DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਿੰਘ ਸਭਾ ਦਾ 33ਵਾਂ ਸਥਾਪਨਾ ਦਿਵਸ ਮਨਾਇਆ

ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਦਾ ਸਨਮਾਨ

  • fb
  • twitter
  • whatsapp
  • whatsapp
featured-img featured-img
ਡਾ. ਸਿਮਰਨ ਕੌਰ ਦਾ ਸਨਮਾਨ ਕਰਦੇ ਹੋਏ ਸਿੰਘ ਸਭਾ ਦੇ ਅਹੁਦੇਦਾਰ।
Advertisement

ਸ੍ਰੀ ਗੁਰੂ ਸਿੰਘ ਸਭਾ ਸੈਕਟਰ-15 ਦਾ 33ਵਾਂ ਸਥਾਪਨਾ ਦਿਵਸ ਗੁਰਦੁਆਰਾ ਸਿੰਘ ਸਭਾ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਧਾਰਮਿਕ ਅਤੇ ਸਮਾਜਿਕ ਖੇਤਰ ਵਿੱਚ ਲੰਬੇ ਸਮੇਂ ਤੋਂ ਸੇਵਾਵਾਂ ਨਿਭਾ ਰਹੀਆਂ ਸ਼ਖ਼ਸੀਅਤਾਂ ਅਤੇ ਸੁਸਾਇਟੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਗੁਰਬਾਣੀ ਕੀਰਤਨ ਦਾ ਅਟੁੱਟ ਪ੍ਰਵਾਹ ਚੱਲਿਆ, ਜਿਸ ਨਾਲ ਸੰਗਤ ਨਿਹਾਲ ਹੋਈ। ਸਿੰਘ ਸਭਾ ਦੀ ਪ੍ਰਧਾਨ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਮੈਂਬਰ ਰਾਣਾ ਕੌਰ ਭੱਟੀ ਨੇ ਦੱਸਿਆ ਕਿ ਹੋਮਿਓਪੈਥੀ ਦੀ ਪ੍ਰਸਿੱਧ ਡਾ. ਸਿਮਰਨ ਕੌਰ ਦਾ ਉਚੇਚੇ ਤੌਰ ’ਤੇ ਸਨਮਾਨ ਕੀਤਾ ਗਿਆ। ਡਾ. ਸਿਮਰਨ ਕੌਰ ਪਿਛਲੇ ਕਈ ਸਾਲਾਂ ਤੋਂ ਮਰੀਜ਼ਾਂ ਦਾ ਮੁਫ਼ਤ ਇਲਾਜ ਕਰ ਰਹੇ ਹਨ ਅਤੇ ਉਨ੍ਹਾਂ ਦੀਆਂ ਸੇਵਾਵਾਂ ਸਦਕਾ ਅਨੇਕਾਂ ਮਰੀਜ਼ ਤੰਦਰੁਸਤ ਹੋਏ ਹਨ। ਇਸੇ ਤਰ੍ਹਾਂ ਬੀਬੀ ਨਾਨਕੀ ਇਸਤਰੀ ਸਿੰਘ ਸਭਾ ਦੀ ਪ੍ਰਧਾਨ ਰਵਿੰਦਰਪਾਲ ਕੌਰ ਅਤੇ ਸਭਾ ਦੀਆਂ ਮੈਂਬਰ ਬੀਬੀਆਂ ਨੂੰ ਵੀ ਉਨ੍ਹਾਂ ਦੀਆਂ ਨਿਸ਼ਕਾਮ ਸੇਵਾਵਾਂ ਬਦਲੇ ਗੁਰਦੁਆਰਾ ਕਮੇਟੀ ਦੇ ਪ੍ਰਬੰਧਕਾਂ ਵੱਲੋਂ ਸਨਮਾਨਿਤ ਕੀਤਾ ਗਿਆ।

ਰਾਣਾ ਕੌਰ ਭੱਟੀ ਨੇ ਕਿਹਾ ਕਿ ਸ੍ਰੀ ਗੁਰੂ ਸਿੰਘ ਸਭਾ ਜਿੱਥੇ ਧਾਰਮਿਕ ਕਾਰਜਾਂ ਵਿੱਚ ਮੋਹਰੀ ਰੋਲ ਅਦਾ ਕਰ ਰਹੀ ਹੈ, ਉੱਥੇ ਹੀ ਸਮਾਜਿਕ ਖੇਤਰ ਵਿੱਚ ਵੀ ਪ੍ਰਸ਼ਾਸਨ ਅਤੇ ਹੋਰ ਸਿੱਖ ਸੰਸਥਾਵਾਂ ਨਾਲ ਮਿਲ ਕੇ ਲੋਕ ਭਲਾਈ ਦੇ ਕੰਮ ਕਰਦੀ ਹੈ। ਉਨ੍ਹਾਂ ਕਰੋਨਾ ਕਾਲ ਦੌਰਾਨ ਸਿੰਘ ਸਭਾ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਨਿਭਾਈਆਂ ਗਈਆਂ ਸੇਵਾਵਾਂ ਨੂੰ ਵੀ ਯਾਦ ਕੀਤਾ। ਇਸ ਮੌਕੇ ਸਭਾ ਦੇ ਬਾਨੀ ਮੈਂਬਰਾਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ।

Advertisement

ਸਮਾਗਮ ਵਿੱਚ ਜਨਰਲ ਸਕੱਤਰ ਗੁਰਿੰਦਰ ਸਿੰਘ ਆਹੂਜਾ, ਮੈਂਬਰ ਅਮਰਜੀਤ ਸਿੰਘ, ਐੱਨ ਐੱਸ ਬਿੰਦਰਾ, ਜੀ ਐੱਸ ਬਿੰਦਰਾ, ਐੱਨ ਐੱਸ ਬੱਗਾ, ਜਤਿੰਦਰ ਕੌਰ ਰੂਬੀ, ਜੀ ਐੱਸ ਬੰਗਾ, ਸੁਨੀਲ ਕਿੰਨੜਾ, ਰਜਿੰਦਰ ਨਾਗਪਾਲ, ਐੱਮ ਐੱਸ ਪੁਰੀ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।

Advertisement

Advertisement
×