ਫਰੀਦਾਬਾਦ (ਪੱਤਰ ਪ੍ਰੇਰਕ): ਜ਼ਿਲ੍ਹੇ ਵਿੱਚ ਕਰੋਨਾਵਾਇਰਸ ਦੇ 1106 ਮਾਮਲੇ ਪਾਜ਼ੇਟਿਵ ਆਏ ਹਨ। ਚੰਗੀ ਗੱਲ ਇਹ ਹੈ ਕਿ 225 ਕੇਸ ਠੀਕ ਹੋਣ ਤੋਂ ਬਾਅਦ ਉਹ ਘਰਾਂ ਨੂੰ ਭੇਜੇ ਗਏ ਹਨ। ਦੂਜੇ ਪਾਸੇ, ਸ਼ੁੱਕਰਵਾਰ ਨੂੰ ਜ਼ਿਲ੍ਹੇ ਵਿੱਚ ਰਿਕਵਰੀ ਦਰ ਵੀ 92.36 ਫ਼ੀਸਦੀ ਤੱਕ ਪਹੁੰਚ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਸਪਤਾਲ ਵਿੱਚ ਕਰੋਨਾ ਦੇ 148 ਮਰੀਜ਼ ਦਾਖ਼ਲ ਹਨ। ਜ਼ਿਲ੍ਹੇ ਵਿੱਚ 7423 ਲੋਕਾਂ ਨੂੰ ਘਰਾਂ ਵਿਚ ਇਕਾਂਤਵਾਸ ਕੀਤਾ ਹੋਇਆ ਹੈ। ਐਕਟਿਵ ਕੇਸਾਂ ਦੀ ਗਿਣਤੀ 7571 ਹੋ ਗਈ ਹੈ। ਜ਼ਿਲ੍ਹੇ ਵਿੱਚ ਕਰੋਨਾ ਦੀ ਲਾਗ ਦੀ ਰਫ਼ਤਾਰ ਨੂੰ ਰੋਕਣ ਲਈ ਟੈਸਟਿੰਗ ਅਤੇ ਟੀਕਾਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਜ਼ਿਲ੍ਹੇ ਵਿੱਚ 4353 ਲੋਕਾਂ ਦੀ ਜਾਂਚ ਕੀਤੀ ਗਈ ਜਦੋਂਕਿ ਜ਼ਿਲ੍ਹਾ ਫਰੀਦਾਬਾਦ ਵਿੱਚ ਹੁਣ ਤੱਕ 13,76,465 ਲੋਕ ਟੈਸਟ ਕਰਵਾ ਚੁੱਕੇ ਹਨ। ਇਨ੍ਹਾਂ ਵਿੱਚੋਂ 1,08,467 ਲੋਕ ਕਰੋਨਾ ਪਾਜ਼ੇਟਿਵ ਪਾਏ ਗਏ ਹਨ। 3861 ਰਿਪੋਰਟਾਂ ਦੇ ਨਤੀਜੇ ਆਉਣੇ ਬਾਕੀ ਹਨ। 5 ਮਰੀਜ਼ ਵੈਂਟੀਲੇਟਰ ’ਤੇ ਹਨ ਅਤੇ 19 ਮਰੀਜ਼ ਆਕਸੀਜਨ ’ਤੇ ਹਨ। ਜ਼ਿਲ੍ਹੇ ਵਿੱਚ ਸੈਂਪਲ ਪਾਜ਼ੇਟਿਵ ਦਰ 7.88 ਫ਼ੀਸਦੀ ਹੈ ਜਦਕਿ ਰਿਕਵਰੀ ਰੇਟ 92.36 ਫ਼ੀਸਦੀ ਹੈ।