ਪੱਤਰ ਪ੍ਰੇਰਕ
ਟੋਹਾਣਾ, 16 ਫ਼ਰਵਰੀ
ਇਥੋਂ ਦੀ ਇਕ ਔਰਤ ਨੂੰ ਬਲੈਕਮੇਲ ਕਰਕੇ ਸਰੀਰਿਕ ਸਬੰਧ ਬਣਾਉਣ ਵੇਲੇ ਉਸਦੀ ਅਸ਼ਲੀਲ ਵੀਡੀਓ ਬਣਾ ਕੇ ਵਾਇਰਲ ਕਰਨ ਦੇ ਮਾਮਲੇ ਵਿੱਚ ਫਾਸਟ ਟਰੈਕ ਦੇ ਵਧੀਕ ਸੈਸ਼ਨ ਜੱਜ ਬਲਵੰਤ ਸਿੰਘ ਦੀ ਅਦਾਲਤ ਨੇ ਦੋਸ਼ੀ ਪ੍ਰਤਾਪ ਨੂੰ ਦਸ ਸਾਲ ਕੈਦ ਤੇ ਪੰਜ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਪੁਲੀਸ ਚਲਾਨ ਮੁਤਾਬਕ ਪੀੜਤ ਔਰਤ ਦੀ ਸ਼ਿਕਾਇਤ ’ਤੇ 12 ਜੁਲਾਈ 2020 ਨੂੰ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲੀਸ ਚਲਾਨ ਮੁਤਾਬਕ ਦੋਸ਼ੀ ਪੀੜਤ ਔਰਤ ਦੇ ਘਰ ਅਸਲੇ ਸਣੇ ਦਾਖਲ ਹੋਇਆ ਤੇ ਉਸ ਨਾਲ ਸਰੀਰਿਕ ਸਬੰਧ ਬਣਾਉਣ ਤੋਂ ਬਾਅਦ ਉਸਦੀ ਅਸ਼ਲੀਲ ਵੀਡੀਓ ਬਣਾਕੇ ਵਾਇਰਲ ਕਰਨ ਦੇ ਸਬੂਤ ਮਿਲਣ ’ਤੇ ਪੁਲੀਸ ਨੇ ਚਲਾਨ ਕੋਰਟ ਵਿੱਚ ਪੇਸ਼ ਕੀਤਾ ਸੀ।