ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 29 ਅਕਤੂਬਰ
ਇਥੇ 405 ਥਾਵਾਂ ’ਤੇ ਫਸਲਾਂ ਦੇ ਨਾੜ ਨੂੰ ਸਾੜਨ ਦੀਆਂ ਸੂਚਨਾਵਾਂ ਮਿਲਿਆਂ ਹਨ ਜਿਨ੍ਹਾਂ ਦੇ ਆਧਾਰ ’ਤੇ ਖੇਤੀ ਵਿਭਾਗ ਦੀ ਟੀਮ ਨੇ ਮੌਕੇ ’ਤੇ ਜਾ ਕੇ ਨਿਰੀਖਣ ਕੀਤਾ ਤਾਂ 305 ਥਾਵਾਂ ’ਤੇ ਫਸਲਾਂ ਦੇ ਨਾੜ ਨੂੰ ਅੱਗ ਲਾਉਣ ਦੀ ਪੁਸ਼ਟੀ ਹੋਈ ਜਿਸ ਵਿਚ ਇਕ ਨਾਨ ਐਗਰੀਕਲਚਰ ਜ਼ਮੀਨ ’ਤੇ ਅੱਗ ਲਗੀ ਮਿਲੀ ਤੇ 95 ਥਾਵਾਂ ਦਾ ਪਤਾ ਨਹੀਂ ਲਗ ਸਕਿਆ। ਖੇਤੀ ਵਿਭਾਗ ਦੇ ਅਧਿਕਾਰੀਆਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਨਾ ਸਿਰਫ ਕਿਸਾਨਾਂ ਨੂੰ ਸਰਕਾਰ ਦੀਆਂ ਯੋਜਨਾਵਾਂ ਪ੍ਰਤੀ ਜਾਗਰੂਕ ਕੀਤਾ ਤੇ ਨਾਲ ਹੀ 303 ਲੋਕਾਂ ਦੇ ਚਲਾਨ ਕਰ 7 ਲੱਖ 45 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਾਇਆ। ਡਿਪਟੀ ਕਮਿਸ਼ਨਰ ਸ਼ਾਂਤਨੂੰ ਸ਼ਰਮਾ ਨੇ ਦੱਸਿਆ ਕਿ ਕੁਰੂਕਸ਼ੇਤਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਲਗਾਤਾਰ ਨਾੜ ਪ੍ਰਬੰਧਨ ਕਰਕੇ ਸਰਕਾਰ ਦੀ ਯੋਜਨਾ ਦਾ ਲਾਭ ਲੈਣ ਤੇ ਫਸਲ ਦਾ ਨਾੜ ਨਾ ਸਾੜਨ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।