DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹਸਪਤਾਲ ਵਿੱਚ ਕੈਂਪ ਦੌਰਾਨ 21 ਯੂਨਿਟ ਖੂਨਦਾਨ

ਓ ਐੱਸ ਡੀ ਪਵਨ ਰੋਹਿਲਾ ਦੇ ਜਨਮ ਦਿਨ ਮੌਕੇ ਲਾਇਆ ਕੈਂਪ

  • fb
  • twitter
  • whatsapp
  • whatsapp
featured-img featured-img
ਕੈਂਪ ਦੌਰਾਨ ਖੂਨਦਾਨੀਆਂ ਦਾ ਹੌਸਲਾ ਵਧਾਉਂਦੇ ਹੋਏ ਪਤਵੰਤੇ।
Advertisement

ਸਰਵ ਸਮਾਜ ਸੇਵਾ ਸਮਿਤੀ ਵੱਲੋਂ ਐੱਲ ਐੱਨ ਜੇ ਪੀ ਹਸਪਤਾਲ ਦੇ ਬਲੱਡ ਸੈਂਟਰ ਵਿੱਚ ਖੂਨਦਾਨ ਕੈਂਪ ਲਾਇਆ ਗਿਆ। ਇਹ ਕੈਂਪ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੇ ਓ ਐੱਸ ਡੀ ਪਵਨ ਰੋਹਿਲਾ ਦੇ ਜਨਮ ਦਿਨ ਮੌਕੇ ਲਵਾਇਆ ਗਿਆ। ਇਸ ਮੌਕੇ 21 ਖੂਨਦਾਨੀਆਂ ਨੇ ਉਤਸ਼ਾਹ ਨਾਲ ਖੂਨਦਾਨ ਕੀਤਾ। ਬਤੌਰ ਮੁੱਖ ਮਹਿਮਾਨ ਪੁੱਜੇ ਪਵਨ ਰੋਹਿਲਾ ਨੇ ਖੂਨਦਾਨੀਆਂ ਨੂੰ ਬੈਜ ਲਾ ਕੇ ਉਨ੍ਹਾਂ ਦਾ ਸਨਮਾਨ ਕੀਤਾ। ਕੈਂਪ ਦੀ ਪ੍ਰਧਾਨਗੀ ਕੁੰਟੀਆ ਦੀ ਪ੍ਰਧਾਨ ਰਾਜਵੰਤ ਕੌਰ ਨੇ ਕੀਤੀ। ਇਸ ਮੌਕੇ ਸਮਿਤੀ ਦੇ ਪ੍ਰਧਾਨ ਰਾਮੇਸ਼ਵਰ ਸੈਣੀ, ਮੀਤ ਪ੍ਰਧਾਨ ਕਰਮਵੀਰ ਸੈਣੀ, ਮਹਿਲਾ ਕੋਆਰਡੀਨੇਟਰ ਅਵਿਨਾਸ਼ ਕੌਰ ਅਤੇ ਬੁਲਾਰੇ ਤਰੁਣ ਵਧਵਾ ਸਮੇਤ ਹੋਰਨਾਂ ਨੇ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ।

