ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 20 ਜੁਲਾਈ
ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਨੇ ਬੀਤੇ ਦਿਨੀਂ ਕੇਂਦਰੀ ਸਿੱਖਿਆ ਮੰਤਰਾਲਾ ਵੱਲੋਂ ਸਾਲ-2022 ਲਈ ਜਾਰੀ ਕੀਤੀ ਨਿਰਫ਼ (ਐੱਨਆਈਆਰਐੱਫ਼) ਰੈਂਕਿੰਗ ’ਚ ਯੂਨੀਵਰਸਿਟੀ ਪੱਧਰ ’ਤੇ ਦੇਸ਼ ਭਰ ਵਿਚੋਂ 29ਵਾਂ ਸਥਾਨ ਪ੍ਰਾਪਤ ਕੀਤਾ ਹੈ। ਇਹ ਗੱਲ ਚੰਡੀਗੜ੍ਹ ਯੂਨੀਵਰਸਿਟੀ ਦੇ ਪ੍ਰੋ.ਚਾਂਸਲਰ ਡਾ. ਆਰਐੱਸ ਬਾਵਾ ਨੇ ਅੰਬਾਲਾ ਵਿੱਚ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਆਖੀ। ਡਾ. ਬਾਵਾ ਨੇ ਦੱਸਿਆ ਕਿ ਯੂਨੀਵਰਸਿਟੀ ਵਰਗ ਦੀ ਰੈਂਕਿੰਗ ਵਿਚ ਉਨ੍ਹਾਂ ਦੀ ਯੂਨੀਵਰਸਿਟੀ ਨੇ ਪੰਜਾਬ ਦੀਆਂ ਪ੍ਰਾਈਵੇਟ ਯੂਨੀਵਰਸਿਟੀਆਂ ’ਚੋਂ ਪਹਿਲਾ ਸਥਾਨ ਸਥਾਨ ਹਾਸਲ ਕੀਤਾ ਹੈ।