ਖੇਤ ਵਿੱਚੋਂ 24 ਕੁਇੰਟਲ ਝੋਨਾ ਚੋਰੀ
ਜੁਲਾਨਾ ਏਰੀਏ ਦੇ ਪਿੰਡ ਕਰੇਲਾ ਦੇ ਖੇਤਾਂ ਵਿੱਚੋਂ 24 ਕੁਇੰਟਲ ਝੌਨਾ ਚੋਰੀ ਕਰਨ ਦੇ ਦੋਸ਼ ਹੇਠ ਪੁਲੀਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧ ਵਿੱਚ ਪਿੰਡ ਕਰੇਲਾ ਵਾਸੀ ਕਿਸਾਨ ਜਤਿੰਦਰ...
Advertisement
ਜੁਲਾਨਾ ਏਰੀਏ ਦੇ ਪਿੰਡ ਕਰੇਲਾ ਦੇ ਖੇਤਾਂ ਵਿੱਚੋਂ 24 ਕੁਇੰਟਲ ਝੌਨਾ ਚੋਰੀ ਕਰਨ ਦੇ ਦੋਸ਼ ਹੇਠ ਪੁਲੀਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧ ਵਿੱਚ ਪਿੰਡ ਕਰੇਲਾ ਵਾਸੀ ਕਿਸਾਨ ਜਤਿੰਦਰ ਸਿੰਘ ਨੇ ਪੁਲੀਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ 26 ਨਵੰਬਰ ਦੀ ਰਾਤ ਨੂੰ ਉਸ ਦੇ ਖੇਤ ਵਿੱਚੋਂ ਕਿਸੇ ਅਣਪਛਾਤੇ ਵਿਅਕਤੀ ਨੇ 24 ਕੁਇੰਟਲ ਝੋਨਾ ਚੋਰੀ ਕਰ ਲਿਆ ਹੈ। ਪੀੜਤ ਕਿਸਾਨ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਪੱਧਰ ’ਤੇ ਚੋਰਾਂ ਦੀ ਕਾਫ਼ੀ ਭਾਲ ਕੀਤੀ ਪਰ ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ। ਇਸ ਮਗਰੋਂ ਉਨ੍ਹਾਂ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਪੁਲੀਸ ਨੇ ਕਿਸਾਨ ਜਤਿੰਦਰ ਸਿੰਘ ਦੀ ਸ਼ਿਕਾਇਤ ਉੱਤੇ ਅਣਪਛਾਤੇ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Advertisement
Advertisement
×