ਖੂਨਦਾਨੀਆਂ ਨੂੰ ਸੰਬੋਧਨ ਕਰਦਿਆਂ ਪਵਨ ਰੋਹਿਲਾ ਨੇ ਕਿਹਾ ਕਿ ਖੂਨਦਾਨ ਇੱਕ ਮਹਾਦਾਨ ਹੈ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਖੂਨਦਾਨ ਕਰਕੇ ਕਿਸੇ ਲੋੜਵੰਦ ਮਰੀਜ਼ ਦੀ ਜਾਨ ਬਚਾਉਣ ਦਾ ਯਤਨ ਕਰਨਾ ਚਾਹੀਦਾ ਹੈ। ਖੂਨਦਾਨ ਕਰਨ ਵਾਲੇ ਹੀ ਸਮਾਜ ਦੇ ਸੱਚੇ ਸੇਵਕ ਹੁੰਦੇ ਹਨ। ਇਸ ਮੌਕੇ ਕੁੰਟੀਆ ਦੀ ਪ੍ਰਧਾਨ ਰਾਜਵੰਤ ਕੌਰ ਨੇ ਕਿਹਾ ਕਿ ਖੂਨ ਦਾ ਕੋਈ ਬਦਲ ਨਹੀਂ ਹੈ। ਇਸ ਨੂੰ ਨਾ ਤਾਂ ਕਿਸੇ ਫੈਕਟਰੀ ਵਿੱਚ ਤਿਆਰ ਕੀਤਾ ਜਾ ਸਕਦਾ ਹੈ ਅਤੇ ਨਾ ਹੀ ਕਿਸੇ ਦੁਕਾਨ ਤੋਂ ਪੈਸੇ ਦੇ ਕੇ ਖਰੀਦਿਆ ਜਾ ਸਕਦਾ ਹੈ। ਸਿਰਫ਼ ਇੱਕ ਮਨੁੱਖ ਹੀ ਆਪਣਾ ਖੂਨਦਾਨ ਕਰਕੇ ਦੂਜੇ ਲੋੜਵੰਦ ਮਨੁੱਖ ਦੀ ਜਾਨ ਬਚਾ ਸਕਦਾ ਹੈ। ਉਨ੍ਹਾਂ ਸਾਰੇ ਖੂਨਦਾਨੀਆਂ ਨੂੰ ਇਸ ਨੇਕ ਕਾਰਜ ਲਈ ਵਧਾਈ ਦਿੱਤੀ ਅਤੇ ਸ਼ੁਭਕਾਮਨਾਵਾਂ ਭੇਟ ਕੀਤੀਆਂ।

Advertisement

ਉਨ੍ਹਾਂ ਕਿਹਾ ਕਿ ਇੱਕ ਵਿਅਕਤੀ ਵੱਲੋਂ ਦਿੱਤਾ ਗਿਆ ਖੂਨ ਇੱਕੋ ਸਮੇਂ ਕਈ ਮਰੀਜ਼ਾਂ ਦੀ ਜਾਨ ਬਚਾਉਣ ਦੇ ਕੰਮ ਆਉਂਦਾ ਹੈ। ਸੜਕੀ ਹਾਦਸਿਆਂ, ਅਪਰੇਸ਼ਨਾਂ ਜਾਂ ਗੰਭੀਰ ਬਿਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਲਈ ਇਹ ਇੱਕ ਸੰਜੀਵਨੀ ਬੂਟੀ ਦਾ ਕੰਮ ਕਰਦਾ ਹੈ। ਨਿਯਮਤ ਤੌਰ ’ਤੇ ਖੂਨਦਾਨ ਕਰਨ ਨਾਲ ਦਿਲ ਦੀਆਂ ਬਿਮਾਰੀਆਂ ਦਾ ਖਤਰਾ ਵੀ ਘਟਦਾ ਹੈ ਅਤੇ ਸਰੀਰ ਵਿੱਚ ਨਵੇਂ ਸੈੱਲ ਬਣਨ ਦੀ ਪ੍ਰਕਿਰਿਆ ਤੇਜ਼ ਹੁੰਦੀ ਹੈ। ਅੱਜ ਦੇ ਸਮੇਂ ਵਿੱਚ ਕਈ ਜਾਨਲੇਵਾ ਬਿਮਾਰੀਆਂ ਦੌਰਾਨ ਖੂਨ ਦੀ ਬਹੁਤ ਜ਼ਰੂਰਤ ਪੈਂਦੀ ਹੈ, ਜਿਸ ਨੂੰ ਸਿਰਫ਼ ਅਜਿਹੇ ਖੂਨਦਾਨ ਕੈਂਪਾਂ ਰਾਹੀਂ ਹੀ ਪੂਰਾ ਕੀਤਾ ਜਾ ਸਕਦਾ ਹੈ।

Advertisement

Advertisement
×