ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

18 ਗੈਰ-ਮਾਨਤਾ ਪ੍ਰਾਪਤ ਸਕੂਲਾਂ ਨੂੰ ਲੱਗਿਆ ਤਾਲਾ

ਇਕ ਖ਼ਿਲਾਫ਼ ਐੱਫਆਈਆਰ ਦਰਜ ਕਰਨ ਲਈ ਇਜਾਜ਼ਤ ਦੀ ਉਡੀਕ
Advertisement

ਰਤਨ ਸਿੰਘ ਢਿੱਲੋਂ

ਅੰਬਾਲਾ, 27 ਅਪਰੈਲ

Advertisement

ਜ਼ਿਲ੍ਹਾ ਐਲੀਮੈਂਟਰੀ ਸਿੱਖਿਆ ਵਿਭਾਗ ਦੇ ਸਖ਼ਤ ਰਵੱਈਏ ਕਾਰਨ ਅੰਬਾਲਾ ਜ਼ਿਲ੍ਹੇ ਵਿੱਚ ਚੱਲ ਰਹੇ 18 ਗੈਰ-ਮਾਨਤਾ ਪ੍ਰਾਪਤ ਸਕੂਲ ਬੰਦ ਕਰ ਦਿੱਤੇ ਗਏ ਹਨ ਜਦੋਂ ਕਿ ਇੱਕ ਗੈਰ-ਮਾਨਤਾ ਪ੍ਰਾਪਤ ਸਕੂਲ ਵਿਰੁੱਧ ਐੱਫਆਈਆਰ ਦਰਜ ਕਰਨ ਲਈ ਵਿਭਾਗੀ ਇਜਾਜ਼ਤ ਦੀ ਉਡੀਕ ਕੀਤੀ ਜਾ ਰਹੀ ਹੈ।

ਜ਼ਿਲ੍ਹਾ ਐਲੀਮੈਂਟਰੀ ਸਿੱਖਿਆ ਅਧਿਕਾਰੀ ਸੁਧੀਰ ਕਾਲੜਾ ਨੇ 4 ਅਪਰੈਲ ਨੂੰ 33 ਗੈਰ-ਮਾਨਤਾ ਪ੍ਰਾਪਤ ਸਕੂਲਾਂ ਦੀ ਸੂਚੀ ਜਾਰੀ ਕਰਕੇ ਬਲਾਕ ਸਿੱਖਿਆ ਅਧਿਕਾਰੀਆਂ ਨੂੰ ਇਨ੍ਹਾਂ ਸਕੂਲਾਂ ਵਿਰੁੱਧ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਸਨ ਅਤੇ ਇਹ ਵੀ ਹਦਾਇਤ ਕੀਤੀ ਗਈ ਸੀ ਕਿ 33 ਪਛਾਣੇ ਗਏ ਗੈਰ-ਮਾਨਤਾ ਪ੍ਰਾਪਤ ਸਕੂਲਾਂ ਤੋਂ ਇਲਾਵਾ ਜੇ ਕੋਈ ਹੋਰ ਗੈਰ-ਮਾਨਤਾ ਪ੍ਰਾਪਤ ਸਕੂਲ ਚੱਲ ਰਿਹਾ ਹੈ ਤਾਂ ਉਸ ਵਿਰੁੱਧ ਵੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ ਅਤੇ ਰਿਪੋਰਟ ਜ਼ਿਲ੍ਹਾ ਐਲੀਮੈਂਟਰੀ ਸਿੱਖਿਆ ਅਧਿਕਾਰੀ ਦੇ ਦਫ਼ਤਰ ਨੂੰ ਭੇਜੀ ਜਾਵੇ। ਇਸ ਦੌਰਾਨ ਸੱਤ ਹੋਰ ਗੈਰ ਮਾਨਤਾ ਪ੍ਰਾਪਤ ਸਕੂਲਾਂ ਬਾਰੇ ਪਤਾ ਲੱਗਾ ਅਤੇ ਬੀਈਓਜ਼ ਨੇ ਕੁੱਲ 40 ਸਕੂਲਾਂ ਦੀ ਰਿਪੋਰਟ ਜ਼ਿਲ੍ਹਾ ਐਲੀਮੈਂਟਰੀ ਸਿੱਖਿਆ ਅਧਿਕਾਰੀ ਨੂੰ ਸੌਂਪ ਦਿੱਤੀ। ਇਨ੍ਹਾਂ ਗੈਰ-ਮਾਨਤਾ ਪ੍ਰਾਪਤ ਸਕੂਲਾਂ ਨੂੰ ਤਰਕਪੂਰਨ ਦਸਤਾਵੇਜ਼ਾਂ ਦੇ ਆਧਾਰ ’ਤੇ ਆਪਣਾ ਪੱਖ ਪੇਸ਼ ਕਰਨ ਦਾ ਮੌਕਾ ਵੀ ਦਿੱਤਾ ਗਿਆ।

ਸਕੂਲਾਂ ਖ਼ਿਲਾਫ਼ ਹੋਵੇਗੀ ਕਾਰਵਾਈ

ਜ਼ਿਲ੍ਹਾ ਐਲੀਮੈਂਟਰੀ ਸਿੱਖਿਆ ਅਧਿਕਾਰੀ ਸੁਧੀਰ ਕਾਲੜਾ ਨੇ ਕਿਹਾ ਕਿ ਵਿਭਾਗੀ ਨਿਯਮਾਂ ਅਨੁਸਾਰ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਚੱਲ ਰਹੇ ਅਣਅਧਿਕਾਰਤ ਸਕੂਲਾਂ ਜਾਂ ਅਣਅਧਿਕਾਰਤ ਕਲਾਸਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਹੁਣ ਜੇ ਕਿਸੇ ਵੀ ਪ੍ਰਾਈਵੇਟ ਸਕੂਲ ਵਿੱਚ ਕੋਈ ਅਣਅਧਿਕਾਰਤ ਕਲਾਸਾਂ ਲੱਗੀਆਂ ਮਿਲੀਆਂ ਤਾਂ ਇਸ ਦੀ ਜ਼ਿੰਮੇਵਾਰੀ ਸਬੰਧਿਤ ਕਲੱਸਟਰ ਹੈੱਡ ਅਤੇ ਬੀਈਓ ਦੀ ਹੋਵੇਗੀ। ਉਹ ਅਜਿਹੇ ਸਕੂਲਾਂ ਵਿਰੁੱਧ ਕਾਨੂੰਨੀ ਕਾਰਵਾਈ ਕਰ ਸਕਦੇ ਹਨ।

Advertisement
Show comments