ਸ਼ਾਹਬਾਦ ਮਾਰਕੰਡਾ (ਪੱਤਰ ਪ੍ਰੇਰਕ): ਜ਼ਿਲਾ ਸਿਵਲ ਸਰਜਨ ਡਾ. ਸੁਖਬੀਰ ਸਿੰਘ ਨੇ ਦੱਸਿਆ ਕਿ ਅੱਜ 113 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤਕ 23,336 ’ਚੋਂ 22,374 ਮਰੀਜ਼ ਠੀਕ ਹੋ ਕੇ ਘਰ ਜਾ ਚੁੱਕੇ ਹਨ। 358 ਕਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਜੀਂਦ (ਪੱਤਰ ਪ੍ਰੇਰਕ): ਇੱਥੇ ਅੱਜ ਪੰਜ ਡਾਕਟਰਾਂ ਅਤੇ ਇੱਕ ਥਾਣਾ ਮੁਖੀ ਸਮੇਤ 118 ਜਣਿਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਕੋਵਿਡ ਦੇ ਨੋਡਲ ਅਧਿਕਾਰੀ ਡਾ. ਪਾਲੇ ਰਾਮ ਕਟਾਰੀਆ ਨੇ ਦੱਸਿਆ ਕਿ ਪਿਛਲੇ ਚਾਰ ਦਿਨਾਂ ਵਿੱਚ ਕਰੋਨਾ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਐਕਟਿਵ ਮਰੀਜ਼ਾਂ ਦੀ ਗਿਣਤੀ 578 ਹੈ। ਉਨ੍ਹਾਂ ਲੋਕਾਂ ਨੂੰ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।