DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੁਹਾਲੀ ਜ਼ਿਲ੍ਹੇ ਦੇ 23 ਸਕੂਲਾਂ ਨੂੰ ਕੌਮੀ ਗ੍ਰੀਨ ਸਕੂਲ ਐਵਾਰਡ

30 ਜਨਵਰੀ ਨੂੰ ਦਿੱਲੀ ਵਿੱਚ ਕੀਤਾ ਜਾਵੇਗਾ ਸਨਮਾਨ

  • fb
  • twitter
  • whatsapp
  • whatsapp
featured-img featured-img
ਡਾ ਗਿੰਨੀ ਦੁੱਗਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਮੁਹਾਲੀ।
Advertisement
ਮੁਹਾਲੀ ਜ਼ਿਲ੍ਹੇ ਦੇ 23 ਸਕੂਲਾਂ ਦੀ ਰਾਸ਼ਟਰੀ ਗ੍ਰੀਨ ਸਕੂਲ ਐਵਾਰਡ ਲਈ ਚੋਣ ਕੀਤੀ ਗਈ ਹੈ। ਇਹ ਐਵਾਰਡ ਭਾਰਤ ਸਰਕਾਰ ਦੇ ਵਾਤਾਵਰਨ, ਜੰਗਲ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਦੇ ਐਨਵਾਇਰਨਮੈਂਟ ਐਜੂਕੇਸ਼ਨ ਪ੍ਰੋਗਰਾਮ ਤਹਿਤ ਕਰਵਾਏ ਗਏ ਗ੍ਰੀਨ ਸਕੂਲ ਆਡਿਟ ਦੇ ਆਧਾਰ ’ਤੇ ਦਿੱਤੇ ਗਏ ਹਨ, ਜੋ ਕਿ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨੋਲਾਜੀ, ਚੰਡੀਗੜ੍ਹ ਅਤੇ ਸੈਂਟਰ ਫ਼ਾਰ ਸਾਇੰਸ ਐਂਡ ਐਨਵਾਇਰਨਮੈਂਟ, ਨਵੀਂ ਦਿੱਲੀ ਦੇ ਸਹਿਯੋਗ ਨਾਲ ਕੀਤਾ ਗਿਆ।

ਗ੍ਰੀਨ ਸਕੂਲ ਪ੍ਰੋਗਰਾਮ ਦੀ ਜ਼ਿਲ੍ਹਾ ਕੋਆਰਡੀਨੇਟਰ ਖੁਸ਼ਿਵੰਦਰ ਕੌਰ ਨੇ ਦੱਸਿਆ ਕਿ ਗ੍ਰੀਨ ਸਕੂਲ ਆਡਿਟ ਦੇ ਨਤੀਜੇ ਸਰਕਾਰੀ ਤੌਰ ’ਤੇ ਜਾਰੀ ਕਰ ਦਿੱਤੇ ਗਏ ਹਨ। ਇਸ ਆਡਿਟ ਵਿੱਚ ਸਕੂਲਾਂ ਨੂੰ ਵਾਤਾਵਰਣ ਸੰਭਾਲ, ਕੁਦਰਤੀ ਸਰੋਤਾਂ ਦੀ ਬਚਤ, ਕੂੜਾ ਪ੍ਰਬੰਧਨ, ਪਾਣੀ ਅਤੇ ਊਰਜਾ ਦੀ ਕੁਸ਼ਲ ਵਰਤੋਂ ਅਤੇ ਵਾਤਾਵਰਨ-ਮਿੱਤਰ ਪਹਿਲ ਕਦਮੀਆਂ ਲਈ ਮੁਲਾਂਕਣ ਕੀਤਾ ਗਿਆ।

Advertisement

ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਗਿੰਨੀ ਦੁੱਗਲ ਨੇ ਚੁਣੇ ਗਏ ਸਕੂਲਾਂ ਨੂੰ ਵਧਾਈ ਦਿੰਦਿਆਂ ਸਕੂਲ ਮੁਖੀਆਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਈਕੋ ਕਲੱਬਾਂ ਦੇ ਸਾਂਝੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਇਹ ਸਕੂਲ 30 ਜਨਵਰੀ ਨੂੰ ਨਵੀਂ ਦਿੱਲੀ ਵਿੱਚ ਹੋਣ ਵਾਲੇ ਰਾਸ਼ਟਰੀ ਸਮਾਰੋਹ ਵਿੱਚ ਸਨਮਾਨਿਤ ਕੀਤੇ ਜਾਣਗੇ।

Advertisement

ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਅੰਗਰੇਜ਼ ਸਿੰਘ ਨੇ ਦੱਸਿਆ ਕਿ ਜਿਨ੍ਹਾਂ ਸਕੂਲਾਂ ਨੂੰ ਐਵਾਰਡ ਮਿਲਣੇ ਹਨ, ਉਨ੍ਹਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਰਾਲੀ, ਸਰਕਾਰੀ ਹਾਈ ਸਕੂਲ ਜੌਲਾ ਕਲਾਂ, ਸਰਕਾਰੀ ਹਾਈ ਸਕੂਲ ਕਰਾਲਾ, ਸਰਕਾਰੀ ਹਾਈ ਸਕੂਲ ਲਾਂਡਰਾਂ, ਸਰਕਾਰੀ ਹਾਈ ਸਕੂਲ ਮੌਲੀ ਬੈਦਵਾਣ, ਸਰਕਾਰੀ ਹਾਈ ਸਕੂਲ ਮਾਣਕਪੁਰ ਸ਼ਰੀਫ਼, ਸਰਕਾਰੀ ਹਾਈ ਸਕੂਲ ਫਾਟਵਾਂ, ਸਰਕਾਰੀ ਹਾਈ ਸਕੂਲ ਦੇਸੂਮਾਜਰਾ, ਸਰਕਾਰੀ ਹਾਈ ਸਕੂਲ ਰਾਮਗੜ੍ਹ ਰੁੜਕੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਧੋ ਸੰਗਤੀਆਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਰੜ, ਸਰਕਾਰੀ ਹਾਈ ਸਕੂਲ ਸਨੇਟਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇਲਣ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਲੋਲਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੂਟਾ ਸਿੰਘ ਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੀਗੇਮਾਜਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੜੌਤ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੁਰੜੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਛਲੀ ਕਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੁਬਾਰਕਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਪੁਰ ਸੈਣੀਆ ਅਤੇ ਸਰਕਾਰੀ ਮਿਡਲ ਸਕੂਲ, ਚਾਚੂ ਮਾਜਰਾ ਸ਼ਾਮਲ ਹਨ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਹੋਰ ਸਕੂਲਾਂ ਨੂੰ ਵੀ ਵਾਤਾਵਰਣ ਸੰਭਾਲ ਸਬੰਧੀ ਗਤੀਵਿਧੀਆਂ ਵਿੱਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕਰੇਗੀ ਅਤੇ ਪੰਜਾਬ ਦੇ ਵਾਤਾਵਰਨ ਅਧਾਰਿਤ ਟਿਕਾਊ ਵਿਕਾਸ ਦੇ ਟੀਚੇ ਨੂੰ ਹੋਰ ਮਜ਼ਬੂਤੀ ਦੇਵੇਗੀ।

Advertisement
×