DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

CAMP ਵਿੱਚ 42 ਯੂਨਿਟ BLOOD ਇੱਕਠਾ

ਖ਼ੂਨ ਦੀ ਲੋੜ ਦੇ ਮੱਦੇਨਜ਼ਰ ਸਰਵ ਕਲਿਆਣ ਸੇਵਾ ਸਮਿਤੀ ਨੇ ਲਗਾਤਾਰ ਤਿੰਨ ਦਿਨਾਂ ਤੱਕ ਖ਼ੂਨਦਾਨ ਕੈਂਪ ਲਗਾ ਕੇ 42 ਯੂਨਿਟ ਖ਼ੂਨ ਇੱਕਠਾ ਕੀਤਾ। ਸਮਿਤੀ ਦੇ ਸੂਬਾ ਪ੍ਰਧਾਨ ਰਾਮੇਸ਼ਵਰ ਸੈਣੀ ਨੇ ਦੱਸਿਆ ਕਿ ਗਰਮੀਆਂ ਦੇ ਮੌਸਮ ਦੌਰਾਨ ਬਲੱਡ ਬੈਕਾਂ ਵਿਚ ਖੂਨ...

  • fb
  • twitter
  • whatsapp
  • whatsapp
featured-img featured-img
ਕੈਂਪ ਵਿੱਚ ਖ਼ੂਨਦਾਨ ਕਰਦੇ ਹੋਏ ਲੋਕ। -ਫੋਟੋ: ਸਤਨਾਮ ਸਿੰਘ
Advertisement

ਖ਼ੂਨ ਦੀ ਲੋੜ ਦੇ ਮੱਦੇਨਜ਼ਰ ਸਰਵ ਕਲਿਆਣ ਸੇਵਾ ਸਮਿਤੀ ਨੇ ਲਗਾਤਾਰ ਤਿੰਨ ਦਿਨਾਂ ਤੱਕ ਖ਼ੂਨਦਾਨ ਕੈਂਪ ਲਗਾ ਕੇ 42 ਯੂਨਿਟ ਖ਼ੂਨ ਇੱਕਠਾ ਕੀਤਾ। ਸਮਿਤੀ ਦੇ ਸੂਬਾ ਪ੍ਰਧਾਨ ਰਾਮੇਸ਼ਵਰ ਸੈਣੀ ਨੇ ਦੱਸਿਆ ਕਿ ਗਰਮੀਆਂ ਦੇ ਮੌਸਮ ਦੌਰਾਨ ਬਲੱਡ ਬੈਕਾਂ ਵਿਚ ਖੂਨ ਦੀ ਘਾਟ ਨੂੰ ਪੂਰਾ ਕਰਨ ਲਈ ਇਹ ਮੁਹਿੰਮ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਬਲੱਡ ਬੈਂਕ ਦੀ ਮੰਗ ’ਤੇ ਪਹਿਲੇ ਦਿਨ ਲੋਕ ਨਾਇਕ ਜੈ ਪ੍ਰਕਾਸ਼ ਸਰਕਾਰੀ ਹਸਪਤਾਲ, ਦੂਜੇ ਦਿਨ ਪਿੰਡ ਮਥਾਣਾ ਤੇ ਤੀਜੇ ਦਿਨ ਕ੍ਰਿਸ਼ਨਾ ਬਲੱਡ ਬੈਂਕ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਰਾਮੇਸ਼ਵਰ ਸੈਣੀ ਨੇ ਕਿਹਾ ਕਿ ਖੂਨਦਾਨ ਇਕ ਮਹਾਨ ਦਾਨ ਹੈ ਤੇ ਖ਼ੂਨ ਦੀ ਹਰ ਇਕ ਬੂੰਦ ਕਿਸੇ ਲੋੜਵੰਦ ਲਈ ਜੀਵਨ ਰੱਖਿਅਕ ਸਾਬਤ ਹੋ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਨਿਯਮਤ ਤੌਰ ’ਤੇ ਸਵੈ-ਇੱਛਾ ਨਾਲ ਖ਼ੂਨਦਾਨ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਮਾਜ ਦੇ ਸਹਿਯੋਗ ਨਾਲ ਖ਼ੂਨ ਦੀ ਕਮੀ ਦੀ ਚੁਣੌਤੀ ਨੂੰ ਪੂਰਾ ਕੀਤਾ ਜਾ ਸਕਦਾ ਹੈ। ਕਮੇਟੀ ਨੇ ਸਾਰੇ ਖ਼ੂਨਦਾਨੀਆਂ ਦਾ ਧੰਨਵਾਦ ਕੀਤਾ।

Advertisement
Advertisement
×