212 ਸਰਕਾਰੀ ਸਕੂਲਾਂ ਦੀ 100 ਕਰੋੜ ਰੁਪਏ ਨਾਲ ਦਿੱਖ ਬਦਲੀ: ਬੈਂਸ
ਸ੍ਰੀ ਆਨੰਦਪੁਰ ਸਾਹਿਬ, 24 ਮਈ
ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਲਈ 18 ਹਜ਼ਾਰ ਕਰੋੜ ਰੁਪਏ ਦਾ ਬਜਟ ਰੱਖਿਆ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਸਰਕਾਰ ਸਿੱਖਿਆ ਖੇਤਰ ਨੂੰ ਤਰਜੀਹ ਦੇਣ ਲਈ ਬਹੁਤ ਗੰਭੀਰ ਹੈ। ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ 212 ਸਰਕਾਰੀ ਸਕੂਲਾਂ ਦੀ ਲਗਭਗ 100 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨਾਲ ਦਿੱਖ ਬਦਲ ਰਹੀ ਹੈ। ਇਹ ਪ੍ਰਗਟਾਵਾ ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਅੱਜ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਸਰਕਾਰੀ ਸਕੂਲ ਝਿੰਜੜੀ, ਸਰਕਾਰੀ ਪ੍ਰਾਇਮਰੀ ਸਕੂਲ ਬੱਢਲ ਲੋਅਰ, ਸਰਕਾਰੀ ਪ੍ਰਾਇਮਰੀ ਸਕੂਲ ਨਿੱਕੂਵਾਲ, ਸਰਕਾਰੀ ਮਿਡਲ ਸਕੂਲ ਨਿੱਕੂਵਾਲ, ਸਰਕਾਰੀ ਪ੍ਰਾਇਮਰੀ ਸਕੂਲ ਬੁਰਜ, ਸਰਕਾਰੀ ਪ੍ਰਾਇਮਰੀ ਸਕੂਲ ਲੋਦੀਪੁਰ, ਸਰਕਾਰੀ ਮਿਡਲ ਸਕੂਲ ਲੋਦੀਪੁਰ ਤੇ ਸਰਕਾਰੀ ਪ੍ਰਾਇਮਰੀ ਸਕੂਲ ਮਟੋਰ ਵਿੱਚ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
ਇਸ ਪ੍ਰੇਮ ਕੁਮਾਰ ਮਿੱਤਲ ਜ਼ਿਲ੍ਹਾ ਸਿੱਖਿਆ ਅਫਸਰ (ਸ), ਸੁਰਿੰਦਰ ਪਾਲ ਸਿੰਘ ਉਪ ਜ਼ਿਲ੍ਹਾ ਸਿਖਿਆ ਅਫ਼ਸਰ, ਸ਼ਮਸ਼ੇਰ ਸਿੰਘ ਡੀਈਓ ਪ੍ਰਾਇਮਰੀ, ਹਰਜੀਤ ਸਿੰਘ ਜੀਤਾ ਪ੍ਰਧਾਨ ਨਗਰ ਕੌਂਸਲ ਅਤੇ ਨੀਰਜ ਵਰਮਾ ਪ੍ਰਿੰਸੀਪਲ ਹਾਜ਼ਰ ਸਨ।