DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਘਰ 'ਚ 'ਸੋਨੇ ਦੀਆਂ ਇੱਟਾਂ' ਦਾ ਝਾਂਸਾ ਦੇ ਕੇ 14.60 ਲੱਖ ਦੀ ਠੱਗੀ;  ਮੁੱਖ ਮੁਲਜ਼ਮ ਗ੍ਰਿਫ਼ਤਾਰ

ਇੱਕ ਮਹਿਲਾ ਸਮੇਤ ਹੋਰ ਸਾਥੀਆਂ ਦੀ ਭਾਲ ਜਾਰੀ

  • fb
  • twitter
  • whatsapp
  • whatsapp
featured-img featured-img
14.60 ਲੱਖ ਰੁਪਏ ਦੀ ਠੱਗੀ ਦੇ ਮਾਮਲੇ ਚ ਗ੍ਰਿਫ਼ਤਾਰ ਮੁਲਜ਼ਮ ਨੂੰ ਅਦਾਲਤ ਵਿੱਚ ਲਿਜਾਂਦੀ ਪੁਲੀਸ। ਫੋਟੋ ਭੱਟੀ
Advertisement

ਅੰਬਾਲਾ ਪੁਲੀਸ ਨੇ ਅੰਧ-ਵਿਸ਼ਵਾਸ ਦਾ ਸਹਾਰਾ ਲੈ ਕੇ 14 ਲੱਖ 60 ਹਜ਼ਾਰ ਰੁਪਏ ਦੀ ਠੱਗੀ ਕਰਨ ਵਾਲੇ ਗਿਰੋਹ ਦੇ ਇੱਕ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਅਬਦੁਲ ਵਾਜਿਦ ਵਾਸੀ ਪਿੰਡ ਡਾਰਪੁਰ, ਜ਼ਿਲ੍ਹਾ ਯਮੁਨਾਨਗਰ ਵਜੋਂ ਹੋਈ ਹੈ। ਅਦਾਲਤ ਵਿੱਚ ਪੇਸ਼ ਕਰਨ ਉਪਰੰਤ ਉਸ ਨੂੰ ਪੁਲੀਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।

ਜਾਂਚ ਅਧਿਕਾਰੀ ਏ ਐੱਸ ਆਈ (ASI) ਨਾਰਾਇਣ ਸਿੰਘ ਨੇ ਦੱਸਿਆ ਕਿ ਪਿੰਡ ਪਤਰੇਹੜੀ ਦੇ ਰਹਿਣ ਵਾਲੇ ਅਜੈ ਨੇ ਸ਼ਿਕਾਇਤ ਦਿੱਤੀ ਸੀ ਕਿ ਅਗਸਤ 2025 ਦੌਰਾਨ ਮੁਲਜ਼ਮਾਂ ਨੇ ਉਸ ਨੂੰ ਇਹ ਕਹਿ ਕੇ ਆਪਣੇ ਜਾਲ ਵਿੱਚ ਫਸਾਇਆ ਕਿ ਉਸ ਦੇ ਘਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤੀ ਇੱਟਾਂ ਦੱਬੀਆਂ ਹੋਈਆਂ ਹਨ। ਇਨ੍ਹਾਂ ਨੂੰ ਬਾਹਰ ਕੱਢਣ ਦੇ ਬਹਾਨੇ ਮੁਲਜ਼ਮਾਂ ਨੇ ਉਸ ਤੋਂ 14.60 ਲੱਖ ਰੁਪਏ ਠੱਗ ਲਏ ਅਤੇ ਫ਼ਰਾਰ ਹੋ ਗਏ।

Advertisement

ਮਾਮਲਾ ਦਰਜ ਹੋਣ ਤੋਂ ਬਾਅਦ ਪੁਲੀਸ ਨੇ ਤਕਨੀਕੀ ਸਾਧਨਾਂ ਅਤੇ ਗੁਪਤ ਸੂਚਨਾ ਦੇ ਅਧਾਰ 'ਤੇ ਕਾਰਵਾਈ ਕਰਦਿਆਂ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲੀਸ ਰਿਮਾਂਡ ਦੌਰਾਨ ਉਸ ਤੋਂ ਪੁੱਛਗਿੱਛ ਕਰਕੇ ਠੱਗੀ ਦੀ ਰਕਮ ਦੀ ਬਰਾਮਦਗੀ ਅਤੇ ਇੱਕ ਮਹਿਲਾ ਸਮੇਤ ਹੋਰ ਸਾਥੀਆਂ ਦੀ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ।

Advertisement

Advertisement
×