਵੰਤ ਸਿੰਘ ਦੀ ਅਦਾਲਤ ਨੇ ਸਿਰਸਾ ਦੇ ਇੱਕ ਪਿੰਡ ਦੇ ਪ੍ਰਗਟ ਸਿੰਘ ਉਰਫ਼ ਦੀਪ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਉਸ ਨੂੰ ਪੰਜ ਹਜ਼ਾਰ ਰੁਪਏ ਦਾ ਜੁਰਮਾਨਾ ਵੀ ਕੀਤਾ ਹੈ। ਟੋਹਾਣਾ ਸਦਰ ਥਾਣਾ ਪੁਲੀਸ ਨੇ ਪੀੜਤ ਲੜਕੀ ਦੀ ਨਾਨੀ ਦੀ ਸ਼ਿਕਾਇਤ ’ਤੇ ਅਪਰੈਲ 2021 ਵਿੱਚ ਲੜਕੀ ਨੂੰ ਅਗਵਾ ਕਰਕੇ ਲੈ ਜਾਣ ਦਾ ਮਾਮਲਾ ਦਰਜ ਕੀਤਾ ਸੀ ਅਤੇ ਇਸ ਸਬੰਧੀ ਕੋਰਟ ਵਿੱਚ ਚਾਲਾਨ ਪੇਸ਼ ਕੀਤਾ ਸੀ। -ਪੱਤਰ ਪ੍ਰੇਰਕ